ਚੰਡੀਗੜ੍ਹ, 31 ਅਗਸਤ (ਹਿੰ.ਸ.) : ਪੰਜਾਬ ਦੇ ਲਹਿਰਾਗਾਗਾ (ਸਤਾਰਾਣਾ) ਵਿਧਾਨ ਸਭਾ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਤਿੰਨ ਦਰਜਨ ਤੋਂ ਵੱਧ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਖੇਤਰਾਂ ਨਾਲ ਸਬੰਧਤ ਲੋਕ ਸ਼ਾਮਲ ਹਨ।ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਹੋਏ ਸਮਾਗਮ ਦੌਰਾਨ ‘ਆਪ’, ਕਾਂਗਰਸ ਅਤੇ ਅਕਾਲੀ ਦਲ ਨਾਲ ਜੁੜੇ ਰਹੇ ਵਰਕਰਾਂ ਤੋਂ ਇਲਾਵਾ ਕਿਸਾਨਾਂ, ਕਾਰੋਬਾਰੀਆਂ, ਸਮਾਜ ਸੇਵੀਆਂ ਅਤੇ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਸਬੰਧਤ ਲੋਕ ਵੀ ਸ਼ਾਮਲ ਹਨ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਸਬੂਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਭਾਜਪਾ ਨੂੰ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਭਾਜਪਾ ਨਾਲ ਜੁੜਨਾ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਓਲੰਪਿਕ ਅਵਾਰਡੀ ਮਨਪ੍ਰੀਤ ਕੌਰ ਸਮੇਤ ਕਈ ਪ੍ਰਮੁੱਖ ਵਿਅਕਤੀ ਭਾਜਪਾ ਵਿੱਚ ਸ਼ਾਮਲ ਹੋਏ।
ਨਾਇਬ ਸਿੰਘ ਸੈਣੀ ਦੀ ਮੌਜੂਦਗੀ 'ਚ
ਪੰਜਾਬ ਦੇ ਤਿੰਨ ਦਰਜਨ ਤੋਂ ਵੱਧ ਆਗੂ ਭਾਜਪਾ ''ਚ ਸ਼ਾਮਲ
ਲਹਿਰਾਗਾਗਾ, ਪਾਤੜਾਂ, ਸੰਗਰੂਰ, ਮਾਨਸਾ ਅਤੇ ਪਟਿਆਲਾ ਇਲਾਕੇ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਲਈ ਪਾਰਟੀ ਦੀ ਮੈਂਬਰਸ਼ਿਪ
By :
True Update
,
Tanish kajla
•