ਫਾਜ਼ਿਲਕਾ, 04 ਸਤੰਬਰ (ਹਿੰ.ਸ.) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ, ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਮੇਲੇ, ਧਾਰਮਿਕ ਸਮਾਗਮ, ਵਿਆਹ, ਜਲੂਸ ਜਾਂ ਕਿਸੇ ਹੋਰ ਇਕੱਠ ਦੌਰਾਨ ਕੋਈ ਵੀ ਵਿਅਕਤੀ ਹਥਿਆਰ, ਤਿੱਖੀ ਧਾਰ ਵਾਲੇ ਹਥਿਆਰਾਂ ਸਮੇਤ, ਲੈ ਕੇ ਨਹੀਂ ਜਾ ਸਕੇਗਾ। ਵਿਦਿਅਕ ਸੰਸਥਾਵਾਂ ਦੇ ਘਰੇ ਵਿੱਚ ਵੀ ਹਥਿਆਰ ਲਿਜਾਣ 'ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਹਥਿਆਰਾਂ ਦੀ ਨੁਮਾਇਸ਼ ਕਰਦਿਆਂ ਤਸਵੀਰਾਂ ਜਾਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਤੇ ਵੀ ਮਨਾਹੀ ਹੋਵੇਗੀ।ਕਿਸੇ ਵੀ ਥਾਂ 'ਤੇ ਤੇਜ਼ਧਾਰ ਹਥਿਆਰ ਲਹਿਰਾਉਣ ਜਾਂ ਪ੍ਰਦਰਸ਼ਿਤ ਕਰਨ ਦੀ ਵੀ ਮਨਾਹੀ ਹੋਵੇਗੀ। ਅਜਿਹੇ ਗੀਤ ਗਾਉਣ ਜਾਂ ਨਾਟਕ ਕਰਨ ’ਤੇ ਵੀ ਪਾਬੰਦੀ ਹੋਵੇਗੀ, ਜਿਨ੍ਹਾਂ ਰਾਹੀਂ ਹਥਿਆਰ ਰੱਖਣ, ਪ੍ਰਦਰਸ਼ਨ ਜਾਂ ਵਰਤੋਂ ਦੀ ਵਡਿਆਈ ਕੀਤੀ ਜਾਂਦੀ ਹੋਵੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਹਥਿਆਰਬੰਦ ਸੈਨਾਵਾਂ, ਪੁਲਿਸ, ਹੋਮ ਗਾਰਡ ਅਤੇ ਉਨ੍ਹਾਂ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗੀ ਜੋ ਆਪਣੀ ਡਿਊਟੀ ਦੌਰਾਨ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਰੱਖਦੇ ਹਨ। ਵਿਦਿਅਕ ਅਤੇ ਵਪਾਰਕ ਅਦਾਰਿਆਂ, ਹੋਟਲਾਂ ਤੇ ਮੈਰਿਜ ਪੈਲੇਸਾਂ ਆਦਿ ਦੇ ਸੁਰੱਖਿਆ ਗਾਰਡ ਵੀ ਆਪਣੀ ਡਿਊਟੀ ਦੌਰਾਨ ਹਥਿਆਰ ਰੱਖ ਸਕਣਗੇ। ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦਾ ਹੈ ਅਤੇ ਕਾਨੂੰਨ ਵਿਵਸਥਾ ਲਈ ਖਤਰਾ ਬਣ ਸਕਦਾਹੈ। ਲਾਇਸੰਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਦੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਫਾਜ਼ਿਲਕਾ ਵਿੱਚ ਇਹ ਪਾਬੰਦੀ ਲਗਾਈ ਗਈ ਹੈ।
ਫਾਜ਼ਿਲਕਾਂ 'ਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਵਾਲੀਆਂ ਤਸਵੀਰਾਂ ਤੇ ਵੀਡੀਓਜ਼ ਪਾਉਣ 'ਤੇ ਵੀ ਰੋਕ
ਮੁੱਖ ਖ਼ਬਰਾਂ
ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ
ਆਬਕਾਰੀ ਵਿਭਾਗ ਦੀ ਮੀਟਿੰਗ ’ਚ ਲਾਇਸੰਸਸ਼ੁਦਾ ਠੇਕੇਦਾਰਾਂ ਨੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਬਾਰੇ ਅਧਿਕਾਰੀਆਂ ਨੂੰ ਘੇਰਿਆ ਸੀ ਸਖ਼ਤੀ ਨਾਲ
ਚੋਰੀ ਦੇ ਮਾਮਲੇ ’ਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਦੋਸ਼
ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ
ਬਠਿੰਡਾ ਦੇ ਕੋਰਟ ਕੰਪਲੈਕਸ ਤੇ ਡੀਸੀ ਦਫ਼ਤਰ ਨੂੰ ਬੰਬ ਧਮਾਕੇ ਦੀ ਧਮਕੀ
ਇਹ ਘਟਨਾ ਦੋ ਦਿਨ ਪਹਿਲਾਂ ਬਠਿੰਡਾ ਜ਼ਿਲ੍ਹੇ ਦੀਆਂ ਕੁਝ ਇਮਾਰਤਾਂ ’ਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਦਿਲਾਵਰ ਸਿੰਘ ਦੇ ਸਮਰਥਨ ’ਚ ਨਾਅਰੇ ਲਿਖੇ ਜਾਣ ਤੋਂ ਬਾਅਦ ਸਾਹਮਣੇ ਆਈ
ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼
ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ
ਗੈਂਗਸਟਰਾਂ ’ਤੇ ਵਾਰ’ ਦੇ 200 ਦਿਨਾਂ ਦੌਰਾਨ ਪੁਲਿਸ ਨੇ 990 ਗੈਰ-ਕਾਨੂੰਨੀ ਹਥਿਆਰ, 774 ਕਿਲੋਗ੍ਰਾਮ ਹੈਰੋਇਨ ਤੇ 15 ਹੈਂਡ ਗ੍ਰੇਨੇਡ ਬਰਾਮਦ ਕੀਤੇ
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ<br/>