ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

By : True Update , Harmanjot Singh
ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ। ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ। ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਖ਼ਬਰਾਂ

ਪੰਜਾਬ 'ਚ ਪੰਜ ਬਾਲ ਵਿਆਹ ਰੋਕ ਕੇ ਬੱਚਿਆਂ ਦਾ ਭਵਿੱਖ ਕੀਤਾ ਸੁਰੱਖਿਅਤ

ਪੰਜਾਬ 'ਚ ਪੰਜ ਬਾਲ ਵਿਆਹ ਰੋਕ ਕੇ ਬੱਚਿਆਂ ਦਾ ਭਵਿੱਖ ਕੀਤਾ ਸੁਰੱਖਿਅਤ

<br/>ਬਾਲ ਵਿਆਹ ਦੀ ਸੂਚਨਾ ਮਿਲਦਿਆਂ ਹੀ 1098 ਚਾਈਲਡ ਹੈਲਪਲਾਈਨ ਜਾਂ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਤੁਰੰਤ ਸੰਪਰਕ ਕਰਨ ਦੀ ਲੋਕਾਂ ਨੂੰ ਅਪੀਲ : ਡਾ. ਬਲਜੀਤ ਕੌਰ

ਭਾਰਤ ਨੇ ਅਮਰੀਕਾ ਤੋਂ ਐਫਜੀਐਮ-148 ਜੈਵਲਿਨ ਐਂਟੀ-ਟੈਂਕ ਮਿਜ਼ਾਈਲ ਸਿਸਟਮ ਖਰੀਦਣ ਲਈ ਸਮਝੌਤੇ ’ਤੇ ਕੀਤੇ ਹਸਤਾਖਰ

ਭਾਰਤ ਨੇ ਅਮਰੀਕਾ ਤੋਂ ਐਫਜੀਐਮ-148 ਜੈਵਲਿਨ ਐਂਟੀ-ਟੈਂਕ ਮਿਜ਼ਾਈਲ ਸਿਸਟਮ ਖਰੀਦਣ ਲਈ ਸਮਝੌਤੇ ’ਤੇ ਕੀਤੇ ਹਸਤਾਖਰ

ਇਸ ’ਚ 100 ਮਿਜ਼ਾਈਲ ਰਾਉਂਡ, ਸਿਖਲਾਈ ਉਪਕਰਣ ਤੇ ਲਾਂਚ ਯੂਨਿਟ ਸ਼ਾਮਲ ਹਨ, ਇੱਕ ਪੈਕੇਜ ’ਚ ਜਿਸਦੀ ਸ਼ੁਰੂਆਤੀ ਕੀਮਤ 45.7 ਮਿਲੀਅਨ ਹੈ

ਨੀਟ ਪੀ. ਜੀ. ਪ੍ਰੀਖਿਆ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਨੀਟ ਪੀ. ਜੀ. ਪ੍ਰੀਖਿਆ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਉਮੀਦਵਾਰਾਂ ਨੂੰ ਸਵੇਰੇ 7 ਵਜੇ ਤੱਕ ਕੇਂਦਰ ’ਤੇ ਪਹੁੰਚਣ ਦੀ ਹਦਾਇਤ

ਕੈਲਾਸ਼ ਮਾਨਸਰੋਵਰ ਯਾਤਰਾ ਦਾ 9ਵਾਂ ਜੱਥਾ ਅੱਜ ਪਹੁੰਚੇਗਾ ਭਾਰਤ

ਕੈਲਾਸ਼ ਮਾਨਸਰੋਵਰ ਯਾਤਰਾ ਦਾ 9ਵਾਂ ਜੱਥਾ ਅੱਜ ਪਹੁੰਚੇਗਾ ਭਾਰਤ

ਸ਼ਰਧਾਲੂਆਂ ਦੀ ਸੁਰੱਖਿਅਤ ਆਵਾਜਾਈ ਵੱਲ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ

ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ:ਸੀ.ਈ.ਓ.ਅਨਿੰਦਿਤਾ ਮਿਤਰਾ

ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ:ਸੀ.ਈ.ਓ.ਅਨਿੰਦਿਤਾ ਮਿਤਰਾ

ਚੰਡੀਗੜ੍ਹ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਦੇ ਹਰ ਵਿਧਾਨ ਸਭਾ ਹਲਕਿਆਂ ਵਿੱਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਗਣਨਾ ਫਾਰਮਾਂ ਦੇ 100 ਫੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਲਿਆ ਹੈ।