ਖੰਨਾ, 27 ਅਗਸਤ (ਰਾਜਵਿੰਦਰ ਰਾਜੂ) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ-ਭਾਦਲਾ ਰੋਡ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਕਾਇਮ ਰੱਖਣ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ’ਤੇ ਲਗਭਗ 2 ਕਰੋੜ 35 ਲੱਖ ਖਰਚ ਕੀਤੇ ਜਾ ਰਹੇ ਹਨ। ਸੜਕ ਨੂੰ ਮਜ਼ਬੂਤ ਅਤੇ ਟਿਕਾਊ ਬਣਾਉਣ ਲਈ ਇੱਕ ਫੁੱਟ ਡੂੰਘਾ ਡਬਲ-ਲੇਅਰ ਬੈੱਡ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਉੱਪਰ 100 ਐਮ.ਐਮ. ਮੋਟਾਈ ਵਾਲੀਆਂ ਮਜ਼ਬੂਤ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਅਤੇ ਉੱਚ ਮਿਆਰੀ ਸਮੱਗਰੀ ਨਾਲ ਤਿਆਰ ਕੀਤੀ ਜਾ ਰਹੀ ਇਹ ਸੜਕ ਭਾਰੀ ਵਾਹਨਾਂ ਦੀ ਆਵਾਜਾਈ ਲਈ ਵੀ ਸੁਖਾਵੀਂ ਅਤੇ ਟਿਕਾਊ ਸਾਬਤ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਅਨੁਸਾਰ ਸੜਕਾਂ ਦੀ ਬਿਹਤਰੀ ਨਾਲ ਆਮ ਲੋਕਾਂ, ਉਦਯੋਗਪਤੀਆਂ, ਵਪਾਰੀਆਂ ਅਤੇ ਭਾਰੀ ਵਾਹਨਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਪੂਰਨ ਸਹਿਯੋਗ ਦੇਣ ਲਈ ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਵਿੰਦਰ ਸਿੰਘ (ਗੈਰੀ ਵੜਿੰਗ) ਦਾ ਧੰਨਵਾਦ ਕੀਤਾ। ਇਸ ਮੌਕੇ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਖੰਨਾ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਇਲਾਕੇ ਦੇ ਉਦਯੋਗਪਤੀ, ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਥਾਨਕ ਲੋਕਾਂ ਨੇ ਸੜਕ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
2.35 ਕਰੋੜ ਦੀ ਲਾਗਤ ਨਾਲ ਖੰਨਾ-ਭਾਦਲਾ ਰੋਡ ਦਾ ਹੋ ਰਿਹਾ ਨਵੀਨੀਕਰਨ
ਸੜਕਾਂ ਦੀ ਬਿਹਤਰੀ ਨਾਲ ਇਲਾਕੇ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ
ਮੁੱਖ ਖ਼ਬਰਾਂ
ਰਘੂਵੀਰ ਘਾਟ ’ਤੇ ਫਿਰ ਡਿੱਗੀ ਵੱਡੀ ਚੱਟਾਨ
ਅਜੇ ਸਪੱਸ਼ਟ ਨਹੀਂ ਕਿ ਸੜਕ ਪੂਰੀ ਤਰ੍ਹਾਂ ਸਾਫ਼ ਕਰਨ ’ਚ ਕਿੰਨਾ ਸਮਾਂ ਲੱਗੇਗਾ, ਨਾਗਰਿਕਾਂ ਨੂੰ ਇਸ ਰਸਤੇ ’ਤੇ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਕੀਤੀ ਅਪੀਲ
ਭਦੌੜ ਦੇ ਪਿੰਡ ਨਾਨਕਪੁਰਾ ਪਿੰਡੀ ਧੌਲਾ 'ਚ ‘ਮਾਡਰਨ ਸੱਥ’ ਦਾ ਉਦਘਾਟਨ
ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਭਾ ਸਿੰਘ ਉੱਗੋਕੇ
ਮੰਤਰੀ ਮੋਹਿੰਦਰ ਭਗਤ ਵੱਲੋਂ ਮੇਨ ਕਪੂਰਥਲਾ ਰੋਡ ’ਤੇ 5 ਕਰੋੜ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਪੰਜਾਬ ਸਰਕਾਰ ਨੇ ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ ਤੋਂ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ
ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਜ਼ੀਰਕਪੁਰ ਵਿੱਚ 83 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ : ਵਿਧਾਇਕ ਰੰਧਾਵਾ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜ਼ੀਕਰਪੁਰ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ।