ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ।

By : True Update , Sukhwinder Kaur
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ
 

ਮੁੱਖ ਖ਼ਬਰਾਂ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰਿਮਾਂਡ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ  ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਤੇ ਇਸ ਨੈੱਟਵਰਕ ’ਚ ਹੋਰ ਕੌਣ-ਕੌਣ ਸ਼ਾਮਲ : ਡੀ. ਐੱਸ. ਪੀ. ਮਾਨਹਾਸ

ਜਲਾਲਾਬਾਦ ਦੇ 3 ਨੌਜਵਾਨ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਕਾਬੂ

ਜਲਾਲਾਬਾਦ ਦੇ 3 ਨੌਜਵਾਨ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਕਾਬੂ

ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ’ਚ ਐੱਸ. ਟੀ. ਐੱਫ. ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸ਼ਿਮਲਾ ਵਿੱਚ ਦੋ ਥਾਵਾਂ ਤੋਂ 29 ਗ੍ਰਾਮ ਚਿੱਟਾ ਬਰਾਮਦ, ਦੋ ਗ੍ਰਿਫ਼ਤਾਰ

ਸ਼ਿਮਲਾ ਵਿੱਚ ਦੋ ਥਾਵਾਂ ਤੋਂ 29 ਗ੍ਰਾਮ ਚਿੱਟਾ ਬਰਾਮਦ, ਦੋ ਗ੍ਰਿਫ਼ਤਾਰ

ਸ਼ਿਮਲਾ ਪੁਲਿਸ ਦੋ ਲੋਕਾਂ ਨੂੰ ਚਿੱਟਾ ਸਮੇਤ ਗ੍ਰਿਫਤਾਰ ਕੀਤਾ। ਇੱਕ ਤੋਂ ਚਿੱਟਾ 13 ਗ੍ਰਾਮ, ਦੂਜੇ ਤੋਂ 16 ਗ੍ਰਾਮ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਣੀਪੁਰ: ਪੀਐਲਏ ਕੈਡਰ ਗ੍ਰਿਫ਼ਤਾਰ, 68 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਮਣੀਪੁਰ: ਪੀਐਲਏ ਕੈਡਰ ਗ੍ਰਿਫ਼ਤਾਰ, 68 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਮਣੀਪੁਰ ਵਿੱਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਵਿੱਚ ਕੀਤੇ ਗਏ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਆਪ੍ਰੇੇਸ਼ਨ ਦੌਰਾਨ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ ਸਰਗਰਮ ਕੈਡਰ ਨੂੰ ਗ੍ਰਿਫਤਾਰ ਕੀਤਾ ਗਿਆ।