ਚੰਡੀਗੜ੍ਹ, 27 ਅਗਸਤ (ਹਿੰ.ਸ.) : ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਖਪਤਕਾਰ +91 1613105055 ਅਤੇ +91 1616650355 ’ਤੇ ਸੰਪਰਕ ਕਰਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਹੈਲਪਲਾਈਨ ਨੰਬਰਾਂ ਰਾਹੀਂ ਮਿਲਣ ਵਾਲੀਆਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਖਪਤਕਾਰ ਆਰਜ਼ੀ ਤੌਰ ’ਤੇ ਜਾਰੀ ਹੋਏ, ਗਲਤ, ਆਮ ਨਾਲੋਂ ਵੱਧ ਜਾਂ ਕਿਸੇ ਹੋਰ ਤਰ੍ਹਾਂ ਦੀ ਬਿਲਿੰਗ ਸਮੱਸਿਆ ਵਾਲੇ ਬਿੱਲਾਂ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਨੂੰ ਆਮ ਨਾਲੋਂ ਵੱਧ ਬਿੱਲ, ਆਰਜ਼ੀ ਬਿੱਲ ਜਾਂ ਕਿਸੇ ਤਰ੍ਹਾਂ ਦੀ ਗਲਤੀ ਵਾਲੇ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਸਮਰਪਿਤ ਹੈਲਪਲਾਈਨ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਨਿਰਧਾਰਤ ਸਮੇਂ ਸਿਰ ਦਰਜ ਕਰਵਾਉਣ, ਤਾਂ ਜੋ ਮਾਮਲੇ ਦੀ ਜਾਂਚ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ। ਸੌਂਦ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਲਈ ਸਰਲ ਤੇ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਬਿਜਲੀ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਬਿਲਿੰਗ ਪ੍ਰਕਿਰਿਆ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਬਿਜਲੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਰਜ਼ੀ ਤੌਰ ’ਤੇ ਜਾਰੀ ਹੋਏ, ਗਲਤ ਜਾਂ ਵਧ ਕੇ ਆਏ ਬਿਜਲੀ ਬਿੱਲਾਂ ਕਾਰਨ ਕਿਸੇ ਵੀ ਯੋਗ ਖਪਤਕਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ।
ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ ਪੀਐਸਪੀਸੀਐਲ ਵੱਲੋਂ 24x7 ਹੈਲਪਲਾਈਨ ਜਾਰੀ
ਖਪਤਕਾਰ ਆਰਜ਼ੀ ਤੌਰ ’ਤੇ ਜਾਰੀ ਹੋਏ, ਗਲਤ, ਆਮ ਨਾਲੋਂ ਵੱਧ ਜਾਂ ਕਿਸੇ ਹੋਰ ਤਰ੍ਹਾਂ ਦੀ ਬਿਲਿੰਗ ਸਮੱਸਿਆ ਵਾਲੇ ਬਿੱਲਾਂ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ
ਮੁੱਖ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ
ਪੰਜਾਬ ਵਿੱਚ ਵੱਧ ਬਿਜਲੀ ਖਪਤ ਕਰਨ ਵਾਲਿਆਂ ਖਿਲਾਫ ਸਖ਼ਤ ਕਦਮ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਪੀਐਸਪੀਸੀਐਲ) ਨੇ ਬਿਜਲੀ ਦੀ ਵੱਧ ਖਪਤ ਕਰਨ ਵਾਲੇ ਖਪਤਕਾਰਾਂ ਖਿਲਾਫ ਸਖ਼ਤ ਨਿਯਮ ਲਾਗੂ ਕੀਤੇ ਹਨ, ਜਿਸ ਵਿੱਚ ਜੁਰਮਾਨਾ ਅਤੇ ਐਫਆਈਆਰ ਸ਼ਾਮਿਲ ਹੈ।
ਪੰਜਾਬ ਵਿੱਚ ਗਰਮੀ ਕਾਰਨ ਬਿਜਲੀ ਦੇ ਲੰਬੇ ਕੱਟਾਂ ਨੇ ਪੈਦਾ ਕੀਤੀ ਮੁਸੀਬਤ
ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਨੇ ਪੰਜਾਬ ਵਿੱਚ ਬਿਜਲੀ ਸੰਕਟ ਉੱਤੇ ਭਗਵੰਤ ਮਾਨ ਦੀ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਵਿਦੇਸ਼ ਯਾਤਰਾਵਾਂ ਅਤੇ ਅਪਰਯਾਪਤ ਪ੍ਰਬੰਧਨ ਦੇ ਦੋਸ਼ ਲਗਾਏ।