ਅੰਮ੍ਰਿਤਸਰ, 25 ਅਗਸਤ (ਹਿੰ.ਸ.) : ਵਿਕਸਤ ਭਾਰਤ ਪ੍ਰੋਜੈਕਟ ਏ.ਆਈ. ਭਾਰਤ ਸਰਕਾਰ ਦੇ ਚੇਅਰਮੈਨ ਗੁਰਪਾਲ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਰਟੀਫਿਸ਼ੀਅਲ ਇੰਟੈਲੀਜੈਂਸ ਨਾਲ ਸਬੰਧਤ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਚੇਅਰਮੈਨ ਗੁਰਪਾਲ ਸਿੰਘ ਨੇ ਕਿਹਾ ਕਿ ਅਗਲੇ ਇੱਕ ਸਾਲ ਦੌਰਾਨ ਘੱਟੋ-ਘੱਟ ਇੱਕ ਕਰੋੜ ਨੌਜਵਾਨਾਂ ਨੂੰ ਏ.ਆਈ. ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ। ਏ.ਆਈ. ਬੱਚਿਆਂ ਦੇ ਭਵਿੱਖ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਪੰਜਾਬ ਨੂੰ ਏ.ਆਈ. ਦੀ ਹੱਬ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ‘ਸਕਿਲਿੰਗ ਫਾਰ ਏ.ਆਈ. ਰੈਡੀਨੈੱਸ’ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਣਾ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਜਾਣਕਾਰੀ ਪੋਰਟਲ ’ਤੇ ਅਪਲੋਡ ਕੀਤੀ ਜਾਵੇ। ਸਕੂਲ ਮੁਖੀਆਂ ਨੂੰ ਏ.ਆਈ. ਦੇ ਵੱਖ-ਵੱਖ ਟੂਲਜ਼ ਅਤੇ ਚੈਟਜੀਪੀਟੀ, ਗਰੋਕ, ਮੇਟਾ, ਜੈਮਿਨੀ ਅਤੇ ਇੰਸਟਾਗ੍ਰਾਮ ਵਰਗੇ ਪਲੇਟਫਾਰਮਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਿਆ ਜਾ ਸਕੇ। ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਨੂੰ ਏ.ਆਈ. ਦੀ ਵਰਤੋਂ ਸਿਖਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਏ.ਆਈ. ਦੇ ਡਿਵੈਲਪਰ ਬਣਾਉਣਾ ਹੈ। ਵਿਦਿਆਰਥੀਆਂ ਨੂੰ ਖੁਦ ਏ.ਆਈ. ਟੂਲ ਤਿਆਰ ਕਰਨ ਲਈ ਹੁਨਰਮੰਦ ਬਣਾਇਆ ਜਾਵੇਗਾ ਅਤੇ ਏ.ਆਈ. ਨਾਲ ਜੁੜੀਆਂ ਸਹੂਲਤਾਂ ਹਰ ਵਿਦਿਆਰਥੀ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਪੰਜਾਬ ਨੂੰ ਏ.ਆਈ. ਦੀ ਹੱਬ ਬਣਾਇਆ ਜਾਵੇਗਾ
ਚੇਅਰਮੈਨ ਗੁਰਪਾਲ ਸਿੰਘ ਨੇ ਅੰਮ੍ਰਿਤਸਰ ਦਾ ਦੌਰਾ ਕਰਕੇ ਡਿਪਟੀ ਕਮਿਸ਼ਨਰ ਤੇ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਗੁਰਦੁਆਰਾ ਸਾਹਿਬ ਦੇ ਪ੍ਰਬੰਧ 'ਚ ਸਿਆਸੀ ਦਖ਼ਲਅੰਦਾਜ਼ੀ ਦੀ ਧਾਮੀ ਵੱਲੋਂ ਸਖ਼ਤ ਨਿੰਦਾ
ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤ ਦੀ ਸਹਿਮਤੀ ਅਤੇ ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ