ਬਟਾਲਾ ਨੀਂਹ ਪੱਥਰ ਰੱਖਿਆ, ਵਿਕਾਸ ਤੇ ਪਾਰਕਾਂ ਦਾ ਸ਼ੁਰੂਆਤ

ਵਿਧਾਇਕ ਨੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਬਟਾਲਾ ਦੇ ਨਗਰ ਸੁਧਾਰ ਟਰੱਸਟ ਨੇ 8.64 ਏਕੜ ਜ਼ਮੀਨ ਉੱਤੇ ਪਾਰਕ, ਵਾਟਰ ਸਪਲਾਈ ਅਤੇ ਸੀਵਰੇਜ਼ ਲਈ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਖੂਬਸੂਰਤ ਬਨਾਉਣ ਲਈ ਉਹ ਵਚਨਬੱਧ ਹਨ

By : True Update , Tanish kajla
ਵਿਧਾਇਕ ਨੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਬਟਾਲਾ, (ਹਿੰ.ਸ.) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਲੋਕਹਿਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਵਲੋਂ 8.64 ਏਕੜ ਵਿੱਚ ਪੈਂਦੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ, ਪ੍ਰਧਾਨ ਵਿਜੇ ਸੋਨੀ, ਪ੍ਰਧਾਨ ਵੀਨੂੰ ਕਾਹਲੋਂ, ਮਨਜੀਤ ਸਿੰਘ ਬੁਮਰਾਹ, ਅਮਰੀਕ ਸਿੰਘ ਲੰਬੜਦਾਰ, ਜਗਜੀਤ ਸਿੰਘ, ਸੂਬੇਦਾਰ ਬਲਜਿੰਦਰ ਸਿੰਘ ਸਮੇਤ ਸ਼ਹਿਰ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਕਰੀਬ ਛੇ ਸਾਲਾਂ ਤੋਂ ਬਟਾਲਾ ਸ਼ਹਿਰ ਦੇ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਲਗਾਤਾਰ ਬਟਾਲਾ ਵਾਸੀਆਂ ਦੇ ਹਿੱਤ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਬਟਾਲਾ ਵਾਸੀਆਂ ਦੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਕੰਮ ਕੀਤੇ ਜਾਣ । ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਖਾਸ ਕਰਕੇ ਗਾਂਧੀ ਚੌਂਕ ਅਤੇ ਕਾਦੀਆਂ ਚੁੰਗੀ 'ਤੇ ਆਵਾਜਾਈ ਨੂੰ ਸੁਖਾਲੀ ਕਰਨ ਲਈ ਟਰੈਫਿਕ ਲਾਈਟਾਂ ਲਗਾਉਣ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਟਰੈਫਿਕ ਲਾਈਟਾਂ ਦੇ ਨਾਲ ਇਨ੍ਹਾਂ ਚੌਕਾਂ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਖੂਬਸੂਰਤ ਬਨਾਉਣ ਲਈ ਉਹ ਵਚਨਬੱਧ ਹਨ ਅਤੇ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਹੀ ਸ਼ਹਿਰ ਵਿਚੋਂ ਕੂੜੇ ਦੀ ਸਮੱਸਿਆ ਦੇ ਹੱਲ ਲਈ ਮਤਾ ਪਾਇਆ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਸ਼ਹਿਰ ਅੰਦਰ ਨਿਰੰਤਰ ਵਿਕਾਸ ਕੰਮ ਜਾਰੀ ਹਨ ਅਤੇ ਸ਼ਹਿਰ ਦੀ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਕੌਂਸਲਰਾਂ ਵਲੋਂ ਵਾਰਡਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।
 
ਮੁੱਖ ਖ਼ਬਰਾਂ

ਪੰਜਾਬ ਦੇ ਸ਼ਹਿਰ ਤੇ ਪਿੰਡ ਸਾਫ਼-ਸੁਥਰੇ ਹੋਣਗੇ ਤਾਂ ਸੂਬਾ ਹੋਰ ਤੇਜ਼ੀ ਨਾਲ ਤਰੱਕੀ ਕਰੇਗਾ : ਵਿਧਾਇਕ ਛੀਨਾ

ਪੰਜਾਬ ਦੇ ਸ਼ਹਿਰ ਤੇ ਪਿੰਡ ਸਾਫ਼-ਸੁਥਰੇ ਹੋਣਗੇ ਤਾਂ ਸੂਬਾ ਹੋਰ ਤੇਜ਼ੀ ਨਾਲ ਤਰੱਕੀ ਕਰੇਗਾ : ਵਿਧਾਇਕ ਛੀਨਾ

ਕਿਹਾ : ਸਰਕਾਰ ਦੇ ਨਾਲ-ਨਾਲ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਫ਼ਾਈ ਮੁਹਿੰਮਾਂ ’ਚ ਦੇਵੇ ਸਹਿਯੋਗ

“ਸਾਫ਼ ਹਲਕਾ, ਸੋਹਣਾ ਹਲਕਾ, ਸਾਡੀ ਸਾਂਝੀ ਜ਼ਿੰਮੇਵਾਰੀ” ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣਾ ਮੁੱਖ ਉਦੇਸ਼

“ਸਾਫ਼ ਹਲਕਾ, ਸੋਹਣਾ ਹਲਕਾ, ਸਾਡੀ ਸਾਂਝੀ ਜ਼ਿੰਮੇਵਾਰੀ” ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣਾ ਮੁੱਖ ਉਦੇਸ਼

ਸਾਫ਼-ਸੁਥਰਾ ਵਾਤਾਵਰਨ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸ਼ਹਿਰਾਂ ਦੀ ਸੁੰਦਰਤਾ ਤੇ ਵਿਕਾਸ ’ਚ ਅਹਿਮ ਭੂਮਿਕਾ : ਵਿਧਾਇਕ ਰੰਧਾਵਾ

ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਵੀ ਆਵਾਰਾ ਕੁੱਤਿਆਂ ਨੂੰ ਭੋਜਣ ਦੇਣ ਲਈ ਨਿਰਧਾਰਤ ਹੋਣਗੇ ਫੀਡਿੰਗ ਪੁਆਇੰਟ

ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਵੀ ਆਵਾਰਾ ਕੁੱਤਿਆਂ ਨੂੰ ਭੋਜਣ ਦੇਣ ਲਈ ਨਿਰਧਾਰਤ ਹੋਣਗੇ ਫੀਡਿੰਗ ਪੁਆਇੰਟ

ਚੰਡੀਗੜ੍ਹ 'ਤੇ ਮੋਹਾਲੀ ਵਿੱਚ ਹੁਣ ਆਵਾਰਾ ਕੁੱਤਿਆਂ ਨੂੰ ਜਗ੍ਹਾ- ਜਗ੍ਹਾ ਖਾਣਾ ਖੁਆਉਣ 'ਤੇ ਰੋਕ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਨਗਰ ਨਿਗਮ ਨੇ ਯੋਜਨਾ ਤਿਆਰ ਕੀਤੀ ਹੈ।

ਪਟਿਆਲਾ: ਸਵ. ਐਡਵੋਕੇਟ ਡਿੰਪਲ ਖੱਤਰੀ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ: ਵਿਧਾਇਕ ਕੋਹਲੀ

ਪਟਿਆਲਾ: ਸਵ. ਐਡਵੋਕੇਟ ਡਿੰਪਲ ਖੱਤਰੀ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ: ਵਿਧਾਇਕ ਕੋਹਲੀ

ਸਵਰਗੀ ਐਡਵੋਕੇਟ ਡਿੰਪਲ ਖੱਤਰੀ ਦੇ ਨਾਮ 'ਤੇ ਸੜਕ ਦਾ ਨਾਮ ਰੱਖਣ ਲਈ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਜੀਨਗਰ ਸਮਾਜ ਦੀ ਮੰਗ ਨੂੰ ਅੱਗੇ ਵਧਾਉਂਦੇ ਹੋਏ ਨਗਰ ਨਿਗਮ ਦੇ ਮੇਅਰ ਅਤੇ ਨਿਗਮ ਕਮਿਸ਼ਨਰ ਨੂੰ ਮਤਾ ਪਾਸ ਕਰਨ ਲਈ ਕਿਹਾ ਹੈ

ਚੰਡੀਗੜ੍ਹ ਨਗਰ ਨਿਗਮ ਨੇ ਨਾਜਾਇਜ਼ ਕਬਜ਼ਿਆਂ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

ਚੰਡੀਗੜ੍ਹ ਨਗਰ ਨਿਗਮ ਨੇ ਨਾਜਾਇਜ਼ ਕਬਜ਼ਿਆਂ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

ਚੰਡੀਗੜ੍ਹ ਨਗਰ ਨਿਗਮ ਨੇ ਹੱਲੋਮਾਜਰਾ ਇਲਾਕੇ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ 15 ਦਿਨਾਂ ਦੀ ਮਿਆਦ ਦਿੱਤੀ ਹੈ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ ਅਤੇ ਖਰਚਾ ਵੀ ਵਸੂਲਿਆ ਜਾਵੇਗਾ।