ਚੰਡੀਗੜ੍ਹ, 21 ਅਗਸਤ (ਹਿੰ.ਸ.) ਦੇਸ਼ ਭਰ ਵਿੱਚ ਜੇਲ੍ਹਾਂ ਵਿੱਚ ਕੈਦ ਸਿੱਖਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕਰ ਰਹੇ ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਗਏ ਬੰਦ ਦਾ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਵਿਆਪਕ ਪ੍ਰਭਾਵ ਦੇਖਣ ਨੂੰ ਮਿਲਿਆ। ਸਵੇਰੇ 7 ਵਜੇ ਸ਼ੁਰੂ ਹੋਏ ਬੰਦ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਦੇ ਬਾਜ਼ਾਰ ਸੁੰਨਸਾਨ ਨਜ਼ਰ ਆਏ। ਕੌਮੀ ਇਨਸਾਫ ਮੋਰਚਾ ਦਾ ਮੁੱਖ ਕੇਂਦਰ ਮੋਹਾਲੀ ਹੈ, ਜਿੱਥੇ ਸਾਲ 2023 ਤੋਂ ਵਾਈਪੀਐਸ ਚੌਕ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਮੋਹਾਲੀ ਦੇ ਨਾਲ ਲੱਗਦੇ ਡੇਰਾਬੱਸੀ ਅਤੇ ਲਾਲੜੂ ਵਿੱਚ ਵੀ ਬਾਜ਼ਾਰ ਅਤੇ ਸਬਜ਼ੀ ਮੰਡੀਆਂ ਪੂਰੀ ਤਰ੍ਹਾਂ ਬੰਦ ਰਹੀਆਂ। ਸੁਰੱਖਿਆ ਦੇ ਮੱਦੇਨਜ਼ਰ ਸੂਬੇ ਦੇ ਕਈ ਨਿੱਜੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਕੀਤੀ ਗਈ ਹੈ। ਬੱਸਾਂ ਨੂੰ ਬੱਸ ਸਟੈਂਡਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਬੱਸ ਸਟੈਂਡਾਂ ਦੇ ਬਾਹਰ ਧਰਨੇ ਦਿੱਤੇ ਗਏ ਅਤੇ ਮੋਰਚੇ ਦੇ ਸਮਰਥਕਾਂ ਵੱਲੋਂ ਕਈ ਥਾਵਾਂ ’ਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ। ਕਈ ਸਥਾਨਾਂ ’ਤੇ ਰਾਸ਼ਟਰੀ ਅਤੇ ਰਾਜ ਮਾਰਗਾਂ ਨੂੰ ਵੀ ਜਾਮ ਕੀਤਾ ਗਿਆ। ਮੋਹਾਲੀ ਦੇ ਏਅਰਪੋਰਟ ਰੋਡ ਅਤੇ ਵਾਈਪੀਐਸ ਚੌਕ 'ਤੇ ਨਿਹੰਗਾਂ ਨੇ ਮੋਰਚੇ ਲਗਾ ਲਏ ਹਨ। ਆਮ ਡਿਊਟੀ ਤੇ ਜਾ ਰਹੇ ਲੋਕਾਂ ਨੂੰ ਰੋਕਿਆ ਗਿਆ, ਜਿਸ ਕਾਰਨ ਹੰਗਾਮਾ ਹੋਇਆ। ਖਰੜ-ਚੰਡੀਗੜ੍ਹ ਹਾਈਵੇਅ ’ਤੇ ਪ੍ਰਦਰਸ਼ਨ ਦੌਰਾਨ ਇੱਕ ਨੌਜਵਾਨ ਨੂੰ ਰੋਕਿਆ ਗਿਆ। ਨੌਜਵਾਨ ਨੇ ਕਿਹਾ ਕਿ ਉਸ ਨੇ ਪੇਪਰ ਦੇਣ ਲਈ ਅੱਗੇ ਜਾਣਾ ਹੈ ਅਤੇ ਉਸ ਨੂੰ ਲੰਘਣ ਦਿੱਤਾ ਜਾਵੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਸ ’ਤੇ ਇੱਕ ਕੰਪਨੀ ਦਾ ਐਮਆਰ ਹੋਣ ਦਾ ਦੋਸ਼ ਲਗਾਇਆ। ਉਸ ਦੇ ਬੈਗ ਦੀ ਜਾਂਚ ਕੀਤੇ ਜਾਣ ’ਤੇ ਨੌਜਵਾਨ ਗੁੱਸੇ ਵਿੱਚ ਆ ਗਿਆ। ਪਠਾਨਕੋਟ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵੀ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਪਠਾਨਕੋਟ ਵਿੱਚ ਬੰਦ ਦਾ ਰਲਵਾਂ-ਮਿਲਵਾਂ ਪ੍ਰਭਾਵ ਰਿਹਾ। ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਰਾਜਨੀਤਿਕ ਪਾਰਟੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ।
ਕੌਮੀ ਇਨਸਾਫ ਮੋਰਚਾ ਵੱਲੋਂ
ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ
ਪਠਾਨਕੋਟ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵੀ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ।
By :
True Update
,
Sukhwinder Kaur
,
Gurpreet Singh
•
ਮੁੱਖ ਖ਼ਬਰਾਂ
ਚੰਡੀਗੜ੍ਹ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ
ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਕੂਚ ਕਰਦੇ ਹੋਏ ਹੰਗਾਮਾ ਕੀਤਾ।