ਮੁਹਾਲੀ ਬਣੇਗਾ ਆਈ.ਟੀ. ਹੱਬ

ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ

ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਲਈ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਕੀਤੀ ਮੁਲਾਕਾਤ

By : True Update , Harmanjot Singh
ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ

ਚੰਡੀਗੜ੍ਹ, 24 ਅਗਸਤ (ਟਰੂ ਅੱਪਡੇਟ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੇਸ਼ ਦੇ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਮੁਹਾਲੀ ਨੂੰ ਏ.ਆਈ., ਡਿਜੀਟਲ ਇਨੋਵੇਸ਼ਨ ਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਜ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਮੀਟਿੰਗ ਕੀਤੀ। ਪੰਜਾਬ ਹੁਣ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ ਮੁਹਾਲੀ ਉੱਤਰੀ ਭਾਰਤ ਵਿੱਚ ਤੇਜ਼ੀ ਨਾਲ ਪਸੰਦੀਦਾ ਸਥਾਨ ਬਣ ਰਿਹਾ ਹੈ। ਸਾਡੇ ਕੋਲ ਆਈ.ਆਈ.ਟੀ. ਅਤੇ ਆਈ.ਐੱਸ.ਬੀ. ਵਰਗੀਆਂ ਨਾਮਵਰ ਸੰਸਥਾਵਾਂ ਤੋਂ ਮਜ਼ਬੂਤ ਅਤੇ ਹੁਨਰਮੰਦ ਪ੍ਰਤਿਭਾ ਪੂਲ ਹੈ। ਇਸ ਦੇ ਨਾਲ ਹੀ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ‘ਆਪ` ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੀਟਿੰਗ ਦੌਰਾਨ ਮਾਨ ਨੇ ਨੈਸਕੌਮ ਨੂੰ ਮੁਹਾਲੀ ਵਿੱਚ ਅਤਿ-ਆਧੁਨਿਕ ਸਟਾਰਟਅੱਪ ਇਨਕਿਊਬੇਟਰ ਸਥਾਪਤ ਕਰਨ ਲਈ ਪੰਜਾਬ ਨਾਲ ਭਾਈਵਾਲੀ ਕਰਨ ਦਾ ਸੱਦਾ ਦਿੱਤਾ। ਇਸ ਨਾਲ ਸੂਬੇ ਦੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਹੋਰ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਖੇਤੀਬਾੜੀ ਖੇਤਰ ਵਿੱਚ ਏ.ਆਈ. ਦੀ ਵਰਤੋਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਈ.ਆਈ.ਟੀ. ਰੋਪੜ ਅਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਸਹਿਯੋਗ ਕੀਤਾ ਹੈ। ਇਸ ਤਹਿਤ ਸਮਾਰਟ ਫਾਰਮਿੰਗ ਮਾਡਲ ਅਤੇ ਭਵਿੱਖਬਾਣੀ ਵਿਸ਼ਲੇਸ਼ਣ ਰਾਹੀਂ ਕਿਸਾਨਾਂ ਦੀ ਪੈਦਾਵਾਰ ਵਧਾਉਣ ਅਤੇ ਖੇਤੀਬਾੜੀ ਵਿੱਚ ਸਥਿਰਤਾ ਲਿਆਉਣ ’ਤੇ ਕੰਮ ਕੀਤਾ ਜਾਵੇਗਾ। ਬਹੁ-ਕੌਮੀ ਕੰਪਨੀਆਂ ਪੰਜਾਬ ਖ਼ਾਸ ਕਰਕੇ ਮੁਹਾਲੀ ਵਿੱਚ ਨਿਵੇਸ਼ ਲਈ ਦਿਲਚਸਪੀ ਦਿਖਾ ਰਹੀਆਂ ਹਨ। ਮੁਹਾਲੀ ਵਿੱਚ ਹਵਾਈ, ਰੇਲ ਅਤੇ ਸੜਕੀ ਸੰਪਰਕ, ਉੱਚ ਪੱਧਰੀ ਮੈਡੀਕਲ ਸਹੂਲਤਾਂ, ਮਿਆਰੀ ਵਿਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਵਰਗੀਆਂ ਸਹੂਲਤਾਂ ਮੌਜੂਦ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ‘ਰਾਈਟ ਟੂ ਬਿਜ਼ਨਸ ਐਕਟ’ ਪਾਸ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਜ਼ਬੂਤ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਾਈਜ਼ਡ ਜਨਤਕ ਸੇਵਾ ਡਿਲੀਵਰੀ ਨਾਲ ਕਾਰੋਬਾਰ ਸ਼ੁਰੂ ਕਰਨ ਅਤੇ ਚਲਾਉਣ ਦੀ ਪ੍ਰਕਿਰਿਆ ਸੁਖਾਲੀ ਹੋਈ ਹੈ। ਸਰਕਾਰ ਨਿਵੇਸ਼ ਈਕੋਸਿਸਟਮ ਨੂੰ ਮਜ਼ਬੂਤ ਕਰਨ, ਤਕਨਾਲੋਜੀ ਆਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੀਟਿੰਗ ਵਿੱਚ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।