ਚੰਡੀਗੜ੍ਹ/ਪਟਿਆਲਾ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ "ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ" ਵਿਸ਼ੇ 'ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ "ਜੈਸਾ ਅੰਨ, ਵੈਸਾ ਮਨ" ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ਜਾ ਰਹੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰ ਲਗਾਤਾਰ ਕਰਵਾਏ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਕੁਦਰਤੀ ਅਤੇ ਜੈਵਿਕ ਖੁਰਾਕ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਸੁਰੱਖਿਅਤ ਭੋਜਨ 'ਤੇ ਹੀ ਟਿਕੀ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਉਪਲਬਧ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖੁਰਾਕ ਨੂੰ ਰੋਕਿਆ ਜਾ ਸਕੇ।
ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ
ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੈਮੀਨਾਰ ਵਿੱਚ ਜ਼ੋਰ ਦਿੱਤਾ ਕਿ ਸੁਰੱਖਿਅਤ ਖੁਰਾਕ ਅਤੇ ਪੌਸ਼ਟਿਕ ਭੋਜਨ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਪੰਜਾਬ ਦਾ ਰੰਗਲਾ ਸਮਾਜ ਨਵੀਂ ਮੁੱਢ ਭੂਮੀ ਪ੍ਰਾਪਤ ਕਰ ਸਕਦਾ ਹੈ।
By :
True Update
,
Kamaljeet Singh Kamal
•