ਖੰਨਾ, 15 ਸਤੰਬਰ (ਰਾਜਵਿੰਦਰ ਰਾਜੂ) : ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ । ਸੂਬੇ ਦੇ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਮੰਤਰੀ ਨੇ ਕਿਹਾ ਕਿ 13 ਸਤੰਬਰ ਸਵੇਰੇ 7 ਵਜੇ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਰਨ ਕੋਈ ਕੱਟ ਨਹੀਂ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਦੇ ਬਾਵਜੂਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਸਪਲਾਈ ਨੂੰ ਸੁਚਾਰੂ ਬਣਾਈ ਰੱਖਿਆ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਦੋ ਨਿੱਜੀ ਥਰਮਲ ਪਲਾਂਟਾਂ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਸੀ। ਪੀ.ਐੱਸ.ਪੀ.ਸੀ.ਐੱਲ. ਦੀਆਂ ਟੀਮਾਂ ਨੇ ਦਿਨ-ਰਾਤ ਮਿਹਨਤ ਕਰਕੇ ਪਲਾਂਟਾਂ ਨੂੰ ਮੁੜ ਚਾਲੂ ਕੀਤਾ। ਪਹਿਲਾਂ ਹੋਏ 2 ਤੋਂ 3 ਘੰਟਿਆਂ ਦੇ ਬਿਜਲੀ ਕੱਟਾਂ ਦੀ ਭਰਪਾਈ ਲਈ ਕਿਸਾਨਾਂ ਨੂੰ ਦੋ ਘੰਟੇ ਵਾਧੂ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਸਤੰਬਰ ਵਿੱਚ ਬਿਜਲੀ ਦੀ ਮੰਗ ਲਗਭਗ 13,100 ਮੈਗਾਵਾਟ ਸੀ, ਜੋ ਇਸ ਸਾਲ ਵਧ ਕੇ ਕਰੀਬ 16,600 ਮੈਗਾਵਾਟ ਤੱਕ ਪਹੁੰਚ ਗਈ। ਇਸ ਤਰ੍ਹਾਂ ਲਗਭਗ 3,500 ਮੈਗਾਵਾਟ ਦੀ ਵਾਧੂ ਮੰਗ ਦੇ ਬਾਵਜੂਦ ਪੀ.ਐੱਸ.ਪੀ.ਸੀ.ਐੱਲ. ਨੇ ਸਥਿਤੀ ਨੂੰ ਸਫਲਤਾਪੂਰਵਕ ਸੰਭਾਲਿਆ। ਸੌਂਦ ਨੇ ਬਿਜਲੀ ਸੰਕਟ ਲਈ ਕੇਂਦਰ ਸਰਕਾਰ ਵੱਲੋਂ ਕੋਲੇ ਦੀ ਕਟੌਤੀ ਅਤੇ ਪੰਜਾਬ ਦੇ ਹਿੱਸੇ ਦੀ 1,000 ਮੈਗਾਵਾਟ ਬਿਜਲੀ ਨਾ ਮਿਲਣ ਨੂੰ ਵੀ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਗੰਭੀਰ ਸੰਕਟ ਦਾ ਸਮਾਂ ਲੰਘ ਗਿਆ ਹੈ। ਇੱਕ ਨਿੱਜੀ ਪਾਵਰ ਪਲਾਂਟ ਦੀ ਯੂਨਿਟ ਵੀ ਮੁੜ ਚਾਲੂ ਹੋ ਗਈ ਹੈ ਅਤੇ ਇਸ ਤੋਂ 100 ਮੈਗਾਵਾਟ ਬਿਜਲੀ ਦੀ ਸਪਲਾਈ ਸ਼ੁਰੂ ਹੋ ਗਈ ਹੈ। ਗੁਰੂ ਅਮਰਦਾਸ ਥਰਮਲ ਪਲਾਂਟ ਦੀ ਖਰੀਦ ਨੂੰ ਅਹਿਮ ਫੈਸਲਾ ਦੱਸਦਿਆਂ ਮੰਤਰੀ ਨੇ ਕਿਹਾ ਕਿ ਜੇਕਰ ਇਹ ਪਲਾਂਟ ਸਰਕਾਰ ਵੱਲੋਂ ਨਾ ਖਰੀਦਿਆ ਜਾਂਦਾ ਤਾਂ ਮੌਜੂਦਾ ਹਾਲਾਤ ਵਿੱਚ ਬਿਜਲੀ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਸੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਸਾਰੀਆਂ 10 ਸਰਕਾਰੀ ਥਰਮਲ ਯੂਨਿਟਾਂ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ। ਅਧਿਕਾਰਤ ਅੰਕੜਿਆਂ ਅਨੁਸਾਰ, ਪੰਜਾਬ ਦੀ ਵੱਧ ਤੋਂ ਵੱਧ ਬਿਜਲੀ ਮੰਗ ਅਪ੍ਰੈਲ 2026 ਵਿੱਚ 12,025 ਮੈਗਾਵਾਟ ਤੋਂ ਵਧ ਕੇ ਜੁਲਾਈ ਵਿੱਚ 17,277 ਮੈਗਾਵਾਟ ਹੋ ਗਈ। ਸਤੰਬਰ ਵਿੱਚ 13 ਸਤੰਬਰ ਤੱਕ ਵੱਧ ਤੋਂ ਵੱਧ ਮੰਗ 16,598 ਮੈਗਾਵਾਟ ਦਰਜ ਕੀਤੀ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ 13,127 ਮੈਗਾਵਾਟ ਨਾਲੋਂ 26 ਫੀਸਦ ਵੱਧ ਹੈ। ਅਪ੍ਰੈਲ ਤੋਂ 13 ਸਤੰਬਰ ਤੱਕ ਪੰਜਾਬ ਵਿੱਚ ਬਿਜਲੀ ਦੀ ਖਪਤ 46,696 ਮਿਲੀਅਨ ਯੂਨਿਟ ਰਹੀ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ 41,072 ਮਿਲੀਅਨ ਯੂਨਿਟ ਨਾਲੋਂ 14 ਫੀਸਦ ਵੱਧ ਹੈ। ਸਤੰਬਰ ਵਿੱਚ 13 ਸਤੰਬਰ ਤੱਕ ਖਪਤ 4,237 ਮਿਲੀਅਨ ਯੂਨਿਟ ਰਹੀ, ਜੋ ਪਿਛਲੇ ਸਾਲ ਦੀ ਇਸੇ ਮਿਆਦ ਨਾਲੋਂ 71 ਫੀਸਦ ਵੱਧ ਹੈ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੀ ਮੌਜੂਦ ਸਨ।
ਪੰਜਾਬ ਨੇ ਬਿਨਾਂ ਕੱਟਾਂ ਦੇ ਪੂਰੀ ਕੀਤੀ 17,423 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ : ਤਰੁਨਪ੍ਰੀਤ ਸਿੰਘ ਸੌਂਦ
ਸਤੰਬਰ ‘ਚ ਆਮ ਨਾਲੋਂ ਬਿਜਲੀ ਮੰਗ 'ਚ 33 ਫ਼ੀਸਦ ਵੱਧ ਸਪਲਾਈ ਮੰਗ ਪੂਰੀ ਕੀਤੀ, ਚਾਰੇ ਖੇਤਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖੀ ਗਈ
ਮੁੱਖ ਖ਼ਬਰਾਂ
ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ’ਚ ਬਿਜਲੀ ਦੀ ਘਾਟ ਨਹੀਂ : ਸੌਂਦ
ਕਿਹਾ : 17281 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਬਿਨਾਂ ਕਿਸੇ ਕੱਟ ਪੂਰੀ ਕੀਤੀ
ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 16 ਸਤੰਬਰ ਨੂੰ ਖੰਨਾ ’ਚ ਹੋਵੇਗਾ : ਕੈਬਨਿਟ ਮੰਤਰੀ ਸੌਂਦ
500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫੇ ਦਾ ਅਲੌਕਿਕ ਦ੍ਰਿਸ਼ : ਮੁੰਡੀਆਂ
ਪੰਜਾਬ ਦੀਆਂ 40 ਲੱਖ ਔਰਤਾਂ ਦੇ ਖਾਤਿਆਂ 'ਚ ਅੱਜ ਆਵੇਗੀ ਸਤਿਕਾਰ ਰਾਸ਼ੀ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਇਨ੍ਹਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।
ਪੀਐਸਪੀਸੀਐਲ ਪ੍ਰਬੰਧਨ ਹੜਤਾਲ 'ਤੇ ਹੋਇਆ ਸਖ਼ਤ, ਹੜਤਾਲ ’ਤੇ ਗਏ ਮੁਲਾਜ਼ਮਾਂ ਲਈ 'ਨੋ ਵਰਕ, ਨੋ ਪੇਅ' ਲਾਗੂ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਦੀ 21 ਜੁਲਾਈ ਤੋਂ ਚੱਲ ਰਹੀ ਸਮੂਹਿਕ ਛੁੱਟੀ ਅਤੇ ਹੜਤਾਲ ਕਾਰਨ ਬਿਜਲੀ ਸਪਲਾਈ ਅਤੇ ਖਪਤਕਾਰ ਸੇਵਾਵਾਂ ਪ੍ਰਭਾਵਿਤ ਹੋਣ ਲੱਗੀਆਂ ਹਨ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ, ਪਰ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤੀ ਗਈ। ਮੌਸਮ ਵਿਭਾਗ ਨੇ 4 ਜੂਨ ਤੱਕ ਸੰਭਾਵਨਾ ਜਤਾਈ।
ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਦੇ ਮੀਂਹ ਨੇ ਗਰਮੀ ਤੋਂ ਭਿਆਨਕ ਰਾਹਤ ਦਿੱਤੀ, ਪਰ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤੀ। ਮੀਂਹ ਨਾਲ ਤਾਪਮਾਨ 4.8 ਡਿਗਰੀ ਘਟਿਆ, ਪਰ ਬਿਜਲੀ ਦੀ ਮੰਗ ਵਧ ਸਕਦੀ ਹੈ। ਘੱਟ ਮਾਨਸੂਨ ਅਤੇ ਐਲ ਨੀਨੋ ਵਰਗੀਆਂ ਸਥਿਤੀਆਂ ਕਾਰਨ ਭੂ-ਜਲ ਸੰਕਟ ਦਾ ਖ਼ਤਰਾ ਵਧਿਆ ਹੈ।