ਸਰਕਾਰ ਨੂੰ ਰਾਹਤ ਤੇ ਬਚਾਅ ਕਾਰਜ ਤੇਜ਼ ਕਰਨ ਦੀ ਅਪੀਲ

ਬਿਹਾਰ ਵਿੱਚ ਹੜ੍ਹ ਕਾਰਨ ਤਬਾਹੀ ’ਤੇ ਰਾਹੁਲ, ਖੜਗੇ ਤੇ ਪ੍ਰਿਯੰਕਾ ਨੇ ਜਤਾਇਆ ਦੁੱਖ

ਕਾਂਗਰਸੀ ਆਗੂਆਂ ਨੇ ਦੁਖੀ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

By : True Update , Kamaljeet Singh Kamal
ਬਿਹਾਰ ਵਿੱਚ ਹੜ੍ਹ ਕਾਰਨ ਤਬਾਹੀ ’ਤੇ ਰਾਹੁਲ, ਖੜਗੇ ਤੇ ਪ੍ਰਿਯੰਕਾ ਨੇ ਜਤਾਇਆ ਦੁੱਖ

ਨਵੀਂ ਦਿੱਲੀ, 15 ਸਤੰਬਰ (ਹਿੰ.ਸ.) : ਬਿਹਾਰ ਵਿੱਚ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ’ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕਿਹਾ ਕਿ ਬਿਹਾਰ ਵਿੱਚ ਹੜ੍ਹਾਂ ਕਾਰਨ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਉਨ੍ਹਾਂ ਹੜ੍ਹਾਂ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਾਂਗਰਸੀ ਵਰਕਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਅਤੇ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ਨੂੰ ਜਲਦ ਪੂਰਾ ਕਰਦੇ ਹੋਏ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਪਹੁੰਚਾਉਣਗੇ। ਮਲਿਕਾਰਜੁਨ ਖੜਗੇ ਨੇ ਕਿਹਾ ਕਿ ਬਿਹਾਰ ਵਿੱਚ ਹੜ੍ਹਾਂ ਕਾਰਨ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਉਨ੍ਹਾਂ ਮੁਤਾਬਕ 15 ਜ਼ਿਲ੍ਹਿਆਂ ਵਿੱਚ ਲਗਭਗ 50 ਲੱਖ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ ਅਤੇ ਹਜ਼ਾਰਾਂ ਪਿੰਡਾਂ ਵਿੱਚ ਜਨਜੀਵਨ ਠੱਪ ਹੋ ਗਿਆ ਹੈ। ਉਨ੍ਹਾਂ ਸਰਕਾਰ ਨੂੰ ਰਾਹਤ, ਬਚਾਅ, ਡਾਕਟਰੀ ਸਹਾਇਤਾ ਅਤੇ ਪੁਨਰਵਾਸ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦੀ ਅਪੀਲ ਕੀਤੀ। ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਬਿਹਾਰ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਜਾਨ-ਮਾਲ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆ ਕੇ ਪ੍ਰਭਾਵਿਤ ਲੋਕਾਂ ਤੱਕ ਜਲਦ ਮਦਦ ਪਹੁੰਚਾਉਣ ਦੀ ਅਪੀਲ ਕੀਤੀ।


 

ਮੁੱਖ ਖ਼ਬਰਾਂ

ਭਾਰਤ ਨੇ ਰਾਹਤ ਕਾਰਜ ਕੀਤੇ ਤੇਜ਼, 108 ਭਾਰਤੀਆਂ ਨੂੰ ਬਚਾਇਆ

ਭਾਰਤ ਨੇ ਰਾਹਤ ਕਾਰਜ ਕੀਤੇ ਤੇਜ਼, 108 ਭਾਰਤੀਆਂ ਨੂੰ ਬਚਾਇਆ

ਭਾਰਤੀ ਫੌਜ ਦੀਆਂ ਸੁਰੰਗ ਬਚਾਅ ਅਤੇ ਮੈਡੀਕਲ ਟੀਮਾਂ ਨੂੰ ਵੀ ਪ੍ਰਭਾਵਿਤ ਖੇਤਰਾਂ ’ਚ ਕੀਤਾ ਤਾਇਨਾਤ

ਭਾਰਤ ਦਾ ਚੌਥਾ ਜਹਾਜ਼ 11 ਟਨ ਰਾਹਤ ਸਮੱਗਰੀ ਲੈ ਕੇ ਪਹੁੰਚਿਆ ਨੇਪਾਲ

ਭਾਰਤ ਦਾ ਚੌਥਾ ਜਹਾਜ਼ 11 ਟਨ ਰਾਹਤ ਸਮੱਗਰੀ ਲੈ ਕੇ ਪਹੁੰਚਿਆ ਨੇਪਾਲ

ਹੁਣ ਤੱਕ ਲਗਭਗ 724 ਲਾਸ਼ਾਂ ਕੀਤੀਆਂ ਬਰਾਮਦ, ਸੈਂਕੜੇ ਲਾਪਤਾ