ਅੰਮ੍ਰਿਤਸਰ, (ਹਿੰ.ਸ.) ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਰਹਿਬਰਾਂ ਦੇ ਪੁਰਬ ਸ਼ਰਧਾ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਦਿੱਲੀ ਦੇ ਵਿਧਾਇਕ ਡਾ. ਅਜੇ ਦੱਤ, ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਬਲਵਿੰਦਰ ਗਿੱਲ, ਬੱਬੂ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।
ਸਤਿਗੁਰੂ ਗਿਆਨ ਨਾਥ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ, ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ
ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਬੜੇੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮਹਾਰਾਜ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ।
By :
True Update
,
Tanish kajla
•
ਟੈਗਸ:
Sri 108 Gyaan Nath Maharaj Prashar Diwali
Amritsar religious gathering
Harbhajan Singh ETIO
spiritual teachings of Gyaan Nath
Punjab government religious events
Tirth Yatra Scheme
ਮੁੱਖ ਖ਼ਬਰਾਂ
ਮੋਹਾਲੀ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘ