ਜਲੰਧਰ, (ਹਿੰ.ਸ.) ਜਲੰਧਰ ਵਿੱਚ ਡਬਲ ਕਤਲ ਮਾਮਲੇ ਦੇ ਵਾਂਟੇਡ ਮੁਲਜ਼ਮ ਨਾਲ ਬੁੱਧਵਾਰ ਨੂੰ ਪੁਲਿਸ ਦੀ ਮੁੱਠਭੇੜ ਹੋ ਗਈ। ਪੁਲਿਸ ਮੁਤਾਬਕ, ਨਾਕਾਬੰਦੀ ਦੌਰਾਨ ਮੁਲਜ਼ਮ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਇਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ 'ਗੁੱਲੂ' ਡਬਲ ਕਤਲ ਮਾਮਲੇ ਵਿੱਚ ਵਾਂਟੇਡ ਸੀ ਅਤੇ ਉਸ ਦੇ ਗੈਂਗਸਟਰ ਜੋਗਾ ਫੋਲੜੀਵਾਲ ਨਾਲ ਸਬੰਧ ਹੋਣ ਦੀ ਜਾਂਚ ਵਿੱਚ ਜਾਣਕਾਰੀ ਸਾਹਮਣੇ ਆਈ ਹੈ। ਮਾਮਲੇ ਵਿੱਚ ਸ਼ਾਮਲ ਉਸ ਦੇ ਇੱਕ ਹੋਰ ਸਾਥੀ ਦੀ ਭਾਲ ਜਾਰੀ ਹੈ।ਪੁਲਿਸ ਅਧਿਕਾਰੀਆਂ ਅਨੁਸਾਰ, ਸਵੇਰੇ ਕਰੀਬ 10:15 ਵਜੇ ਗੁਪਤ ਸੂਚਨਾ ਮਿਲੀ ਸੀ ਕਿ ਗੁੱਲੂ ਸ਼ਹਿਰ ਵਿੱਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਨਾਖਾਂ ਵਾਲੇ ਬਾਗ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ। ਜਦੋਂ ਗੁੱਲੂ ਮੋਟਰਸਾਈਕਲ 'ਤੇ ਉੱਥੇ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਨਾਕਾ ਤੋੜ ਕੇ ਭੱਜਣ ਲੱਗ ਪਿਆ ਅਤੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ।ਪੁਲਿਸ ਦੇ ਅਨੁਸਾਰ, ਮੁਲਜ਼ਮ ਨੇ 3 ਤੋਂ 4 ਰਾਊਂਡ ਫਾਇਰ ਕੀਤੇ, ਜਦਕਿ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ 4 ਰਾਊਂਡ ਗੋਲੀਆਂ ਚਲਾਈਆਂ। ਮੁੱਠਭੇੜ ਦੌਰਾਨ ਗੁੱਲੂ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ।ਪੁਲਿਸ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਤਿਲਕ ਨਗਰ ਇਲਾਕੇ ਵਿੱਚ 24 ਸਾਲਾ ਸਿਮਰਨਜੀਤ ਸਿੰਘ ਅਤੇ 23 ਸਾਲਾ ਸੌਰਭ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਂਚ ਮੁਤਾਬਕ, ਗੁੱਲੂ ਅਤੇ ਉਸ ਦੇ ਸਾਥੀ ਨੇ ਰੇਕੀ ਕਰਨ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲੇ ਦੌਰਾਨ ਸਿਮਰਨਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਸੌਰਭ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫ਼ਰਾਰ ਦੂਜੇ ਮੁਲਜ਼ਮ ਨੂੰ ਜਲਦੀ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਲੰਧਰ 'ਚ ਡਬਲ ਕਤਲ ਦਾ ਮੁਲਜ਼ਮ ਐਨਕਾਊਂਟਰ ਤੋਂ ਬਾਅਦ ਕਾਬੂ, ਲੱਤ 'ਚ ਲੱਗੀ ਗੋਲੀ
ਜਲੰਧਰ ਵਿੱਚ ਇੱਕ ਡਬਲ ਕਤਲ ਦੇ ਮਾਮਲੇ ਵਾਲੇ ਵਾਂਟੇਡ ਮੁਲਜ਼ਮ ਨੇ ਨਾਕਾਬੰਦੀ ਦੌਰਾਨ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਪੁਲਿਸ ਨੇ ਵੀ ਉਸ ਤੇ ਫਾਇਰਿੰਗ ਕਰ ਦਿੱਤੀ ਇਸ ਨਾਲ ਮੁਲਜ਼ਮ ਦੀ ਲੱਤ ਤੇ ਗੋਲੀ ਲੱਗ ਗਈ।
ਮੁੱਖ ਖ਼ਬਰਾਂ
ਮੋਹਾਲੀ ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 10 ਚੋਰੀਸ਼ੁਦਾ ਵਾਹਨਾਂ ਸਮੇਤ ਦੋ ਕਾਬੂ
ਮੋਹਾਲੀ ਪੁਲਿਸ ਨੇ ਵਾਹਨ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਦੋ ਅਲਟੋ ਕਾਰਾਂ ਅਤੇ ਅੱਠ ਮੋਟਰਸਾਈਕਲਾਂ ਸਮੇਤ ਕੁੱਲ 10 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਹਨ।
ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ ਵਿੱਚ ਪੁਲਿਸ ਦਾ ਅਚਾਨਕ ਸਰਚ ਆਪ੍ਰੇਸ਼ਨ
ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੈਂਟਰਲ ਮਾਡਰਨ ਜੇਲ੍ਹ ਵਿੱਚ ਇੱਕ ਵੱਡੇ ਪੱਧਰ ਦੇ ਅਚਾਨਕ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਕਰੀਬ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਹੋਈ ਇੱਕ ਫਾਇਰਿੰਗ ਮਾਮਲੇ ਦੌਰਾਨ ਪੁਲਿਸ ਨੇ ਮੁੱਖ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ
ਜੰਡਿਆਲਾ ਗੁਰੂ ਵਿੱਚ ਇੱਕ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਘਟਨਾ ਦੇ 36 ਘੰਟਿਆਂ ਦੇ ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਗ੍ਰਿਫਤਾਰੀ ਦੌਰਾਨ ਮੁਲਜ਼ਮ ਦੀ ਖੱਬੀ ਲੱਤ ਤੇ ਗੋਲੀ ਲੱਗ ਗਈ।