ਮੀਰੀਵੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਵੱਡਾ ਹੁੰਗਾਰਾ

ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਹੁੰਗਾਰਾ, ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਪਰੰਪਰਾਵਾਂ ਦੀ ਰੱਖਿਆ ਦਾ ਦਿੱਤਾ ਸੰਦੇਸ਼

ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦਾ ਮਹਾਨ ਸਿਧਾਂਤ ਬਖਸ਼ਿਆ।

By : True Update , Kamaljeet Singh Kamal
ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਹੁੰਗਾਰਾ, ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਪਰੰਪਰਾਵਾਂ ਦੀ ਰੱਖਿਆ ਦਾ ਦਿੱਤਾ ਸੰਦੇਸ਼

ਸ੍ਰੀ ਮੁਕਤਸਰ ਸਾਹਿਬ, (ਹਿੰ.ਸ.) ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਰਚ ਕੋਈ ਸਿਆਸੀ ਰੋਡ ਸ਼ੋਅ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਪਰੰਪਰਾਵਾਂ ਦਾ ਪ੍ਰਗਟਾਵਾ ਹੈ। ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਥੇਹੜੀ ਸਾਹਿਬ ਤੋਂ ਮਾਰਚ ਦੀ ਸ਼ੁਰੂਆਤ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚੱਲ ਰਹੀਆਂ ਪੰਥਕ ਪਰੰਪਰਾਵਾਂ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਜਦੋਂ ਵੀ ਸਿੱਖ ਕੌਮ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਲਹਿਰਾਂ ਅਤੇ ਨਗਰ ਕੀਰਤਨ ਕੌਮ ਨੂੰ ਇਕਜੁੱਟ ਕਰਨ ਦਾ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਸਿੱਖ ਪਰੰਪਰਾਵਾਂ ਦੀ ਅਣਜਾਣਤਾ ਨੂੰ ਦਰਸਾਉਂਦਾ ਹੈ ਅਤੇ ਇਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਮਿਲ ਰਹੇ ਵੱਡੇ ਹੁੰਗਾਰੇ ਤੋਂ ਘਬਰਾਏ ਕੁਝ ਲੋਕ ਇਸ ਪਵਿੱਤਰ ਯਾਤਰਾ 'ਤੇ ਟਿੱਪਣੀਆਂ ਕਰ ਰਹੇ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਦੀਆਂ ਤੋਂ ਪੰਥ ਦੀ ਅਗਵਾਈ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ਿਆ, ਜਿਸ ਵਿੱਚ ਭਗਤੀ ਦੇ ਨਾਲ ਸ਼ਕਤੀ, ਸੰਤ ਦੇ ਨਾਲ ਸਿਪਾਹੀ ਅਤੇ ਧਰਮ ਦੀ ਰੱਖਿਆ ਲਈ ਹਿੰਮਤ ਦਾ ਸੰਦੇਸ਼ ਦਿੱਤਾ ਗਿਆ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ, ਨੌਜਵਾਨੀ ਦੇ ਆਪਣੇ ਵਿਰਸੇ ਤੋਂ ਦੂਰ ਹੋਣ ਅਤੇ ਸਿੱਖ ਸੰਸਥਾਵਾਂ ਸਬੰਧੀ ਉੱਠ ਰਹੇ ਸਵਾਲਾਂ ਦੇ ਮਾਹੌਲ ਵਿੱਚ ਇਹ ਮਾਰਚ ਗੁਰਮਤਿ, ਚੜ੍ਹਦੀ ਕਲਾ ਅਤੇ ਪੰਥਕ ਜਾਗਰੂਕਤਾ ਦਾ ਸੰਦੇਸ਼ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਿਆਦਾ 'ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

ਮੁੱਖ ਖ਼ਬਰਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ

ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਮਾਰਚ ਨੂੰ ਪਿੰਡ-ਪਿੰਡ ਮਿਲ ਰਿਹਾ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਕਿਹਾ : ਸਰਕਾਰ ਨੂੰ ਇਹ ਸਮਝਣਾ ਚਾਹੀਦੈ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਸੁਖਬੀਰ ਸਿੰਘ ਬਾਦਲ ਸਭ ਤੋਂ ਪਹਿਲਾਂ ਪੰਜਾਬ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਪਰਿਵਾਰ ਬਾਰੇ ਸੋਚਦੇ ਹਨ:ਹਰਸਿਮਰਤ ਕੌਰ ਬਾਦਲ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਂਟ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਂਟ

ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਂਟ ਕੀਤੀ।