ਮੁਹਿੰਮ ਦੇ ਦੂਜੇ ਪੜਾਅ ਤਹਿਤ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ

By : True Update , Harpreet Singh
ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਜਲਾਲਾਬਾਦ, 05 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲਾਲਾਬਾਦ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਡਾ. ਭੀਮ ਰਾਓ ਅੰਬੇਦਕਰ ਚੌਕ ਵਿਖੇ ਖੁਦ ਸਫਾਈ ਕਰਕੇ ਮੁਹਿੰਮ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਸਫਾਈ ਯਕੀਨੀ ਬਣਾਈ ਜਾਵੇਗੀ। ਇਕੱਠੇ ਕੀਤੇ ਜਾਣ ਵਾਲੇ ਕੂੜੇ ਦਾ ਵੀ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 15 ਤੋਂ 20 ਦਿਨਾਂ ਤੱਕ ਹਰ ਰੋਜ਼ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਜਾਰੀ ਰਹੇਗੀ। ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ, ਸਗੋਂ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਜਲਾਲਾਬਾਦ ਨੂੰ ਸਾਫ਼, ਸੁੰਦਰ ਅਤੇ ਬਿਹਤਰ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਲਈ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜੇ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹੇ ਪਾਣੀ ਨਾਲ ਸਬੰਧਤ ਕੋਈ ਵੀ ਸਮੱਸਿਆ ਹੋਣ ’ਤੇ ਨਗਰ ਕੌਂਸਲ ਦਫ਼ਤਰ ਜਲਾਲਾਬਾਦ ਵਿਖੇ ਸ਼ਿਕਾਇਤ ਦਰਜ ਕਰਵਾਈ ਜਾਵੇ, ਤਾਂ ਜੋ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੂੜਾ ਸਿਰਫ਼ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
 

ਮੁੱਖ ਖ਼ਬਰਾਂ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਨੇ ਖੁਦ ਕੂੜੇ ਦੇ ਢੇਰ ਚੁਕਵਾਏ, ਲੋਕਾਂ ਨੂੰ ਸਹਿਯੋਗ ਦੀ ਅਪੀਲ

‘ਮਿਸ਼ਨ ਕਲੀਨ ਪੰਜਾਬ’  ਦੇ ਚੌਥੇ ਦਿਨ ਤ੍ਰਿਪੜੀ 'ਚ  ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ 'ਚ ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼