ਬਰਨਾਲਾ, 05 ਸਤੰਬਰ (ਹਿੰ.ਸ.) : ਹਲਕਾ ਭਦੌੜ ਦੇ ਪਿੰਡ ਨਾਨਕਪੁਰਾ ਪਿੰਡੀ ਧੌਲਾ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਨਵੀਂ ਤਿਆਰ ਕੀਤੀ ਗਈ ‘ਮਾਡਰਨ ਸੱਥ’ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਉਦਘਾਟਨ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਨੂੰ ਬਿਹਤਰ ਬਣਾ ਕੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਇਸ ਦਾ ਮੁੱਖ ਮਕਸਦ ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਰਨ ਸੱਥ ਪਿੰਡ ਵਾਸੀਆਂ ਲਈ ਆਪਸੀ ਵਿਚਾਰ-ਵਟਾਂਦਰੇ, ਸਮਾਜਿਕ ਗਤੀਵਿਧੀਆਂ ਅਤੇ ਸਾਂਝੇ ਪ੍ਰੋਗਰਾਮਾਂ ਲਈ ਇੱਕ ਸੁਚੱਜਾ ਸਥਾਨ ਸਾਬਤ ਹੋਵੇਗੀ। ਇਸ ਨਾਲ ਪਿੰਡ ਦੇ ਲੋਕਾਂ ਨੂੰ ਇਕੱਠੇ ਹੋ ਕੇ ਸਮਾਜਿਕ ਮਸਲਿਆਂ ’ਤੇ ਵਿਚਾਰ ਕਰਨ ਅਤੇ ਸਾਂਝੀਆਂ ਗਤੀਵਿਧੀਆਂ ਕਰਨ ਲਈ ਬਿਹਤਰ ਥਾਂ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਦੇਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਹਲਕਾ ਭਦੌੜ ਲਈ ਤਿੰਨ ਪੜਾਵਾਂ ਵਿੱਚ ਹੁਣ ਤੱਕ 10 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸੇ ਸਕੀਮ ਤਹਿਤ ਪਿੰਡ ਨਾਨਕਪੁਰਾ ਪਿੰਡੀ ਧੌਲਾ ਵਿੱਚ ਮਾਡਰਨ ਸੱਥ ਦੀ ਉਸਾਰੀ ਲਈ ਕਰੀਬ 5 ਲੱਖ ਰੁਪਏ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੇ ਪਤਵੰਤੇ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ
ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ
ਮੁੱਖ ਖ਼ਬਰਾਂ
ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ
ਮਲਵਿੰਦਰ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ
ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਪੁਨਰਵਾਸ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕਿਹਾ : ਕੰਮ
ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਫਾਜ਼ਿਲਕਾ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟ ਚੱਲ ਰਹੇ ਹਨ
ਮੰਤਰੀ ਮੋਹਿੰਦਰ ਭਗਤ ਵੱਲੋਂ ਮੇਨ ਕਪੂਰਥਲਾ ਰੋਡ ’ਤੇ 5 ਕਰੋੜ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਪੰਜਾਬ ਸਰਕਾਰ ਨੇ ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ ਤੋਂ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਪਿੰਡ ਮਲਕਪੁਰ ਵਿਖੇ ਬਣਨਗੀਆਂ ਇੰਟਰਲਾਕਿੰਗ ਸੜਕਾਂ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।