ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

‘ਈਦ-ਏ-ਮਿਲਾਦ-ਉਨ-ਨਬੀ’ ਦੇ ਪਵਿੱਤਰ ਦਿਹਾੜੇ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ

ਹਜ਼ਰਤ ਮੁਹੰਮਦ ਸਾਹਿਬ ਜੀ ਵੱਲੋਂ ਦਿੱਤਾ ਗਿਆ ਪਿਆਰ ਅਤੇ ਰਹਿਮਦਿਲੀ ਦਾ ਸੁਨੇਹਾ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਹੈ

By : True Update , Harmanjot Singh
 ‘ਈਦ-ਏ-ਮਿਲਾਦ-ਉਨ-ਨਬੀ’ ਦੇ ਪਵਿੱਤਰ ਦਿਹਾੜੇ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ, 26 ਅਗਸਤ (ਹਿੰ.ਸ.)  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਈਦ-ਏ-ਮਿਲਾਦ-ਉਨ-ਨਬੀ’ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਇਹ ਸੰਦੇਸ਼ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਦਿੱਤਾ। ਆਪਣੀ ਪੋਸਟ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਸਮੂਹ ਮੁਸਲਿਮ ਭਾਈਚਾਰੇ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਜ਼ਰਤ ਮੁਹੰਮਦ ਸਾਹਿਬ ਜੀ ਵੱਲੋਂ ਦਿੱਤਾ ਗਿਆ ਪਿਆਰ ਅਤੇ ਰਹਿਮਦਿਲੀ ਦਾ ਸੁਨੇਹਾ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਹੈ। ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹਮੇਸ਼ਾ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੰਤ ਵਿੱਚ ਸਭ ਦੀ ਖੈਰ ਅਤੇ ਭਲਾਈ ਲਈ ਦੁਆ ਵੀ ਕੀਤੀ।

ਮੁੱਖ ਖ਼ਬਰਾਂ

ਵਿਰੋਧੀ ਧਿਰਾਂ ਨੂੰ ਵੋਟ ਦਿੱਤੀ ਤਾਂ ਲੋਕ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ : ਮੁੱਖ ਮੰਤਰੀ ਮਾਨ

ਵਿਰੋਧੀ ਧਿਰਾਂ ਨੂੰ ਵੋਟ ਦਿੱਤੀ ਤਾਂ ਲੋਕ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕਾਂਗਰਸ ਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ, ਜਿਸ ਕਾਰਨ ਸੂਬਾ ਵਿਕਾਸ ਦੀ ਦੌੜ ’ਚ ਪਿੱਛੇ ਰਹਿ ਗਿਆ

‘ਸੀ. ਐੱਮ. ਦੀ ਯੋਗਸ਼ਾਲਾ’ ਨੂੰ ਸੂਬੇ ’ਚ ਮਿਲਿਆ ਭਰਵਾਂ ਹੁੰਗਾਰਾ

‘ਸੀ. ਐੱਮ. ਦੀ ਯੋਗਸ਼ਾਲਾ’ ਨੂੰ ਸੂਬੇ ’ਚ ਮਿਲਿਆ ਭਰਵਾਂ ਹੁੰਗਾਰਾ

ਯੋਗ ਦੇ ਨਿਯਮਤ ਅਭਿਆਸ ਨਾਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਵਿੱਚ ਮਦਦ ਮਿਲ ਰਹੀ ਹੈ। ਯੋਗ ਅਤੇ ਧਿਆਨ ਰਾਹੀਂ ਲੋਕ ਤਣਾਅ ਅਤੇ ਚਿੰਤਾ ਨੂੰ ਘਟਾਉਣ ਦੇ ਨਾਲ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਹੋ ਰਹੇ ਹਨ।

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਲ ਸੈਨਾ ਮੁਖੀ  ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਲ ਸੈਨਾ ਮੁਖੀ ਨਾਲ ਮੁਲਾਕਾਤ

ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਰੋਕਣ ਲਈ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਸਿਹਤ ਵਿਭਾਗ ‘ਚ 636, ਸ਼ੂਗਰਫੈੱਡ ‘ਚ 101, ਵਿੱਤ ‘ਚ 57, ਰੱਖਿਆ ਸੇਵਾਵਾਂ ਭਲਾਈ ‘ਚ 51, ਸਹਿਕਾਰਤਾ ‘ਚ 11 ਅਤੇ ਗ੍ਰਹਿ ਵਿਭਾਗ ‘ਚ 10 ਨਿਯੁਕਤੀਆਂ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਵਿਖੇ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਵਿਖੇ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ