ਵਿਭਾਗਾਂ ਨੂੰ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਏਡੀਸੀ ਨੇ ਲਿਆ ਜਾਇਜ਼ਾ

ਬਟਾਲਾ ਵਾਸੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਬਣਾਈ ਰੱਖਣ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ

By : True Update , Sukhwinder Kaur
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਏਡੀਸੀ ਨੇ ਲਿਆ ਜਾਇਜ਼ਾ

ਬਟਾਲਾ, 10 ਸਤੰਬਰ (ਹਿੰ.ਸ.) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ 18 ਸਤੰਬਰ ਨੂੰ ਹੋਣ ਵਾਲੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ-ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਨੇ ਪੁਲਿਸ ਲਾਈਨ ਬਟਾਲਾ ਵਿਖੇ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਤਿਆਰੀਆਂ ਪੂਰੀ ਸ਼ਰਧਾ ਅਤੇ ਸਮਰਪਣ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ 17 ਅਤੇ 18 ਸਤੰਬਰ ਨੂੰ ਹੋਣ ਵਾਲੇ ਨਗਰ ਕੀਰਤਨ ਦੇ ਰੂਟ ਸਮੇਤ ਸੰਗਤ ਦੀ ਸਹੂਲਤ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਬਾਰੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਚਰਨਜੀਤ ਸਿੰਘ ਪੁਰੇਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ, ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਜਗਦੀਪ ਸਿੰਘ ਰੰਧਾਵਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਏ ਜਾਣਗੇ। ਦੇਸ਼-ਵਿਦੇਸ਼ ਤੋਂ ਬਟਾਲਾ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਸਤੰਬਰ ਨੂੰ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਣ ਵਾਲੇ ਨਗਰ ਕੀਰਤਨ ਅਤੇ 18 ਸਤੰਬਰ ਦੇ ਮੁੱਖ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਪੁਲਿਸ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਨਗਰ ਨਿਗਮ, ਜੰਗਲਾਤ, ਸਿਹਤ, ਅੱਗ ਬੁਝਾਊ ਦਸਤੇ, ਜਲ ਸਪਲਾਈ ਤੇ ਸੈਨੀਟੇਸ਼ਨ, ਮਾਰਕੀਟ ਕਮੇਟੀ, ਬਿਜਲੀ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨੂੰ ਤਿਆਰੀਆਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤਣ ਲਈ ਕਿਹਾ। ਸ਼ਹਿਰ ਦੀ ਸਜਾਵਟ ਦੇ ਨਾਲ-ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਢਿੱਲੋਂ ਨੇ ਬਟਾਲਾ ਵਾਸੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੂੜਾ ਖੁੱਲ੍ਹੇ ਵਿੱਚ ਸੁੱਟਣ ਦੀ ਬਜਾਏ ਨਿਰਧਾਰਤ ਸਮੇਂ ’ਤੇ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਨੂੰ ਦਿੱਤਾ ਜਾਵੇ। ਸ਼ਹਿਰ ਵਿੱਚੋਂ ਕੂੜੇ ਦੇ ਢੇਰ ਤੁਰੰਤ ਚੁਕਵਾਉਣ ਲਈ ਸ਼ਿਫਟਾਂ ਅਨੁਸਾਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਦੁਕਾਨਦਾਰਾਂ ਨੂੰ ਵੀ ਕੂੜਾ ਡਸਟਬਿਨਾਂ ਵਿੱਚ ਪਾਉਣ ਅਤੇ ਕੂੜਾ ਚੁੱਕਣ ਵਾਲੀਆਂ ਰੇਹੜੀਆਂ ਨੂੰ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ ਅਤੇ ਉੱਥੇ ਕਰਮਚਾਰੀਆਂ ਦੀਆਂ ਸ਼ਿਫਟਵਾਰ ਡਿਊਟੀਆਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਪੁਲਿਸ ਵਿਭਾਗ ਨੂੰ ਹੁੱਲੜਬਾਜ਼ੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਨੇ ਵੀ ਭਰੋਸਾ ਦਿੱਤਾ ਕਿ ਸੰਗਤ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮਾਂ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੱਖ ਖ਼ਬਰਾਂ

ਅੰਮ੍ਰਿਤਸਰ ਪੱਛਮੀ ਹਲਕੇ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਮੁਹਿੰਮ ਜਾਰੀ

ਅੰਮ੍ਰਿਤਸਰ ਪੱਛਮੀ ਹਲਕੇ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਮੁਹਿੰਮ ਜਾਰੀ

ਸਫਾਈ ਮੁਹਿੰਮ ਦੌਰਾਨ ਇਲਾਕੇ ਦੀ ਵਿਆਪਕ ਸਫਾਈ ਕਰਵਾਉਣ ਦੇ ਨਾਲ-ਨਾਲ ਸਥਾਨਕ ਵਸਨੀਕਾਂ ਨੂੰ ਸਫਾਈ ਪ੍ਰਤੀ ਕੀਤਾ ਗਿਆ ਜਾਗਰੂਕ

ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ

ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ

ਸਫ਼ਾਈ ਅਭਿਆਨ 2.0 ਤਹਿਤ 166 ਸ਼ਹਿਰੀ ਸਥਾਨਕ ਇਕਾਈਆਂ 'ਚ ਵਿਸ਼ੇਸ਼ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

ਆਬਕਾਰੀ ਵਿਭਾਗ ਦੀ ਮੀਟਿੰਗ ’ਚ ਲਾਇਸੰਸਸ਼ੁਦਾ ਠੇਕੇਦਾਰਾਂ ਨੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਬਾਰੇ ਅਧਿਕਾਰੀਆਂ ਨੂੰ ਘੇਰਿਆ ਸੀ ਸਖ਼ਤੀ ਨਾਲ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ