ਮਹਿਲਾ ਸਸ਼ਕਤੀਕਰਨ ਦੀ ਨਵੀਂ ਮਿਸਾਲ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਸਖੀਆਂ ਨੂੰ ਘਰ-ਘਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਲਾਮਬੰਦ ਕੀਤਾ :  ਬੀਬੀ ਮਾਣੂੰਕੇ

By : True Update , Harmanjot Singh
ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਜਗਰਾਉਂ, 3 ਸਤੰਬਰ (ਹਿੰ.ਸ.) : ਹਲਕਾ ਜਗਰਾਉਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਮ ਆਦਮੀ ਪਾਰਟੀ ਨਾਲ ਜੁੜੀਆਂ ‘ਸਖੀਆਂ’ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਪਹੁੰਚਾਉਣ ਲਈ ਲਾਮਬੰਦ ਕੀਤਾ। ਮਹਿਲਾਵਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਅਹਿਮ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ‘ਸਖੀਆਂ’ ਦੀ ਮਿਹਨਤ ਨੂੰ ਮਾਨਤਾ ਦਿੰਦਿਆਂ 1.37 ਲੱਖ ਸਖੀਆਂ ਨੂੰ 52.20 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਹੁਣ ਤੱਕ 70.92 ਲੱਖ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ, ਜਦਕਿ ਹਾਲ ਹੀ ਵਿੱਚ 5.30 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ ਵਿੱਚ 181.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਇਸ ਯੋਜਨਾ ਨਾਲ ਇੱਕ ਕਰੋੜ ਮਹਿਲਾਵਾਂ ਨੂੰ ਜੋੜਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੀ ਸਨਮਾਨ ਰਾਸ਼ੀ ਜਾਰੀ ਕਰਨਾ ਸਰਕਾਰ ਦੀ ਮਹਿਲਾਵਾਂ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ‘ਸਖੀਆਂ’ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਆਪਣੀਆਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਸਰਕਾਰ ਵੱਲੋਂ ਕੀਤੇ ਲੋਕ-ਪੱਖੀ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ, ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ, ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ, ਸੜਕਾਂ ਦੇ ਨਵੀਨੀਕਰਨ, ਨਸ਼ਿਆਂ ਵਿਰੁੱਧ ਮੁਹਿੰਮ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ‘ਸੜਕ ਸੁਰੱਖਿਆ ਫੋਰਸ’, ‘ਸਿੱਖਿਆ ਕ੍ਰਾਂਤੀ’, ‘ਬਿਜਲੀ ਕ੍ਰਾਂਤੀ’ ਅਤੇ ‘ਸਕੂਲ ਆਫ਼ ਐਮੀਨੈਂਸ’ ਵਰਗੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਬੀਬੀ ਮਾਣੂੰਕੇ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਜਗਰਾਉਂ ਦੀਆਂ ਸਖੀਆਂ ਤੋਂ ਇਲਾਵਾ ‘ਆਪ’ ਦੀਆਂ ਮਹਿਲਾ ਆਗੂ ਅਤੇ ਮਹਿਲਾ ਵਲੰਟੀਅਰ ਵੀ ਹਾਜ਼ਰ ਸਨ। 

 

ਮੁੱਖ ਖ਼ਬਰਾਂ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਪ੍ਰਸ਼ੰਸਾ

ਪੰਜਾਬ ਦੀਆਂ 40 ਲੱਖ ਔਰਤਾਂ ਦੇ ਖਾਤਿਆਂ 'ਚ ਅੱਜ ਆਵੇਗੀ ਸਤਿਕਾਰ ਰਾਸ਼ੀ

ਪੰਜਾਬ ਦੀਆਂ 40 ਲੱਖ ਔਰਤਾਂ ਦੇ ਖਾਤਿਆਂ 'ਚ ਅੱਜ ਆਵੇਗੀ ਸਤਿਕਾਰ ਰਾਸ਼ੀ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਇਨ੍ਹਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।

1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਆਵੇਗੀ ਰਕਮ : ਹਰਭਜਨ ਸਿੰਘ ਈ.ਟੀ.ਓ. ਪਿੰਡ ਪੱਲਾ, ਗੱਗੜਭਾਣਾ

1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਆਵੇਗੀ ਰਕਮ : ਹਰਭਜਨ ਸਿੰਘ ਈ.ਟੀ.ਓ. ਪਿੰਡ ਪੱਲਾ, ਗੱਗੜਭਾਣਾ

ਹਰਭਜਨ ਸਿੰਘ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜਾਰੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਤਹਿਤ ਇੱਕ ਅਗਸਤ ਤੋਂ ਇੱਕ ਵਾਰ ਫਿਰ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਜਮ੍ਹਾਂ ਕਰਵਾਈ ਜਾਵੇਗੀ