ਬਟਾਲਾ, 7 ਜੁਲਾਈ (ਹਿੰ.ਸ.) ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਬਲਾਕ ਕਾਦੀਆਂ-1 ਅਤੇ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਕਰੀਅਰ, ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਮਾਰਗਦਰਸ਼ਨ ਦਿੱਤਾ। ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਰਾਜਪ੍ਰੀਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਦੌਰੇ ਦੌਰਾਨ ਸਰਕਾਰੀ ਹਾਈ ਸਕੂਲ ਤੁਗਲਵਾਲ, ਸਰਕਾਰੀ ਹਾਈ ਸਕੂਲ ਬਸਰਾਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਅਤੇ ਬਾਬਾ ਆਇਆ ਸਿੰਘ ਰਿਆੜਕੀ ਸੀਨੀਅਰ ਸੈਕੰਡਰੀ ਸਕੂਲ ਤੁਗਲਵਾਲ ਦੇ ਵਿਦਿਆਰਥੀਆਂ ਨੂੰ ਕਿੱਤਾ-ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕਰੀਅਰ ਦੀ ਚੋਣ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।ਮੁਕੇਸ਼ ਵਰਮਾ ਨੇ ਦੱਸਿਆ ਕਿ ਦੌਰੇ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਗਤੀਵਿਧੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਗਾਈਡੈਂਸ ਕਾਰਨਰਾਂ, ਕਰੀਅਰ ਗਤੀਵਿਧੀਆਂ ਦੇ ਰਜਿਸਟਰਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਕਰਵਾਈ ਗਈ ਜਾਣਕਾਰੀ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਗਾਈਡੈਂਸ ਕਾਰਨਰ ਵਿਦਿਆਰਥੀਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਨ੍ਹਾਂ ਨੂੰ ਨਿਰੰਤਰ ਅਪਡੇਟ ਰੱਖਣਾ ਜ਼ਰੂਰੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕਰਦਿਆਂ ਨਸ਼ਾ-ਮੁਕਤ ਜੀਵਨ ਅਪਣਾਉਣ ਅਤੇ ਸਮਾਜ ਨੂੰ ਵੀ ਨਸ਼ਾ-ਮੁਕਤ ਬਣਾਉਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਬਲਾਕ ਗਾਈਡੈਂਸ ਕੌਂਸਲਰ ਰਾਜਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਮੁਕਾਬਲੇ ਦੇ ਇਸ ਦੌਰ ਵਿੱਚ ਸਮੇਂ ਸਿਰ ਮਿਲੀ ਸਹੀ ਕਰੀਅਰ ਗਾਈਡੈਂਸ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਬਾਬਾ ਆਇਆ ਸਿੰਘ ਰਿਆੜਕੀ ਸੀਨੀਅਰ ਸੈਕੰਡਰੀ ਸਕੂਲ ਤੁਗਲਵਾਲ ਦੇ ਮੁਖੀ ਗਗਨਦੀਪ ਸਿੰਘ ਵਿਰਕ ਨੇ ਮੁਕੇਸ਼ ਵਰਮਾ ਅਤੇ ਰਾਜਪ੍ਰੀਤ ਸਿੰਘ ਢਿੱਲੋਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਕਰੀਅਰ ਗਾਈਡੈਂਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸਬੰਧੀ ਦਿੱਤੀ ਗਈ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।ਦੌਰੇ ਦੌਰਾਨ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗਾਈਡੈਂਸ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਕਰੀਅਰ ਤੇ ਉੱਚ ਸਿੱਖਿਆ ਸਬੰਧੀ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ।
ਕਰੀਅਰ ਗਾਈਡੈਂਸ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਗੁਰਦਾਸਪੁਰ ਦੇ ਸਕੂਲਾਂ ਵਿੱਚ ਕਰੀਅਰ ਗਾਈਡੈਂਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਦਿੱਤੀ ਜਾਣਕਾਰੀ
ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਹਰਗੋਬਿੰਦਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਕਰੀਅਰ, ਉੱਚ ਸਿੱਖਿਆ ਅਤੇਲ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਜਾਣਕਾਰੀ ਦਿੱਤੀ।
By :
True Update
,
Sukhwinder Kaur
•
ਟੈਗਸ:
career guidance
high education
school counseling
junior secondary schools
Punjab Batasra region
drug addiction awareness
ਮੁੱਖ ਖ਼ਬਰਾਂ
ਨਸ਼ਾ-ਮੁਕਤ, ਸਿੱਖਿਅਤ ਤੇ ਹੁਨਰਮੰਦ ਨੌਜਵਾਨ ਹੀ ਪੰਜਾਬ ਦਾ ਸੁਨਹਿਰਾ ਭਵਿੱਖ: ਮੁਕੇਸ਼ ਵਰਮਾ
ਮੁਕੇਸ਼ ਵਰਮਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਹਿਤਕ, ਸੱਭਿਆਚਾਰਕ ਅਤੇ ਰਚਨਾਤਮਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।