ਲੁਧਿਆਣਾ, 14 ਸਤੰਬਰ (ਹਿੰ.ਸ.) : ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੀ ਪਛਾਣ ਕਰਨਜੋਤ ਸਿੰਘ ਉਰਫ਼ ਨੋਨਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਦੇ ਵਸਨੀਕ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ ਤਕਰੀਬਨ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਇਸ ਸਾਜਿਸ਼ ਸਬੰਧੀ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਆਤਮ ਪਾਰਕ ਨੇੜੇ ਅੰਡਰ ਬ੍ਰਿਜ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਬਿਨਾਂ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਰੁਕਣ ਦਾ ਇਸ਼ਾਰਾ ਕਰਨ 'ਤੇ ਹਥਿਆਰਬੰਦ ਹਮਲਾਵਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਮੁਲਾਜ਼ਮਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਕਮਿਸ਼ਨਰ ਨੇ ਦੱਸਿਆ, "ਹਮਲਾਵਰਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਲਗਾਤਾਰ ਕਈ ਫਾਇਰ ਕੀਤੇ ਅਤੇ ਦੋ ਗੋਲੀਆਂ ਸਰਕਾਰੀ ਪੁਲਿਸ ਵਾਹਨ 'ਤੇ ਵੀ ਲੱਗੀਆਂ, ਜਿਸ 'ਤੇ ਆਤਮ-ਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਹਥਿਆਰਬੰਦ ਹਮਲਾਵਰਾਂ ਨੂੰ ਮੌਕੇ 'ਤੇ ਹੀ ਢੇਰ ਕਰ ਦਿੱਤਾ।" ਸੀਪੀ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਰੇ ਗਏ ਹਮਲਾਵਰ ਗੈਂਗਸਟਰ ਡੋਨੀ ਬੱਲ ਅਤੇ ਸ਼ਗਨਪ੍ਰੀਤ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਲੁਧਿਆਣਾ ਦੇ ਦੁੱਗਰੀ ਰੋਡ ਸਥਿਤ ਮੈਰੀਲੈਂਡ ਪੈਲੇਸ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਗੋਲੀਬਾਰੀ (ਮਾਸ ਸ਼ੂਟਿੰਗ) ਦਾ ਕੰਮ ਸੌਂਪਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਕਰਨਜੋਤ ਸਿੰਘ ਖ਼ਿਲਾਫ਼ ਅਸਲਾ ਐਕਟ, ਡਕੈਤੀ ਅਤੇ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਮਾਮਲੇ ਦਰਜ ਸਨ, ਜਦਕਿ ਸੰਦੀਪ ਸਿੰਘ ਖ਼ਿਲਾਫ਼ ਵੀ ਇੱਕ ਅਪਰਾਧਿਕ ਮਾਮਲਾ ਦਰਜ ਸੀ। ਪੁਲਿਸ ਨੇ ਗਿਰੋਹ ਦੇ ਹੋਰ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਥਾਣਾ ਮਾਡਲ ਟਾਊਨ ਵਿੱਚ ਕੇਸ ਦਰਜ ਕਰਕੇ ਜਾਂਚ ਜਾਰੀ ਹੈ।
ਲੁਧਿਆਣਾ ’ਚ ਪੁਲਿਸ ਮੁਕਾਬਲਾ, ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਕਾਰਕੁਨ ਢੇਰ
ਪੁਲਿਸ ਟੀਮਾ ਨੇ ਤਿੰਨ ਆਟੋਮੈਟਿਕ ਪਿਸਤੌਲ ਅਤੇ ਤਕਰੀਬਨ 50 ਜ਼ਿੰਦਾ ਕਾਰਤੂਸ ਕੀਤੇ ਬਰਾਮਦ
ਮੁੱਖ ਖ਼ਬਰਾਂ
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਖ਼ਿਲਾਫ਼ ਹੁਸ਼ਿਆਰਪੁਰ ’ਚ ਰੋਸ ਪ੍ਰਦਰਸ਼ਨ
ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ ਐਲਾਨ
ਨਸ਼ਿਆਂ ਵਿਰੁੱਧ ਮੁਹਿੰਮ ਅੰਤਿਮ ਪੜਾਅ ’ਚ ਜ਼ਮੀਨੀ ਪੱਧਰ ’ਤੇ ਕਾਰਵਾਈ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ
‘ਸੇਫ ਪੰਜਾਬ ਐਪ’ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ 19,310 ਐੱਫਆਈਆਰ ਦਰਜ , 25,138 ਕਥਿਤ ਨਸ਼ਾ ਤਸਕਰ ਗ੍ਰਿਫਤਾਰ
ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਆਈਜੀਆਈ ਏਅਰਪੋਰਟ ਤੋਂ ਹਿਰਾਸਤ 'ਚ ਲਿਆ
ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਅਮਰੀਕਾ ਵਿੱਚ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ
ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਨੇ ਫੜਿਆ ਲੁੱਟ-ਖੋਹ ਗਿਰੋਹ ਦਾ ਮਾਸਟਰਮਾਈਂਡ
40 ਤੋਂ ਵੱਧ ਵਾਰਦਾਤਾਂ ਕੀਤੀਆਂ, 25 ਤੋਂ ਵੱਧ ਕੇਸ ਦਰਜ, ਪੰਜਾਬ ਸਮੇਤ ਕਈ ਸੂਬਿਆਂ ਦੀ ਪੁਲਿਸ ਲੰਬੇ ਸਮੇਂ ਤੋਂ ਕਰ ਰਹੀ ਸੀ ਭਾਲ
ਕੇਂਦਰ ਏਜੰਸੀਆਂ ਤੇ ਪੰਜਾਬ ਪੁਲਿਸ ਨੇ ਯਰੂਪ ਤੋਂ ਭਾਰਤ ਲਿਆਂਦਾ ਗੈਂਗਸਟਰ ਅੰਮ੍ਰਿਤ ਦਲਮ
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ : ਅਪਰਾਧੀ ਦੁਨੀਆ ਦੇ ਕਿਸੇ ਵੀ ਕੋਨੇ ’ਚ ਲੁਕ ਜਾਣ, ਕਾਨੂੰਨ ਦੇ ਕਟਹਿਰੇ ਤੱਕ ਲਿਆਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ