ਰਿਸ਼ਵਤਖੋਰੀ ਦੇ ਮਾਮਲਿਆਂ ਤਹਿਤ 6 ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਮਾਮਲਿਆਂ ਤਹਿਤ 6 ਨੂੰ ਕੀਤਾ ਗ੍ਰਿਫਤਾਰ

ਵਿਜ਼ਿਲੈਂਸ ਬਿਊਰੋ ਨੇ ਜੂਨ ਮਹੀਨੇ ਵਿੱਚ ਮੁੱਖ ਤੌਰ 'ਤੇ ਭ੍ਰਿਸ਼ਟਾਚਾਰ ਖਤਮ ਕਰਨ ਲਈ 6 ਵਿਅਕਤੀਆਂ ਨੂੰ ਰਿਸ਼ਵਤਖੋਰੀ ਦੇ ਕੇਸਾਂ ਨਾਲ ਗ੍ਰਿਫਤਾਰ ਕੀਤਾ।

By : True Update , Sukhwinder Kaur
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਮਾਮਲਿਆਂ ਤਹਿਤ 6 ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, (ਹਿੰ.ਸ.) ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

ਮੁੱਖ ਖ਼ਬਰਾਂ

ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਮੁੰਬਈ ਦੇ ਆਈਸੀਯੂ ’ਚ ਦਾਖ਼ਲ

ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਮੁੰਬਈ ਦੇ ਆਈਸੀਯੂ ’ਚ ਦਾਖ਼ਲ

ਪਿਛਲੇ ਕੁਝ ਦਿਨਾਂ ਤੋਂ ਤੇਜ਼ ਖੰਘ, ਬੁਖਾਰ, ਕਮਜ਼ੋਰੀ ਅਤੇ ਡੀਹਾਈਡਰੇਸ਼ਨ ਤੋਂ ਪੀੜਤ ਸਨ

15000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

15000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

<br/>ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰੇਗੀ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰੇਗੀ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਸਪੀਕਰ ਸੰਧਵਾਂ ਨੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ 'ਚ ਵਿਕਾਸ ਦੇ ਕੰਮਾਂ ਚ ਹੋਰ ਤੇਜ਼ੀ ਲਿਆਉਣ ਬਾਰੇ ਚਰਚਾ ਕੀਤੀ।

ਮੰਤਰੀ ਮਾਂਡਵੀਆ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਚੋਟੀ ਦੇ ਨੇਤਾਵਾਂ ਨੇ ਸ਼ੁਭਕਾਮਨਾਵਾਂ ਦਿੱਤੀਆਂ।

ਮੰਤਰੀ ਮਾਂਡਵੀਆ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਚੋਟੀ ਦੇ ਨੇਤਾਵਾਂ ਨੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਪ੍ਰਸਿੱਧ ਨੇਤਾਵਾਂ ਨੇ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਮਨਸੁਖ ਮਾਂਡਵੀਆ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੂੰ ਖੇਡ ਵਿਕਾਸ ਅਤੇ ਯੁਵਾ ਸ਼ਕਤੀ ਦੀ ਭਲਾਈ ਲਈ ਸਰਕਾਰ ਦੇ ਕੰਮ ਲਈ ਸ਼ਲਾਘਾ ਕੀਤੀ ਗਈ।