ਨਹਿਰੀ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਨਿਹਾਲ ਸਿੰਘ ਵਾਲਾ ਵਿੱਚ 83.64 ਕਰੋੜ ਰੁਪਏ ਦੇ ਨਹਿਰੀ ਪ੍ਰੋਜੈਕਟਾਂ ਦੀ ਸ਼ੁਰੂਆਤ, 56 ਪਿੰਡਾਂ ਨੂੰ ਮਿਲੇਗਾ ਲਾਭ: ਬਰਿੰਦਰ ਗੋਇਲ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖੇਤੀਬਾੜੀ ਲਈ ਵਿਸ਼ੇਸ਼ 83.64 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਿਸ ਨਾਲ ਲਗਭਗ 56 ਪਿੰਡਾਂ ਦੇ 25,872 ਏਕੜ ਖੇਤੀ ਉਪਜ ਨੂੰ ਨਹਿਰੀ ਸਿੰਚਾਈ ਮਿਲੇਗੀ।

By : True Update , Harpreet Singh
ਨਿਹਾਲ ਸਿੰਘ ਵਾਲਾ ਵਿੱਚ 83.64 ਕਰੋੜ ਰੁਪਏ ਦੇ ਨਹਿਰੀ ਪ੍ਰੋਜੈਕਟਾਂ ਦੀ ਸ਼ੁਰੂਆਤ, 56 ਪਿੰਡਾਂ ਨੂੰ ਮਿਲੇਗਾ ਲਾਭ: ਬਰਿੰਦਰ ਗੋਇਲ

ਮੋਗਾ, (ਹਿੰ.ਸ.) ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸੰਭਵ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਨਿਹਾਲ ਸਿੰਘ ਵਾਲਾ ਹਲਕੇ ਵਿੱਚ 83.64 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 25,872 ਏਕੜ ਖੇਤੀਯੋਗ ਜ਼ਮੀਨ ਨਹਿਰੀ ਸਿੰਚਾਈ ਹੇਠ ਆਵੇਗੀ। ਇਸ ਨਾਲ ਕਿਸਾਨਾਂ ਨੂੰ ਸਸਤੀ ਅਤੇ ਭਰੋਸੇਯੋਗ ਸਿੰਚਾਈ ਦੀ ਸਹੂਲਤ ਮਿਲੇਗੀ, ਟਿਊਬਵੈੱਲਾਂ 'ਤੇ ਨਿਰਭਰਤਾ ਘਟੇਗੀ ਅਤੇ ਭੂ-ਜਲ ਦੀ ਸੰਭਾਲ ਵਿੱਚ ਮਦਦ ਮਿਲੇਗੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਰਾਊਕੇ ਕਲਾਂ ਵਿਖੇ 36.84 ਕਰੋੜ ਰੁਪਏ ਦੀ ਲਾਗਤ ਨਾਲ 20 ਖਾਲਿਆਂ ਅਤੇ ਪਾਈਪਲਾਈਨਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ 42.27 ਕਿਲੋਮੀਟਰ ਪਾਈਪਲਾਈਨ ਅਤੇ 95.85 ਕਿਲੋਮੀਟਰ ਖਾਲੇ ਬਣਾਏ ਜਾਣਗੇ, ਜਿਸ ਨਾਲ 22 ਪਿੰਡਾਂ ਦੀ 10,340 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਇਸ ਤੋਂ ਇਲਾਵਾ 2.2 ਕਰੋੜ ਰੁਪਏ ਦੀ ਲਾਗਤ ਨਾਲ ਬਿਲਾਸਪੁਰ ਮਾਈਨਰ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਪ੍ਰੋਜੈਕਟ ਨਾਲ 7 ਪਿੰਡਾਂ ਦੀ 2,320 ਏਕੜ ਜ਼ਮੀਨ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ 44.64 ਕਰੋੜ ਰੁਪਏ ਦੀ ਲਾਗਤ ਨਾਲ 168.12 ਕਿਲੋਮੀਟਰ ਲੰਬੇ 5 ਨੰਬਰ ਖਾਲਿਆਂ ਦਾ ਨਵੀਨੀਕਰਨ ਵੀ ਕੀਤਾ ਜਾਵੇਗਾ, ਜਿਸ ਨਾਲ 27 ਪਿੰਡਾਂ ਦੀ 13,212 ਏਕੜ ਜ਼ਮੀਨ ਨਹਿਰੀ ਸਿੰਚਾਈ ਨਾਲ ਜੁੜੇਗੀ। ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਹਿਰੀ ਸਿੰਚਾਈ ਦੇ ਵਿਸਥਾਰ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਨਾਲ ਕਿਸਾਨਾਂ ਦੇ ਸਿੰਚਾਈ ਖਰਚੇ ਘਟਣਗੇ, ਬਿਜਲੀ ਦੀ ਬਚਤ ਹੋਵੇਗੀ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੰਭਾਲਣ ਵਿੱਚ ਵੀ ਮਦਦ ਮਿਲੇਗੀ।
 

ਮੁੱਖ ਖ਼ਬਰਾਂ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਸਖੀਆਂ ਨੂੰ ਘਰ-ਘਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਲਾਮਬੰਦ ਕੀਤਾ :  ਬੀਬੀ ਮਾਣੂੰਕੇ

 ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਇਹ ਪੁਲ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ : ਡਾ. ਰਾਜ ਕੁਮਾਰ ਚੱਬੇਵਾਲ

 ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਫਾਜ਼ਿਲਕਾ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟ ਚੱਲ ਰਹੇ ਹਨ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਪਿੰਡ ਖਿਜ਼ਰਾਬਾਦ ਤੋਂ ਚਟੋਲੀ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਲਈ ਕਰੀਬ 12.21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਸੜਕ ਦੀ ਕੁੱਲ ਲੰਬਾਈ 10.81 ਕਿਲੋਮੀਟਰ 'ਤੇ ਚੌੜਾਈ 16 ਫੁੱਟ ਹੋਵੇਗੀ।


ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਹਲਕਾ ਇੰਚਾਰਜ ਰਣਜੋਧ ਸਿੰਹ ਹਡਾਣਾ ਨੇ ਸਨੌਰ ਹਲਕੇ ਵਿੱਚ ਇੱਕ ਲੰਬਾਈ 106.72 ਕਿਲੋਮੀਟਰ ਦੇ ਪ੍ਰੋਜੈਕਟ ਦੁਆਰਾ ਨਹਿਰੀ ਪਾਣੀ ਕਿਸਾਨਾਂ ਦੀ ਖੇਤਾਂ ਤੱਕ ਪਹੁੰਚਾਇਆ ਜਾਵੇਗਾ।