ਲੁਧਿਆਣੇ ਵਿੱਚ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਲੌਦ ਜ਼ਿਲ੍ਹਾ ਲੁਧਿਆਣੇ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

By : True Update , Kamaljeet Singh Kamal

ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਚੰਡੀਗੜ੍ਹ, (ਹਿੰ.ਸ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
                ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 3500 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
 

ਮੁੱਖ ਖ਼ਬਰਾਂ

ਵਿਜੀਲੈਂਸ ਬਿਊਰੋ ਨੇ 10,500 ਰੁ. ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਕਲਰਕ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 10,500 ਰੁ. ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਕਲਰਕ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਜਲ ਸਰੋਤ ਵਿਭਾਗ ਦੇ ਅਸਿਸਟੈਂਟ ਰੈਵਨਿਊ ਕਲਰਕ (ਵਾਧੂ ਚਾਰਜ ਐਚ.ਆਰ.ਸੀ.) ਸੁਖਪਾਲ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।