ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ

ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ : ਹਰਪਾਲ ਜੁਨੇਜਾ

<br/>ਪੁਰਾਣੇ ਬੱਸ ਅੱਡੇ ਦਾ ਜਲਦ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

By : True Update , Kamaljeet Singh Kamal
ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ : ਹਰਪਾਲ ਜੁਨੇਜਾ

ਪਟਿਆਲਾ, 15 ਸਤੰਬਰ (ਹਿੰ.ਸ.) : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮਾਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਕਾਰਨ ਵਿਰੋਧੀ ਪਾਰਟੀਆਂ ਕੋਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਉਹ ਗਾਂਧੀ ਨਗਰ ਅਤੇ ਲਾਹੌਰੀ ਗੇਟ ਇਲਾਕੇ ਦੇ ਵਸਨੀਕਾਂ ਨਾਲ ਲੋਕ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਇਲਾਕਾ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਲੋਕ ਮਿਲਣੀ ਦੌਰਾਨ ਵਾਰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਸਮੱਸਿਆਵਾਂ ਅਤੇ ਰਹਿੰਦੇ ਕੰਮਾਂ ਬਾਰੇ ਜੁਨੇਜਾ ਨੂੰ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਕੰਮ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਹਰਪਾਲ ਜੁਨੇਜਾ ਨੇ ਕਿਹਾ ਕਿ ਗਾਂਧੀ ਨਗਰ ਅਤੇ ਲਾਹੌਰੀ ਗੇਟ ਦੇ ਨਾਲ ਲੱਗਦਾ ਪੁਰਾਣਾ ਬੱਸ ਅੱਡਾ ਲੰਬੇ ਸਮੇਂ ਤੋਂ ਕਾਰਜਸ਼ੀਲ ਨਹੀਂ ਹੈ। ਇਸ ਦਾ ਜਲਦ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬੱਸ ਅੱਡੇ ਦੇ ਆਸ-ਪਾਸ ਦੇ ਦੁਕਾਨਦਾਰਾਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਵੀ ਲਾਭ ਹੋਵੇਗਾ ਅਤੇ ਇਲਾਕੇ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਮੁੱਖ ਖ਼ਬਰਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ

ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਮਾਰਚ ਨੂੰ ਪਿੰਡ-ਪਿੰਡ ਮਿਲ ਰਿਹਾ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ

2027 ਚੋਣਾਂ ਲਈ ਭਾਜਪਾ ਦਾ ਐਲਾਨ, ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣ

2027 ਚੋਣਾਂ ਲਈ ਭਾਜਪਾ ਦਾ ਐਲਾਨ, ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣ

ਭਾਜਪਾ ਪੰਜਾਬ ਵਿੱਚ ਸੰਗਠਨ ਨੂੰ ਹਰ ਪੱਧਰ ’ਤੇ ਕਰ ਰਹੀ ਮਜ਼ਬੂਤ : ਸਤੀਸ਼ ਪੂਨੀਆ 

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਕਿਹਾ : ਸਰਕਾਰ ਨੂੰ ਇਹ ਸਮਝਣਾ ਚਾਹੀਦੈ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਸੁਖਬੀਰ ਸਿੰਘ ਬਾਦਲ ਸਭ ਤੋਂ ਪਹਿਲਾਂ ਪੰਜਾਬ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਪਰਿਵਾਰ ਬਾਰੇ ਸੋਚਦੇ ਹਨ:ਹਰਸਿਮਰਤ ਕੌਰ ਬਾਦਲ