ਚੰਡੀਗੜ੍ਹ, (ਹਿੰ.ਸ.) ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਲਈ ਕਿਸਾਨਾਂ ਨੂੰ ਨਿਰਵਿਘਨ ਖਰੀਦ ਪ੍ਰਬੰਧ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ, ਭੰਡਾਰਨ ਅਤੇ ਅਨਾਜ ਦੀ ਸਮੇਂ ਸਿਰ ਚੁਕਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਣ ਵਾਲੇ ਅਨਾਜ ਦੀ ਸਮੇਂ ਸਿਰ ਚੁਕਾਈ ਬਹੁਤ ਜ਼ਰੂਰੀ ਹੈ ਤਾਂ ਜੋ ਮੰਡੀਆਂ ਅਤੇ ਗੋਦਾਮਾਂ ਵਿੱਚ ਲੋੜੀਂਦੀ ਜਗ੍ਹਾ ਉਪਲਬਧ ਰਹੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਲਗਾਤਾਰ ਕੇਂਦਰ ਸਰਕਾਰ ਕੋਲ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਚੁਕਾਈ ਦੀ ਮੰਗ ਉਠਾ ਰਹੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਪੱਧਰ 'ਤੇ ਪੂਰੀ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ।
ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਦਿੱਕਤ ਨਹੀਂ ਆਵੇਗੀ
ਕਿਸਾਨਾਂ ਨੂੰ ਨਿਰਵਿਘਨ ਖਰੀਦ ਪ੍ਰਬੰਧ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।
By :
True Update
,
Sukhwinder Kaur
•
ਟੈਗਸ:
Kisan Mandi Punjab
Khatmi Singh Khuddiasa
wheat procurement 2026-27
rice procurement
agriculture minister
fair price guarantee
ਮੁੱਖ ਖ਼ਬਰਾਂ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੇਲੇ ਨਾਲ ਸਬੰਧਤ ਸਮਾਗਮਾਂ ਵਿੱਚ ਹਿੱਸਾ ਲੈਣ ਦਾ ਵੀ ਹੈ ਪ੍ਰੋਗਰਾਮ