ਕੁਰਾਲੀ, 31 ਅਗਸਤ (ਹਿੰ.ਸ.) : ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਿੰਡ ਖਿਜਰਾਬਾਦ ਵਿਖੇ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਬਾਸਕਟਬਾਲ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ 5 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਲਈ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਸਮਰੱਥਾ ਨੂੰ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਕੰਗ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਸੂਬੇ ਵਿੱਚ 3100 ਪੇਂਡੂ ਖੇਡ ਸਟੇਡੀਅਮ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 1000 ਖੇਡ ਸਟੇਡੀਅਮ ਤਿਆਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਹੂਲਤਾਂ ਵਿਕਸਤ ਹੋਣ ਨਾਲ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਬਿਹਤਰ ਮੌਕੇ ਮਿਲਣਗੇ। ਲੋਕ ਸਭਾ ਮੈਂਬਰ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਅਸਲ ਤਾਕਤ ਉਸ ਦੇ ਨੌਜਵਾਨ ਹੁੰਦੇ ਹਨ ਅਤੇ ਉਨ੍ਹਾਂ ਦੀ ਸਿੱਖਿਆ, ਸਿਹਤ ਤੇ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਵੀ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ ਲਈ ਕਦਮ ਚੁੱਕੇ ਗਏ ਹਨ। ਉਨ੍ਹਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਗੱਲ ਵੀ ਕਹੀ। ਕੰਗ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਦੇਣ ਸਮੇਤ ਵਿਕਾਸ, ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਦੇ ਸਰਪੰਚ, ਗ੍ਰਾਮ ਪੰਚਾਇਤ ਮੈਂਬਰ, ਪਿੰਡ ਵਾਸੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਖਿਜਰਾਬਾਦ ’ਚ ਕੰਗ ਨੇ 20 ਲੱਖ ਦੀ ਲਾਗਤ ਨਾਲ ਬਣੇ ਬਾਸਕਟਬਾਲ ਗਰਾਊਂਡ ਦਾ ਕੀਤਾ ਉਦਘਾਟਨ
ਕਿਹਾ : ਕਿਸੇ ਵੀ ਦੇਸ਼ ਜਾਂ ਸੂਬੇ ਦੀ ਅਸਲ ਤਾਕਤ ਉਸ ਦੇ ਨੌਜਵਾਨ ਹੁੰਦੇ ਹਨ
ਮੁੱਖ ਖ਼ਬਰਾਂ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ
ਖੇਡਾਂ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ
ਮੋਹਾਲੀ ਵਿਖੇ 7 ਰੋਜ਼ਾ ਯੁਵਾ ਆਪਦਾ ਮਿੱਤਰ ਸਿਖਲਾਈ ਪ੍ਰੋਗਰਾਮ ਸੰਪੰਨ
ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਪੰਜਾਬ ਵੱਲੋਂ ਆਯੋਜਿਤ 7 ਦਿਨਾਂ ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਜ਼ਿੰਮੇਵਾਰੀ ਅਤੇ ਭਾਈਚਾਰਕ ਸੇਵਾ ਦੇ ਸੰਦੇਸ਼ ਨਾਲ ਸੰਪੰਨ ਹੋਇਆ।
ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ
ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਮੌਕੇ ਸੂਬਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ।
ਹੁਣ ਤੱਕ ਪਟਿਆਲਾ ਦੇ 86 ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ: ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ
ਪੰਜਾਬੀ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਪਟਿਆਲਾ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਡਾਕੂਮੈਂਟਰੀ ਫਿਲਮ ਸ਼ੁਰੂ ਕੀਤੀ ਹੈ। ਹੁਣ ਤੱਕ 86 ਪਿੰਡਾਂ ਵਿੱਚ ਦਿਖਾਈ ਜਾ ਚੁੱਕੀ ਹੈ।