ਨਸ਼ਾ ਮੁਕਤ ਭਾਰਤ ਅਭਿਆਨ

ਨਸ਼ਾ-ਮੁਕਤ, ਸਿੱਖਿਅਤ ਤੇ ਹੁਨਰਮੰਦ ਨੌਜਵਾਨ ਹੀ ਪੰਜਾਬ ਦਾ ਸੁਨਹਿਰਾ ਭਵਿੱਖ: ਮੁਕੇਸ਼ ਵਰਮਾ

ਮੁਕੇਸ਼ ਵਰਮਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਹਿਤਕ, ਸੱਭਿਆਚਾਰਕ ਅਤੇ ਰਚਨਾਤਮਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।

By : True Update , Sukhwinder Kaur
ਨਸ਼ਾ-ਮੁਕਤ, ਸਿੱਖਿਅਤ ਤੇ ਹੁਨਰਮੰਦ ਨੌਜਵਾਨ ਹੀ ਪੰਜਾਬ ਦਾ ਸੁਨਹਿਰਾ ਭਵਿੱਖ: ਮੁਕੇਸ਼ ਵਰਮਾ

ਸ੍ਰੀ ਹਰਿਗੋਬਿੰਦਪੁਰ ਸਾਹਿਬ, (ਹਿੰ.ਸ.) ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਗੁਰਦਾਸਪੁਰ ਮੁਕੇਸ਼ ਵਰਮਾ ਨੇ ਸ੍ਰੀ ਹਰਿਗੋਬਿੰਦਪੁਰ ਸਾਹਿਬ ਬਲਾਕ ਅਧੀਨ ਬਾਬਾ ਨਾਮਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ (ਲੜਕੇ), ਬਾਬਾ ਨਾਮਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋ ਕੇ ਕਰੀਅਰ ਮਾਰਗਦਰਸ਼ਨ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਸ਼ਨ ਕਰਵਾਇਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁਕੇਸ਼ ਵਰਮਾ ਨੇ ਕਿਹਾ ਕਿ ਨਸ਼ਾ-ਮੁਕਤ, ਸਿੱਖਿਅਤ, ਹੁਨਰਮੰਦ ਅਤੇ ਉਦੇਸ਼ਪੂਰਨ ਨੌਜਵਾਨ ਹੀ ਦੇਸ਼ ਅਤੇ ਸਮਾਜ ਦੀ ਅਸਲ ਤਾਕਤ ਹਨ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣਾ ਟੀਚਾ ਨਿਰਧਾਰਤ ਕਰਕੇ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਵੱਖ-ਵੱਖ ਹੁਨਰ-ਅਧਾਰਿਤ ਕੋਰਸਾਂ, ਪ੍ਰਤੀਯੋਗੀ ਪ੍ਰੀਖਿਆਵਾਂ, ਸਰਕਾਰੀ ਨੌਕਰੀਆਂ, ਰੁਜ਼ਗਾਰਮੁਖੀ ਕਰੀਅਰ ਵਿਕਲਪਾਂ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

         ਮੁਕੇਸ਼ ਵਰਮਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਹਿਤਕ, ਸੱਭਿਆਚਾਰਕ ਅਤੇ ਰਚਨਾਤਮਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਨਸ਼ਾ ਮੁਕਤ ਭਾਰਤ ਅਭਿਆਨ ਦੀ ਮਹੱਤਤਾ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨੇ ਸਕੂਲਾਂ ਵਿੱਚ ਸਥਾਪਿਤ ਗਾਈਡੈਂਸ ਕਾਰਨਰਾਂ ਦਾ ਨਿਰੀਖਣ ਵੀ ਕੀਤਾ। ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਤਿੰਨਾਂ ਸਕੂਲਾਂ ਵਿੱਚ ਪੋਸਟਰ ਮੇਕਿੰਗ, ਸਲੋਗਨ ਲੇਖਨ, ਭਾਸ਼ਣ, ਪੇਂਟਿੰਗ, ਕਵਿਜ਼ ਅਤੇ ਜਾਗਰੂਕਤਾ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ।

ਮੁੱਖ ਖ਼ਬਰਾਂ

ਗੁਰਦਾਸਪੁਰ ਦੇ ਸਕੂਲਾਂ ਵਿੱਚ ਕਰੀਅਰ ਗਾਈਡੈਂਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ ਦੇ ਸਕੂਲਾਂ ਵਿੱਚ ਕਰੀਅਰ ਗਾਈਡੈਂਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਦਿੱਤੀ ਜਾਣਕਾਰੀ

ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਹਰਗੋਬਿੰਦਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਕਰੀਅਰ, ਉੱਚ ਸਿੱਖਿਆ ਅਤੇਲ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਜਾਣਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ ਵਿਸ਼ੇਸ਼ ਸਮਾਰੋਹ ਵਿੱਚ ਵੱਖ-ਵੱਖ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਸਕੂਲੀ ਬੈਗ ਵੰਡੇ ਗਏ।