ਤਿੰਨ ਦਹਾਕਿਆ ਤੋਂ ਜੇਲ੍ਹ ’ਚ ਬੰਦ

ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕੀਤਾ ਰੁਖ

ਡਾ. ਆਰਐੱਸ ਰੰਧਾਵਾ ਆਈ ਹਸਪਤਾਲ ਵਿੱਚ ਦੋਵੇਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਮੰਗੀ ਇਜਾਜ਼ਤ

By : True Update , Harmanjot Singh
ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕੀਤਾ ਰੁਖ

ਚੰਡੀਗੜ੍ਹ, 02 ਸਤੰਬਰ (ਹਿੰ.ਸ.) : ਪਟਿਆਲਾ ਕੇਂਦਰੀ ਜੇਲ੍ਹ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਰਾਜੋਆਣਾ ਨੇ ਅਦਾਲਤ ਤੋਂ ਪਟਿਆਲਾ ਸਥਿਤ ਡਾ. ਆਰਐੱਸ ਰੰਧਾਵਾ ਆਈ ਹਸਪਤਾਲ ਵਿੱਚ ਦੋਵੇਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਇਜਾਜ਼ਤ ਮੰਗੀ ਹੈ।ਉਨ੍ਹਾਂ ਕਿਹਾ ਕਿ ਉਹ ਅੱਖਾਂ ਦੇ ਆਪ੍ਰੇਸ਼ਨ ਅਤੇ ਇਲਾਜ ਦਾ ਪੂਰਾ ਖਰਚਾ ਖੁਦ ਚੁੱਕਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਦੀ ਸਮੱਸਿਆ ਹੈ, ਜਦਕਿ ਪਟਿਆਲਾ ਕੇਂਦਰੀ ਜੇਲ੍ਹ ਦੇ ਹਸਪਤਾਲ ਵਿੱਚ ਇਸ ਦਾ ਆਪ੍ਰੇਸ਼ਨ ਕਰਨ ਦੀ ਸਹੂਲਤ ਉਪਲਬਧ ਨਹੀਂ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਿਸ ਡਾ. ਆਰਐੱਸ ਰੰਧਾਵਾ ਆਈ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਹੈ, ਉਹ ਕੇਂਦਰੀ ਜੇਲ੍ਹ ਤੋਂ ਕਰੀਬ ਦੋ ਕਿਲੋਮੀਟਰ ਦੀ ਦੂਰੀ ’ਤੇ ਹੈ। ਉਨ੍ਹਾਂ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਹਸਪਤਾਲ ਲਿਜਾਇਆ ਜਾਵੇ ਅਤੇ ਦੋਵੇਂ ਅੱਖਾਂ ਦਾ ਆਪ੍ਰੇਸ਼ਨ ਹੋਣ ਤੋਂ ਬਾਅਦ ਮੁੜ ਜੇਲ੍ਹ ਭੇਜਿਆ ਜਾਵੇ। ਪਟੀਸ਼ਨ ਮੁਤਾਬਕ, 31 ਅਗਸਤ 1995 ਦੀ ਸੀਬੀਆਈ ਐੱਫਆਈਆਰ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ ਦੀ ਵਧੀਕ ਸੈਸ਼ਨ ਅਦਾਲਤ ਨੇ 31 ਜੁਲਾਈ 2007 ਨੂੰ ਰਾਜੋਆਣਾ ਨੂੰ ਦੋਸ਼ੀ ਕਰਾਰ ਦਿੰਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਹ 27 ਜਨਵਰੀ 1996 ਤੋਂ ਇਸ ਮਾਮਲੇ ਵਿੱਚ ਲਗਾਤਾਰ ਹਿਰਾਸਤ ਵਿੱਚ ਹਨ ਅਤੇ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾ ਚੁੱਕੇ ਹਨ। ਪਟੀਸ਼ਨ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ 27 ਜਨਵਰੀ 2026 ਨੂੰ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਹੇਠ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਸੀ। ਉੱਥੇ ਡਾਕਟਰਾਂ ਨੇ ਉਨ੍ਹਾਂ ਦੀਆਂ ਦੋਵੇਂ ਅੱਖਾਂ ਦੀ ਜਾਂਚ ਕੀਤੀ ਸੀ। ਡਾਕਟਰਾਂ ਨੇ ਉਸ ਸਮੇਂ ਕਿਹਾ ਸੀ ਕਿ ਜੇਕਰ ਚਸ਼ਮੇ ਦੀ ਮਦਦ ਨਾਲ ਉਨ੍ਹਾਂ ਦੀ ਨਜ਼ਰ 6/6 ਰਹਿੰਦੀ ਹੈ ਤਾਂ ਫਿਲਹਾਲ ਆਪ੍ਰੇਸ਼ਨ ਨੂੰ ਕੁਝ ਸਮੇਂ ਲਈ ਟਾਲਿਆ ਜਾ ਸਕਦਾ ਹੈ। ਇਸ ਤੋਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਦੇ ਹਸਪਤਾਲ ਦੇ ਡਾਕਟਰਾਂ ਨੇ ਡਾ. ਆਰਐੱਸ ਰੰਧਾਵਾ ਆਈ ਹਸਪਤਾਲ ਤੋਂ ਵੀ ਮੈਡੀਕਲ ਸਲਾਹ ਲਈ। ਪਟੀਸ਼ਨ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਮਾਹਿਰ ਡਾਕਟਰ ਦੀ ਰਾਏ ਸੀ ਕਿ ਮੋਤੀਆਬਿੰਦ ਦਾ ਆਪ੍ਰੇਸ਼ਨ ਹੋਣ ਤੋਂ ਬਾਅਦ ਸ਼ਾਇਦ ਰਾਜੋਆਣਾ ਨੂੰ ਪਾਵਰ ਵਾਲਾ ਚਸ਼ਮਾ ਲਗਾਉਣ ਦੀ ਲੋੜ ਨਾ ਪਵੇ। ਹੁਣ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਤੈਅ ਹੋਵੇਗਾ ਕਿ ਰਾਜੋਆਣਾ ਨੂੰ ਪੁਲਿਸ ਸੁਰੱਖਿਆ ਹੇਠ ਪਟਿਆਲਾ ਦੇ ਡਾ. ਆਰਐੱਸ ਰੰਧਾਵਾ ਆਈ ਹਸਪਤਾਲ ਲਿਜਾ ਕੇ ਦੋਵੇਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਇਜਾਜ਼ਤ ਮਿਲਦੀ ਹੈ ਜਾਂ ਨਹੀਂ।

ਮੁੱਖ ਖ਼ਬਰਾਂ

ਪਠਾਨਕੋਟ ਸਬ ਜੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪਰੇਸ਼ਨ

ਪਠਾਨਕੋਟ ਸਬ ਜੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪਰੇਸ਼ਨ

ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਜਾਂ ਹੋਰ ਪਾਬੰਦੀਸ਼ੁਦਾ ਸਮੱਗਰੀ ਦੀ ਮੌਜੂਦਗੀ ਦਾ ਪਤਾ ਲਗਾਉਣਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੇ ਰੋਕ ਲਗਾਉਣਾ

ਜੇਲ੍ਹ ’ਚ ਬੰਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ

ਜੇਲ੍ਹ ’ਚ ਬੰਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ

ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਜੇਲ੍ਹ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਹਵਾਰਾ ਦੀ ਪੈਰੋਲ ਲਈ ਸੀਐੱਮ ਪੰਜਾਬ ਦੀ ਰਾਜਪਾਲ ਨਾਲ ਮੁਲਾਕਾਤ

ਹਵਾਰਾ ਦੀ ਪੈਰੋਲ ਲਈ ਸੀਐੱਮ ਪੰਜਾਬ ਦੀ ਰਾਜਪਾਲ ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਕੀਤੀ

ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ ਵਿੱਚ ਪੁਲਿਸ ਦਾ ਅਚਾਨਕ ਸਰਚ ਆਪ੍ਰੇਸ਼ਨ

ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ ਵਿੱਚ ਪੁਲਿਸ ਦਾ ਅਚਾਨਕ ਸਰਚ ਆਪ੍ਰੇਸ਼ਨ

ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੈਂਟਰਲ ਮਾਡਰਨ ਜੇਲ੍ਹ ਵਿੱਚ ਇੱਕ ਵੱਡੇ ਪੱਧਰ ਦੇ ਅਚਾਨਕ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਕਰੀਬ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 8 ਹਜ਼ਾਰ ਤੋਂ ਵੱਧ ਕੈਂਸਰ ਮਰੀਜ਼ਾਂ ਦਾ ਹੋਇਆ ਮੁਫ਼ਤ ਇਲਾਜ: ਮੰਤਰੀ ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 8 ਹਜ਼ਾਰ ਤੋਂ ਵੱਧ ਕੈਂਸਰ ਮਰੀਜ਼ਾਂ ਦਾ ਹੋਇਆ ਮੁਫ਼ਤ ਇਲਾਜ: ਮੰਤਰੀ ਡਾ. ਬਲਬੀਰ ਸਿੰਘ

ਸਟੇਟ ਹੈਲਥ ਏਜੰਸੀ (ਐੱਸਐੱਚਏ) ਵੱਲੋਂ ਜਾਰੀ ਅੰਕੜਿਆਂ ਅਨੁਸਾਰ 18 ਜੁਲਾਈ 2026 ਤੱਕ ਇਸ ਯੋਜਨਾ ਤਹਿਤ 8,069 ਕੈਂਸਰ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ