ਵਿਧਾਇਕ ਅਮਰਪਾਲ ਸਿੰਘ ਨੇ ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ
ਬਟਾਲਾ, (ਹਿੰ.ਸ.) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਸੁੱਖਾ ਚਿੜਾ ਵਿੱਚ ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮਿਲ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਕਈ ਮਹੱਤਵਪੂਰਨ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਇਲਾਜ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਪਿੰਡਾਂ ਵਿੱਚ ਪਾਰਕ ਬਣਾਏ ਜਾ ਰਹੇ ਹਨ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਦੇ ਪੀਏ ਸੁਖਦੇਵ ਸਿੰਘ ਰੋਮੀ, ਸਲਾਹਕਾਰ ਰਾਜੂ ਭਿੰਡਰ, ਜ਼ਿਲ੍ਹਾ ਮੀਡੀਆ ਇੰਚਾਰਜ (ਸੋਸ਼ਲ) ਪਰਮਬੀਰ ਰਾਣਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜ
ਵਿਧਾਇਕ ਅਮਰਪਾਲ ਸਿੰਘ ਨੇ ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ
ਵਿਧਾਇਕ ਅਮਰਪਾਲ ਸਿੰਘ ਨੇ ਕਿਸਾਨਕੋਟ ਦੇ ਪਿੰਡ ਸੁੱਕਾ ਚਿੜਿਆ ਵਿੱਚ ਸੀਵਰੇਜ ਨਿਰਮਾਣ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਹ ਮਹੱਤਵਪੂਰਣ ਕਾਰਜ ਪੰਜਾਬੀ ਵਿਕਸਤ ਖੇਤਰਾਂ ਦੇ ਮੁੱਖ ਉਦੇਸ਼ਾਂ ‘ਤੇ ਅਧਾਰਿਤ ਹਨ ਜਿਸ ਵਿੱਚ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਸ਼ਾਮਿਲ ਹੈ।
By :
True Update
,
Tanish kajla
•
ਟੈਗਸ:
Punjab local representative
Amarpal Singh Kishan Kot
Sewerage projects in Punjab
basic infrastructure
Khalsa community initiatives
Mukhya Mantri health scheme
ਮੁੱਖ ਖ਼ਬਰਾਂ
ਸਰਕਾਰੀ ਕਾਲਜ ਡੇਰਾਬੱਸੀ ’ਚ ਵਿਧਾਇਕ ਰੰਧਾਵਾ ਨੇ ਨਵੇਂ ਟਿਊਬਵੈੱਲ ਦਾ ਰੱਖਿਆ ਨੀਂਹ ਪੱਥਰ
ਸਰਕਾਰੀ ਕਾਲਜ ਡੇਰਾਬੱਸੀ ਵਿਖੇ ਵਿਧਾਇਕ ਰੰਧਾਵਾ ਨੇ 18.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੇ ਕੰਮ ਦਾ ਨੀਂਹ ਪੱਥਰ ਰੱਖਿਆ