ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਤੋਂ ਹੜਤਾਲ ਵਾਪਸ ਲਈ

ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

By : True Update , Harmanjot Singh
ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ

ਚੰਡੀਗੜ੍ਹਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ (ਏ.ਏ.ਸੀ.) ਯੂਨੀਅਨ ਦੇ ਨੁਮਾਇੰਦਿਆਂ ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਮੈਨੇਜਿੰਗ ਡਾਇਰੈਕਟਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਿਹਤ ਖੇਤਰ ਨਾਲ ਸਬੰਧਤ ਮੁੱਦਾ ਵੀ ਹੱਲ ਹੋ ਗਿਆ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬਾ ਸਰਕਾਰ ਨੇ ਰੈਗੂਲਰ ਪੋਸਟਾਂ ਭਰਨ ਸਮੇਂ ਯੂਨੀਅਨ ਦੀ ਸਰਵਿਸ ਤਜਰਬੇ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਮੰਨ ਲਈ ਹੈ, ਜਦੋਂ ਕਿ ਬਾਕੀ ਪ੍ਰਸ਼ਾਸਕੀ ਮੰਗਾਂ 'ਤੇ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

        ” ਵਿੱਤ ਮੰਤਰੀ ਨੇ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਚਰਚਾ ਤੋਂ ਬਾਅਦ ਪ੍ਰਮੁੱਖ ਯੂਨੀਅਨਾਂ ਨੇ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਦੇ ਪਹਿਲਕਦਮੀ ਵਾਲੇ ਰਵੱਈਏ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਊਟਸੋਰਸ ਅਮਲੇ ਨੂੰ ਠੇਕੇ 'ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਨੂੰ ਭੇਜਿਆ ਗਿਆ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਕਰਮਚਾਰੀਆਂ ਲਈ ਬਿਹਤਰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਦਾ ਰਾਹ ਪੱਧਰਾ ਹੋਵੇਗਾ।" ਬਿਜਲੀ ਸਪਲਾਈ ਅਤੇ ਸਿਹਤ ਸੰਭਾਲ ਵਿੱਚ ਹੁਣ ਆਮ ਕੰਮਕਾਜ ਪੂਰੀ ਤਰ੍ਹਾਂ ਬਹਾਲ ਹੋਣ ਦੇ ਨਾਲ, ਵਿੱਤ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਮੁੱਖ ਖ਼ਬਰਾਂ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ  ਸਹਿਮਤੀ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ