ਚੰਡੀਗੜ੍ਹ, 07 ਸਤੰਬਰ (ਹਿੰ.ਸ.) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖੇ ਸਵਾਲ ਚੁੱਕਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਹਕੀਕਤ ਤੋਂ ਦੂਰ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ‘ਆਪ’ ਸਰਕਾਰ ਆਪਣੇ ਸਿਰ ਬੰਨ੍ਹ ਰਹੀ ਹੈ। ‘ਵੜਿੰਗ ਵਿਦ ਵਾਰੀਅਰਜ਼’ ਦੇ ਪੰਜਵੇਂ ਸੈਸ਼ਨ ਦੌਰਾਨ ਲਾਈਵ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਨਾਂ ’ਤੇ ਸਰਕਾਰ ਜਿਨ੍ਹਾਂ ਸਕੂਲਾਂ ਨੂੰ ਆਪਣੀ ਉਪਲਬਧੀ ਦੱਸ ਰਹੀ ਹੈ ਜਦਕਿ ਉਨ੍ਹਾਂ ਵਿੱਚੋਂ ਕਈ ਸਕੂਲ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਮਾਡਲ ਸਕੂਲਾਂ ਵਜੋਂ ਵਿਕਸਤ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਕੂਲਾਂ ਦਾ ਨਵੀਨੀਕਰਨ ਕਰਕੇ ਨਵਾਂ ਨਾਮ ਦੇ ਦਿੱਤਾ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੇ ਅੰਕੜਿਆਂ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਥਾਵਾਂ ’ਤੇ ਅਸਲ ਵਿੱਚ 10-15 ਵਿਦਿਆਰਥੀ ਹੋਣ ਦੇ ਬਾਵਜੂਦ ਰਿਕਾਰਡ ਵਿੱਚ 100 ਤੱਕ ਦਾਖ਼ਲੇ ਦਿਖਾਏ ਗਏ ਹਨ। ਟੀਚਰਜ਼ ਡੈਮੋਕਰੇਟਿਕ ਫਰੰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਥਿਤ ਤੌਰ ’ਤੇ 70 ਹਜ਼ਾਰ ਫ਼ਰਜ਼ੀ ਦਾਖ਼ਲਿਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਕੁਝ ਸਰਕਾਰੀ ਸਕੂਲਾਂ ਵਿੱਚ ਵੀ 30 ਤੋਂ 40 ਫ਼ੀਸਦੀ ਤੱਕ ਫ਼ਰਜ਼ੀ ਦਾਖ਼ਲਿਆਂ ਦਾ ਦਾਅਵਾ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 28.23 ਲੱਖ ਤੋਂ ਘਟ ਕੇ ਲਗਭਗ 26.69 ਲੱਖ ਰਹਿ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ, ਮਿਡ-ਡੇਅ ਮੀਲ ਅਤੇ ਵਜ਼ੀਫ਼ੇ ਵਰਗੀਆਂ ਸਹੂਲਤਾਂ ਮਿਲਦੀਆਂ ਹਨ। ਅਧਿਆਪਕਾਂ ਦੀ ਤਾਇਨਾਤੀ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਮੁਕਾਬਲੇ ਅਧਿਆਪਕ ਬਹੁਤ ਜ਼ਿਆਦਾ ਹਨ, ਜਦਕਿ ਕਈ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਘਾਟ ਹੈ। ਉਨ੍ਹਾਂ ਮੁਤਾਬਕ ਪੰਜਾਬ ਵਿੱਚ ਅਧਿਆਪਕਾਂ ਦੀਆਂ 18 ਹਜ਼ਾਰ ਤੋਂ ਵੱਧ ਅਸਾਮੀਆਂ ਖ਼ਾਲੀ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 1927 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 1113 ਖ਼ਾਲੀ ਪਈਆਂ ਹਨ। ਵੜਿੰਗ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ‘ਨੰਬਰ ਇੱਕ’ ਬਣਾਉਣ ਦੇ ਦਾਅਵੇ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਸਿੱਖਿਆ ਖੇਤਰ ਨਾਲ ਜੁੜੇ ਅੰਕੜਿਆਂ ਅਤੇ ਖ਼ਾਲੀ ਅਸਾਮੀਆਂ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ
ਸਰਕਾਰੀ ਸਕੂਲਾਂ ਵਿੱਚ ਦਾਖਲਿਆਂ, ਫਰਜ਼ੀ ਦਾਖਲਿਆਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਬੰਧੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ
ਮੁੱਖ ਖ਼ਬਰਾਂ
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਤੇ ਬੁਨਿਆਦੀ ਢਾਂਚੇ ’ਚ ਸੁਧਾਰ ਦਾ ਦਾਅਵਾ<br/>
ਈ.ਟੀ.ਓ. ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਦੇ ਕਲਾਸਰੂਮਾਂ ਦਾ ਕੀਤਾ ਉਦਘਾਟਨ
74.80 ਲੱਖ ਰੁਪਏ ਦੀ ਲਾਗਤ ਨਾਲ 6 ਨਵੇਂ ਕਲਾਸਰੂਮ ਤੇ ਵਾਸ਼ਰੂਮ ਬਲਾਕ ਦੀ ਕਰਵਾਈ ਉਸਾਰੀ
ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੀਜੇਪੀ ਨੇ ਹੋਰ ਮੰਗਾਂ ਜਲਦੀ ਪੂਰੀਆਂ ਹੋਣ ਦਾ ਭਰੋਸਾ ਜਤਾਇਆ
ਸੀਜੇਪੀ ਨੇ ਐਕਸ 'ਤੇ ਲਿਖਿਆ ਕਿ ਉਨ੍ਹਾਂ ਦੀਆਂ ਤਿੰਨ ਮੰਗਾਂ ਵਿੱਚੋਂ ਇੱਕ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ, ਪੂਰੀ ਕਰ ਲਈ ਗਈ ਹੈ।
ਜੰਡਿਆਲਾ ਗੁਰੂ ਦੇ 509 ਹੋਣਹਾਰ ਵਿਦਿਆਰਥੀਆਂ ਦਾ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਸਨਮਾਨ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ 90% ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।