ਦੀਨਾਨਗਰ ਦੇ ਸਰਹੱਦੀ ਇਲਾਕੇ ਵਿੱਚ ਗਸ਼ਤ ਦੌਰਾਨ 

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰਿਮਾਂਡ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ  ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਤੇ ਇਸ ਨੈੱਟਵਰਕ ’ਚ ਹੋਰ ਕੌਣ-ਕੌਣ ਸ਼ਾਮਲ : ਡੀ. ਐੱਸ. ਪੀ. ਮਾਨਹਾਸ

By : True Update , Sukhwinder Kaur
ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਗੁਰਦਾਸਪੁਰ, 30 ਅਗਸਤ (ਹਿੰ.ਸ.) : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ ਦੀ ਸਪੈਸ਼ਲ ਬ੍ਰਾਂਚ ਅਤੇ ਥਾਣਾ ਬਹਿਰਾਮਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਦੀਨਾਨਗਰ ਦੇ ਸਰਹੱਦੀ ਇਲਾਕੇ ਵਿੱਚੋਂ ਭਾਰੀ ਮਾਤਰਾ ਵਿੱਚ ਹੈਰੋਇਨ, ਇੱਕ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਕੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ 20 ਸਾਲਾ ਨਿਸ਼ਾਨ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਮਲੂਕਚੱਕ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੀ ਕੀਮਤ ਵਾਲੀ 2 ਕਿਲੋ 184 ਗ੍ਰਾਮ ਹੈਰੋਇਨ, ਜੋ ਚਾਰ ਪੈਕੇਟਾਂ ਵਿੱਚ ਸੀ, ਤੋਂ ਇਲਾਵਾ ਬਰੇਟਾ ਮਾਰਕਾ .30 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਆਦਿਤਿਆ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਦੀਨਾਨਗਰ ਦੇ ਸਰਹੱਦੀ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸਾਹਮਣੇ ਤੋਂ ਦੋ ਸ਼ੱਕੀ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ। ਪੁਲਿਸ ਟੀਮ ਨੂੰ ਦੇਖਦਿਆਂ ਹੀ ਦੋਵਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਨੌਜਵਾਨ ਖੇਤਾਂ ਦੇ ਰਸਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਦਕਿ ਡੀਐਸਪੀ ਦੀਨਾਨਗਰ ਰਾਜਿੰਦਰ ਸਿੰਘ ਮਾਨਹਾਸ ਦੀ ਮੌਜੂਦਗੀ ਵਿੱਚ ਪੁਲਿਸ ਟੀਮ ਨੇ ਘੇਰਾਬੰਦੀ ਕਰਕੇ ਨਿਸ਼ਾਨ ਸਿੰਘ ਉਰਫ਼ ਸੋਨੂੰ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਪੁਲਿਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਇਹ ਵੱਡੀ ਖੇਪ ਡਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਸਰਹੱਦ ਪਾਰੋਂ ਮੰਗਵਾਈ ਗਈ ਸੀ। ਇਸ ਖੁਲਾਸੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ ਅਤੇ ਪੁਲਿਸ ਵੱਲੋਂ ਇਸ ਪੂਰੇ ਤਸਕਰੀ ਨੈੱਟਵਰਕ ਦੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਥਾਣਾ ਬਹਿਰਾਮਪੁਰ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਫਰਾਰ ਹੋਏ ਦੂਜੇ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਨਿਸ਼ਾਨ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ ਇਹ ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਅਤੇ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ।

ਮੁੱਖ ਖ਼ਬਰਾਂ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ

ਜਲਾਲਾਬਾਦ ਦੇ 3 ਨੌਜਵਾਨ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਕਾਬੂ

ਜਲਾਲਾਬਾਦ ਦੇ 3 ਨੌਜਵਾਨ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਕਾਬੂ

ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ’ਚ ਐੱਸ. ਟੀ. ਐੱਫ. ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ।

ਸ਼ਿਮਲਾ ਵਿੱਚ ਦੋ ਥਾਵਾਂ ਤੋਂ 29 ਗ੍ਰਾਮ ਚਿੱਟਾ ਬਰਾਮਦ, ਦੋ ਗ੍ਰਿਫ਼ਤਾਰ

ਸ਼ਿਮਲਾ ਵਿੱਚ ਦੋ ਥਾਵਾਂ ਤੋਂ 29 ਗ੍ਰਾਮ ਚਿੱਟਾ ਬਰਾਮਦ, ਦੋ ਗ੍ਰਿਫ਼ਤਾਰ

ਸ਼ਿਮਲਾ ਪੁਲਿਸ ਦੋ ਲੋਕਾਂ ਨੂੰ ਚਿੱਟਾ ਸਮੇਤ ਗ੍ਰਿਫਤਾਰ ਕੀਤਾ। ਇੱਕ ਤੋਂ ਚਿੱਟਾ 13 ਗ੍ਰਾਮ, ਦੂਜੇ ਤੋਂ 16 ਗ੍ਰਾਮ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।