ਚੰਡੀਗੜ੍ਹ, (ਹਿੰ.ਸ.) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ ਆਜ਼ਾਦੀ ਦਿਵਸ-2026 ਮੌਕੇ ਸੂਬਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਪਹਿਲਾਂ ਨਾਲੋਂ ਵੱਧ ਵਿਆਪਕ ਅਤੇ ਲੋਕ ਭਾਗੀਦਾਰੀ ਨਾਲ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਘਰਾਂ 'ਤੇ ਤਿਰੰਗਾ ਲਹਿਰਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਰਾਸ਼ਟਰ ਭਗਤੀ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਜ਼ਾਦੀ ਦੇ ਮਹਾਨ ਬਲੀਦਾਨੀਆਂ ਨੂੰ ਯਾਦ ਕਰਨ ਦਾ ਇੱਕ ਜਨ ਅੰਦੋਲਨ ਬਣੇਗੀ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਦੀ ਮੁਹਿੰਮ ਨੂੰ ਰਾਸ਼ਟਰ ਗੀਤ ‘ਵੰਦੇ ਮਾਤਰਮ’ ਦੀ ਰਚਨਾ ਦੇ 150 ਸਾਲ ਪੂਰੇ ਹੋਣ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਹੁਣ ਦੇਸ਼-ਵਿਆਪੀ ਜਨ ਅਭਿਆਨ ਬਣ ਚੁੱਕੀ ਹੈ ਅਤੇ ਇਸ ਵਾਰ ਹਰ ਪਿੰਡ, ਸ਼ਹਿਰ, ਵਾਰਡ ਅਤੇ ਘਰ ਤੱਕ ਇਸ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਸਰਕਾਰੀ ਵਿਭਾਗਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਉਦਯੋਗਾਂ, ਸਮਾਜਿਕ ਸੰਸਥਾਵਾਂ, ਯੁਵਾ ਕਲੱਬਾਂ ਅਤੇ ਸਵੈ-ਸੇਵੀ ਸੰਗਠਨਾਂ ਦੀ ਸਰਗਰਮ ਭਾਗੀਦਾਰੀ ਹੋਵੇਗੀ। ਸਕੂਲਾਂ ਅਤੇ ਕਾਲਜਾਂ ਵਿੱਚ ਰਾਸ਼ਟਰੀ ਝੰਡੇ ਅਤੇ ‘ਵੰਦੇ ਮਾਤਰਮ’ ਦੇ ਇਤਿਹਾਸ ਸਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਲੇਖ ਲੇਖਣ, ਭਾਸ਼ਣ, ਚਿੱਤਰਕਲਾ, ਪ੍ਰਸ਼ਨੋਤਰੀ ਅਤੇ ਦੇਸ਼ ਭਗਤੀ ਗੀਤ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਤਿਰੰਗਾ ਯਾਤਰਾਵਾਂ, ਬਾਈਕ ਅਤੇ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ, ਜਦਕਿ 9 ਅਗਸਤ ਨੂੰ ਮਹਿੰਦਰਗੜ੍ਹ ਵਿੱਚ ‘ਵੰਦੇ ਮਾਤਰਮ’ ਥੀਮ 'ਤੇ ਵਿਸ਼ੇਸ਼ ਤਿਰੰਗਾ ਕੰਸਰਟ ਕਰਵਾਇਆ ਜਾਵੇਗਾ। ਨਾਲ ਹੀ ਰੇਲਵੇ ਸਟੇਸ਼ਨਾਂ, ਪਾਰਕਾਂ, ਲਾਇਬ੍ਰੇਰੀਆਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ‘ਸੈਲਫੀ ਵਿਦ ਤਿਰੰਗਾ’ ਡਿਜ਼ੀਟਲ ਮੁਹਿੰਮ ਰਾਹੀਂ ਲੋਕਾਂ ਨੂੰ ਹਰ ਘਰ ਤਿਰੰਗਾ ਪੋਰਟਲ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਾਮਨਵੈਲਥ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ 39 ਤਗਮੇ ਜਿੱਤ ਕੇ ਵਿਸ਼ਵ ਪੱਧਰ 'ਤੇ ਆਪਣੀ ਖੇਡ ਸਮਰੱਥਾ ਸਾਬਤ ਕੀਤੀ ਹੈ। ਉਨ੍ਹਾਂ ਖਾਸ ਤੌਰ 'ਤੇ ਮਾਣ ਪ੍ਰਗਟਾਇਆ ਕਿ ਇਨ੍ਹਾਂ ਵਿੱਚੋਂ 10 ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ ਅਤੇ 13 ਸੋਨ ਤਗਮਿਆਂ ਵਿੱਚੋਂ 7 ਸੋਨ ਤਗਮੇ ਵੀ ਹਰਿਆਣਾ ਦੇ ਹਿੱਸੇ ਆਏ ਹਨ, ਜਿਨ੍ਹਾਂ ਵਿੱਚੋਂ 5 ਸੋਨ ਤਗਮੇ ਸੂਬੇ ਦੀਆਂ ਧੀਆਂ ਨੇ ਜਿੱਤੇ।
ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ
ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਮੌਕੇ ਸੂਬਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ।
ਮੁੱਖ ਖ਼ਬਰਾਂ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ
ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ
ਖੇਡਾਂ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ
ਖਿਜਰਾਬਾਦ ’ਚ ਕੰਗ ਨੇ 20 ਲੱਖ ਦੀ ਲਾਗਤ ਨਾਲ ਬਣੇ ਬਾਸਕਟਬਾਲ ਗਰਾਊਂਡ ਦਾ ਕੀਤਾ ਉਦਘਾਟਨ
ਕਿਹਾ : ਕਿਸੇ ਵੀ ਦੇਸ਼ ਜਾਂ ਸੂਬੇ ਦੀ ਅਸਲ ਤਾਕਤ ਉਸ ਦੇ ਨੌਜਵਾਨ ਹੁੰਦੇ ਹਨ
ਹਰਿਆਣਾ ’ਚ ਕੂੜੇ ਤੋਂ ਪੈਦਾ ਹੋਵੇਗੀ ਬਿਜਲੀ, ਚਾਰ ਸ਼ਹਿਰਾਂ ’ਚ ਲੱਗਣਗੇ ਪਲਾਂਟ
ਸਰਕਾਰ ਦਾ ਉਦੇਸ਼ ਸਿਰਫ਼ ਕੂੜਾ ਸਾੜਨਾ ਨਹੀਂ, ਸਗੋਂ ਵਿਗਿਆਨਕ ਅਤੇ ਟਿਕਾਊ ਢੰਗ ਨਾਲ ਇਸ ਦਾ ਨਿਪਟਾਰਾ ਕਰਨਾ ਹੈ