ਪੰਜਾਬ ਜੈਵ ਵਿਭਿੰਨਤਾ 'ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ

‘ਜੀਕਾ’ ਦੀ ਸਹਾਇਤਾ ਨਾਲ ਸੂਬੇ ’ਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ : ਕਟਾਰੂਚੱਕ

ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਦਾ ਪ੍ਰਬੰਧ ਕਰਨਾ ਹੈ।

By : Tanish kajla
‘ਜੀਕਾ’ ਦੀ ਸਹਾਇਤਾ ਨਾਲ ਸੂਬੇ ’ਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ : ਕਟਾਰੂਚੱਕ

ਚੰਡੀਗੜ੍ਹ, ਅਗਸਤ 11 (ਹਿੰ.ਸ.) : ਸੂਬੇ ਵਿੱਚ ਐਗਰੋ ਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ (‘ਜੀਕਾ’) ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ। ‘ਜੀਕਾ’ ਦੀ ਸਹਾਇਤਾ ਨਾਲ ਸੂਬੇ ਵਿੱਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ ਅਤੇ ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਦਾ ਪ੍ਰਬੰਧਨ ਕਰਨਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸ਼ਣ ਨੂੰ ਰੋਕਣਾ ਅਤੇ ਪੇਂਡੂ ਭਾਈਚਾਰਿਆਂ ਦੀ ਆਮਦਨ ਵਿੱਚ ਵਾਧਾ ਕਰਨਾ ਵੀ ਅਹਿਮ ਪੱਖ ਹੈ।

         ਇਸ ਤੋਂ ਇਲਾਵਾ ਜੈਵਿਕ ਵਿਭਿੰਨਤਾ ਦੀ ਸੰਭਾਲ ਅਤੇ ਰਾਜ ਦੇ ਵੈਟਲੈਂਡਜ਼ ਵਿੱਚ ਸੁਧਾਰ ਕਰਨਾ ਵੀ ਇਸ ਪ੍ਰੋਜੈਕਟ ਦਾ ਬੇਹੱਦ ਅਹਿਮ ਹਿੱਸਾ ਹੈ। ਇਸ ਲਈ ਵਾਤਾਵਰਨ ਅਤੇ ਵਣਾਂ ਦੀ ਸਾਂਭ ਸੰਭਾਲ ਦੇ ਨਾਲ ਲੋਕਾਂ ਦੀ ਆਮਦਨ ਲਈ ਖੇਤੀਬਾੜੀ ਤੋਂ ਇਲਾਵਾ ਪਸ਼ੂ ਪਾਲਣ ਨੂੰ ਵਿਕਸਿਤ ਕੀਤਾ ਜਾਵੇਗਾ। ਕਟਾਰੂਚੱਕ ਨੇ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 760.30 ਕਰੋੜ ਰੁਪਏ ਹੈ ਜਿਸ ਵਿੱਚ 85:15 ਦੇ ਅਨੁਪਾਤ ਅਨੁਸਾਰ ਵਿੱਤੀ ਹਿੱਸੇਦਾਰੀ ਹੈ। ਪ੍ਰੋਜੈਕਟ ਨੂੰ 8 ਸਾਲਾਂ ਦੀ ਮਿਆਦ ਦੌਰਾਨ ਲਾਗੂ ਕਰਨ ਦੀ ਤਜਵੀਜ਼ ਹੈ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਲਾਗੂਕਰਨ ਲਈ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਸੋਸਾਇਟੀ ਦੇ ਗਠਨ ਨੂੰ ਵੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਜੰਗਲਾਤ ਬਲ ਦੇ ਮੁਖੀ ਧਰਮਿੰਦਰ ਸ਼ਰਮਾ, ਸੌਰਵ ਗੁਪਤਾ ਪੀ. ਸੀ. ਸੀ. ਐੱਫ. ਚੀਫ ਪ੍ਰੋਜੈਕਟ ਡਾਇਰੈਕਟਰ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ, ਮੁੱਖ ਵਣਪਾਲ (ਪਲੇਨਜ਼) ਨਿਧੀ ਸ਼੍ਰੀਵਾਸਤਵ, ਮੁੱਖ ਵਣਪਾਲ (ਜੰਗਲੀ ਜੀਵ) ਸਤਿੰਦਰ ਸਾਗਰ ਤੇ ਹੋਰ ਵੀ ਕਈ ਅਧਿਕਾਰੀ ਹਾਜ਼ਿਰ ਸਨ।

ਮੁੱਖ ਖ਼ਬਰਾਂ

144.65 ਲੱਖ ਰੁਪਏ ਦੀ ਲਾਗਤ ਨਾਲ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ ਨਵੀਂ ਸੀਵਰੇਜ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ: ਵਿਧਾਇਕ ਕੁਲਵੰਤ ਸਿੰਘ

144.65 ਲੱਖ ਰੁਪਏ ਦੀ ਲਾਗਤ ਨਾਲ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ ਨਵੀਂ ਸੀਵਰੇਜ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ: ਵਿਧਾਇਕ ਕੁਲਵੰਤ ਸਿੰਘ

ਮੋਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-7 ਵਿੱਚ ਚਾਵਲਾ ਚੌਂਕ ਤੋਂ ਮਟੌਰ ਤੱਕ ਸੀਵਰੇਜ ਪਾਈਪ ਲਾਈਨ ਦੀ ਸ਼ੁਰੂਆਤ ਕੀਤੀ।

ਹਰੇਕ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਲਗਭਗ 39,049 ਕਿਊਸਿਕ ਨਹਿਰੀ ਪਾਣੀ ਛੱਡਿਆ ਜਾ ਰਿਹਾ : ਹਰਪਾਲ ਸਿੰਘ ਚੀਮਾ

ਹਰੇਕ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਲਗਭਗ 39,049 ਕਿਊਸਿਕ ਨਹਿਰੀ ਪਾਣੀ ਛੱਡਿਆ ਜਾ ਰਿਹਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅੇਤ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਹਰਿਆਣਾ ਵਿੱਚ ਟ੍ਰੀਟਡ ਪਾਣੀ ਦੀ ਮੁੜ ਵਰਤੋਂ 'ਤੇ ਜ਼ੋਰ, 2031 ਤੱਕ 100 ਫੀਸਦੀ ਰੀਯੂਜ਼ ਦਾ ਟੀਚਾ: ਮੁੱਖ ਮੰਤਰੀ ਸੈਣੀ

ਹਰਿਆਣਾ ਵਿੱਚ ਟ੍ਰੀਟਡ ਪਾਣੀ ਦੀ ਮੁੜ ਵਰਤੋਂ 'ਤੇ ਜ਼ੋਰ, 2031 ਤੱਕ 100 ਫੀਸਦੀ ਰੀਯੂਜ਼ ਦਾ ਟੀਚਾ: ਮੁੱਖ ਮੰਤਰੀ ਸੈਣੀ

ਹਰਿਆਣਾ ਵਿੱਚ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਾਣੀ ਕਿਸੇ ਵੀ ਹਾਲਤ 'ਚ ਵਿਅਰਥ ਨਹੀਂ ਜਾਣਾ ਚਾਹੀਦਾ ਅਤੇ ਇਸ ਦੀ ਵਰਤੋਂ ਥਰਮਲ ਪਲਾਂਟਾਂ, ਗ੍ਰੀਨ ਬੈਲਟ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਵਿੱਚ ਕੀਤੀ ਜਾਣੀ ਚਾਹੀਦੀ ਹੈ।

ਮੋਹਾਲੀ 'ਚ 'ਕੈਚ ਦ ਰੇਨ-2026' ਮੁਹਿੰਮ ਦੀ ਸ਼ੁਰੂਆਤ, ਮੀਂਹ ਦੇ ਪਾਣੀ ਦੀ ਸੰਭਾਲ ਲਈ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਮੋਹਾਲੀ 'ਚ 'ਕੈਚ ਦ ਰੇਨ-2026' ਮੁਹਿੰਮ ਦੀ ਸ਼ੁਰੂਆਤ, ਮੀਂਹ ਦੇ ਪਾਣੀ ਦੀ ਸੰਭਾਲ ਲਈ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਮੋਹਾਲੀ ਨਗਰ ਨਿਗਮ ਨੇ 'ਜਲ ਸੰਚੈ ਜਨ ਭਾਗੀਦਾਰੀ' ਤਹਿਤ ਮੀਂਹ ਦੇ ਪਾਣੀ ਦੀ ਸੰਭਾਲ ਅਤੇ ਟਿਕਾਊ ਪ੍ਰਬੰਧਨ ਲਈ ਕੰਮ ਸ਼ੁਰੂ ਕੀਤਾ ਹੈ। ਇਸ ਦਾ ਉਦੇਸ਼ ਮੀਂਹ ਦੇ ਪਾਣੀ ਦੀ ਸੰਭਾਲ, ਭੂ-ਜਲ ਰੀਚਾਰਜ ਦੀ ਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਖਤਮ ਕੀਤਾ ਜਾਵੇਗਾ।

ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਖਤਮ ਕੀਤਾ ਜਾਵੇਗਾ।

ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਹੈ। ਲਾਗਤ 1.58 ਕਰੋੜ ਰੁਪਏ ਦੀ, ਇਹ ਪ੍ਰੋਜੈਕਟ ਸ਼ਿਮਲਾ ਪਹਾੜੀ ਤੋਂ ਭੰਗੀ ਚੋਅ ਤੱਕ ਪਾਈਪਲਾਈਨ ਨਾਲ ਬਰਸਾਤੀ ਪਾਣੀ ਨੂੰ ਸਿੱਧਾ ਨਿਜ਼ਾਮੀ ਸਥਾਨ ਤੱਕ ਭੇਜੇਗਾ, ਜੋ ਪਾਣੀ ਭਰਨ ਦੇ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਹੱਲ ਕਰੇਗਾ।