ਜੀਤੀ ਸਿੱਧੂ ਤੇ ਰੂਬੀ ਸਿੱਧੂ ਨੇ ਕੀਤਾ ਸਵਾਗਤ

ਪਿੰਡ ਸੰਭਾਲਕੀ 'ਚ ਕਾਂਗਰਸ ਨੂੰ ਹੁੰਗਾਰਾ, ਦਰਜਨਾਂ ਨੌਜਵਾਨ ਪਾਰਟੀ 'ਚ ਸ਼ਾਮਲ 

ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕਤਾਂਤਰਿਕ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

By : True Update , Kamaljeet Singh Kamal
ਪਿੰਡ ਸੰਭਾਲਕੀ 'ਚ ਕਾਂਗਰਸ ਨੂੰ ਹੁੰਗਾਰਾ, ਦਰਜਨਾਂ ਨੌਜਵਾਨ ਪਾਰਟੀ 'ਚ ਸ਼ਾਮਲ 

ਸੰਭਾਲਕੀ, 4 ਸਤੰਬਰ (ਹਿੰ.ਸ.) : ਪਿੰਡ ਸੰਭਾਲਕੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸਾਬਕਾ ਮੇਅਰ ਮੋਹਾਲੀ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਆਗੂਆਂ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਰੂਬੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਪੰਜਾਬ ਦਾ ਨੌਜਵਾਨ ਰੁਜ਼ਗਾਰ, ਮਿਆਰੀ ਸਿੱਖਿਆ, ਖੇਡਾਂ ਦੇ ਵਧੇਰੇ ਮੌਕੇ ਅਤੇ ਨਸ਼ਿਆਂ ਤੋਂ ਮੁਕਤ ਭਵਿੱਖ ਚਾਹੁੰਦਾ ਹੈ। ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲਗਾਤਾਰ ਲੋਕਾਂ ਦੇ ਸਾਹਮਣੇ ਉਠਾਉਂਦੀ ਰਹੀ ਹੈ। ਰੂਬੀ ਸਿੱਧੂ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਸ਼ਾ ਪੰਜਾਬ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ, ਜਿਸ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ। ਉਨ੍ਹਾਂ ਸਰਕਾਰ ਤੋਂ ਸਿਰਫ਼ ਦਾਅਵਿਆਂ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਠੋਸ ਅਤੇ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕਤਾਂਤਰਿਕ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪਿੰਡ ਪੱਧਰ ’ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਯੂਥ ਕਾਂਗਰਸ ਹਲਕਾ ਮੋਹਾਲੀ ਦੇ ਪ੍ਰਧਾਨ ਮੁਕੁਲ ਸ਼ਰਮਾ ਵੀ ਹਾਜ਼ਰ ਸਨ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਸ਼ੁਲ ਪਲਵਾਨ, ਗੁਰਸੇਵਕ ਸਿੰਘ, ਯਸ਼ਪਾਲ, ਸੰਦੀਪ ਸਿੰਘ, ਮੰਗਾ ਮਨੌਲੀ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਕ੍ਰਿਸ਼ਨ ਚੰਦ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਗੁਰੀ, ਸ਼ਿਵਾ ਮਨੌਲੀ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਿੱਲਾ, ਸਿਮੂ ਅਤੇ ਹਰਸ਼ ਸਮੇਤ ਹੋਰ ਨੌਜਵਾਨ ਸ਼ਾਮਲ ਸਨ।

ਮੁੱਖ ਖ਼ਬਰਾਂ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ  ਸਨਮਾਨਿਤ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਦਿੱਤਾ ਸੰਦੇਸ਼

ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

 ਫਾਜ਼ਿਲਕਾ ’ਚ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਆਯੋਜਿਤ

ਫਾਜ਼ਿਲਕਾ ’ਚ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਆਯੋਜਿਤ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਮਾਪੇ ਤੇ ਅਧਿਆਪਕ ਭਾਸ਼ਣ, ਚਿੱਤਰਕਾਰੀ ਅਤੇ ਨਾਟਕ ਮੁਕਾਬਲੇ ਕਰਵਾਉਣ

ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ : ਬਲਤੇਜ ਸਿੰਘ

ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ : ਬਲਤੇਜ ਸਿੰਘ

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰ ਰਹੀਆਂ ਹਨ।