ਤੀਰਥ ਯਾਤਰਾ ਯੋਜਨਾ ਫਾਜ਼ਿਲਕਾ ਤੋਂ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ ਤਿੰਨ ਬੱਸਾਂ ਰਵਾਨਾ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੋੜਿਆਂਵਾਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਲਈ ਤਿੰਨ ਬੱਸਾਂ ਰਵਾਨਾ ਕੀਤੀਆਂ। ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦਾ ਪੂਰਾ ਪ੍ਰਬੰਧ ਮੁਫ਼ਤ ਕੀਤਾ ਹੈ।<br/>

By : True Update , Tanish kajla
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ ਤਿੰਨ ਬੱਸਾਂ ਰਵਾਨਾ



ਫਾਜ਼ਿਲਕਾ, (ਹਿੰ.ਸ.) ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਵਨਾ ਨੇ ਹਲਕੇ ਦੇ ਪਿੰਡ ਕੋੜਿਆਂਵਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਉਣਗੀਆਂ। ਇਸ ਮੌਕੇ ਖੁਸ਼ਬੂ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦਾ ਪੂਰਾ ਪ੍ਰਬੰਧ ਮੁਫ਼ਤ ਕੀਤਾ ਗਿਆ ਹੈ, ਤਾਂ ਜੋ ਯਾਤਰਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿੱਚ ਕਈ ਲੋਕ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ਨਹੀਂ ਕਰ ਸਕਦੇ ਸਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਦਾ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ ਅਤੇ ਲੋਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ।

ਮੁੱਖ ਖ਼ਬਰਾਂ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ       

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ       

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਤੀਰਥ ਯਾਤਰਾ ਯੋਜਨਾ ਬਹੁਤ ਵਧੀਆ ਉਪਰਾਲਾ ਹੈ