ਲੁਧਿਆਣਾ ਚੇਅਰਮੈਨ ਦੀ ਨਿਯੁਕਤੀ ਯੋਗਤਾ ਅਤੇ ਸਿਆਸੀ ਸੰਬੰਧਾਂ

ਜਗਰੂਪ ਸਿੰਘ ਸੇਹ ਨੇ ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ; ਕੈਬਨਿਟ ਮੰਤਰੀ ਸੌਂਦ ਅਤੇ ਮੁੰਡੀਆਂ ਦੀ ਸਨਮਾਨਿਤ ਭਾਗੀਦਾਰੀ

ਜਗਰੂਪ ਸਿੰਘ ਸੇਹ ਨੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਪਾਰਟੀ ਅਤੇ ਸਰਕਾਰ ਦੇ ਆਗੂਆਂ ਨੇ ਉਸਦੀ ਯੋਗਤਾ ਨੂੰ ਮਾਨਤਾ ਦਿੱਤੀ ਅਤੇ ਵਿਕਾਸ ਲਈ ਸੰਬੰਧਿਤ ਸਕੀਮਾਂ ਦੀ ਜ਼ਿੰਮੇਵਾਰੀ ਸੌਂਪੀ।

By : True Update , Tanish kajla
ਜਗਰੂਪ ਸਿੰਘ ਸੇਹ ਨੇ ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ; ਕੈਬਨਿਟ ਮੰਤਰੀ ਸੌਂਦ ਅਤੇ ਮੁੰਡੀਆਂ ਦੀ ਸਨਮਾਨਿਤ ਭਾਗੀਦਾਰੀ

ਕੈਬਨਿਟ ਮੰਤਰੀ ਸੌਂਦ, ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ’ਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

ਲੁਧਿਆਣਾ, (ਹਿੰ.ਸ.) ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਸੇਹ ਨੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ, ਵਲੰਟੀਅਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਮਿਹਨਤੀ ਵਰਕਰਾਂ ਅਤੇ ਵਲੰਟੀਅਰਾਂ ਨੂੰ ਅੱਗੇ ਲਿਆ ਕੇ ਅਹਿਮ ਜ਼ਿੰਮੇਵਾਰੀਆਂ ਸੌਂਪ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਅਸਲ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੈ, ਜਿਸ ਨਾਲ ਆਮ ਲੋਕਾਂ ਦੀ ਸਿਆਸਤ ਵਿੱਚ ਭਾਗੀਦਾਰੀ ਵਧਦੀ ਹੈ। ਮੰਤਰੀ ਸੌਂਦ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਸੂਬੇ ਦੀਆਂ ਸਭ ਤੋਂ ਵੱਡੀਆਂ ਜ਼ਿਲ੍ਹਾ ਪ੍ਰੀਸ਼ਦਾਂ ਵਿੱਚੋਂ ਇੱਕ ਹੈ ਅਤੇ ਇਸ ਕੋਲ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਹੁੰਦੇ ਹਨ। ਉਨ੍ਹਾਂ ਆਸ ਜਤਾਈ ਕਿ ਜਗਰੂਪ ਸਿੰਘ ਸੇਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਆਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਗਰੂਪ ਸਿੰਘ ਸੇਹ ਪਾਰਟੀ ਦੇ ਸਮਰਪਿਤ ਅਤੇ ਮਿਹਨਤੀ ਵਰਕਰ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਸੇਵਾ ਦੇ ਆਧਾਰ 'ਤੇ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਕਿਹਾ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਹਰ ਪਿੰਡ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ, ਸਫ਼ਾਈ ਪ੍ਰਬੰਧ ਵਿੱਚ ਸੁਧਾਰ ਲਿਆਉਣਾ, ਨੌਜਵਾਨਾਂ ਲਈ ਮੌਕੇ ਪੈਦਾ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰੀਸ਼ਦ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ : ਹਰਪਾਲ ਜੁਨੇਜਾ

ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ : ਹਰਪਾਲ ਜੁਨੇਜਾ

<br/>ਪੁਰਾਣੇ ਬੱਸ ਅੱਡੇ ਦਾ ਜਲਦ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ


ਰਾਜਾ ਵੜਿੰਗ ਨੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ

ਰਾਜਾ ਵੜਿੰਗ ਨੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ

ਗੁਲਜ਼ਾਰ ਸਿੰਘ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਬਰਖਾਸਤਗੀ ਤੇ ਗ੍ਰਿਫ਼ਤਾਰੀ ਦੀ ਮੰਗ

ਆਂਗਣਵਾੜੀ ਕੇਂਦਰਾਂ ’ਚ ਬਾਲਪਨ ਦੀ ਮੁੱਢਲੀ ਦੇਖਭਾਲ ਤੇ ਸਿੱਖਿਆ ਦਿਵਸ ਮਨਾਇਆ

ਆਂਗਣਵਾੜੀ ਕੇਂਦਰਾਂ ’ਚ ਬਾਲਪਨ ਦੀ ਮੁੱਢਲੀ ਦੇਖਭਾਲ ਤੇ ਸਿੱਖਿਆ ਦਿਵਸ ਮਨਾਇਆ

6 ਸਾਲ ਤੱਕ ਦੇ ਬੱਚਿਆਂ ਦੀ ਸਹੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀ ਮਹੱਤਤਾ ਬਾਰੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ

 ਸੁਖਬੀਰ ਬਾਦਲ ਨੂੰ ਮੁੜ ਐਸਆਈਟੀ ਨੇ ਕੀਤਾ ਤਲਬ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਸੁਖਬੀਰ ਬਾਦਲ ਨੂੰ ਮੁੜ ਐਸਆਈਟੀ ਨੇ ਕੀਤਾ ਤਲਬ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਇਸ ਕਾਰਵਾਈ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।