19 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਵੇਗਾ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, 19 ਜੁਲਾਈ ਤੋਂ ਮੁੜ ਸਰਗਰਮ ਹੋਵੇਗਾ ਮਾਨਸੂਨ

ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 15 ਜੁਲਾਈ ਤੋਂ ਹੋਣ ਵਾਲੇ ਉੱਚ ਤਾਪਮਾਨ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁੱਲ ਇਲਾਕਿਆਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

By : True Update , Kamaljeet Singh Kamal
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, 19 ਜੁਲਾਈ ਤੋਂ ਮੁੜ ਸਰਗਰਮ ਹੋਵੇਗਾ ਮਾਨਸੂਨ

ਚੰਡੀਗੜ੍ਹ, (ਹਿੰ.ਸ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮਾਨਸੂਨ ਦੀ ਬਾਰਿਸ਼ 'ਤੇ ਬ੍ਰੇਕ ਲੱਗ ਗਿਆ ਹੈ। ਇਸ ਕਾਰਨ ਸੂਬੇ ਵਿੱਚ ਇੱਕ ਵਾਰ ਫਿਰ ਗਰਮੀ ਅਤੇ ਉਮਸ ਵਧਣ ਲੱਗੀ ਹੈ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਨੇ 15 ਜੁਲਾਈ ਲਈ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ 'ਤੇ ਗਰਮ ਅਤੇ ਹੁੰਮਸ ਭਰੇ ਮੌਸਮ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ ਦੇ ਕੁਝ ਇਲਾਕਿਆਂ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਮੁੜ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਨੇ ਦੱਸਿਆ ਕਿ 19 ਜੁਲਾਈ ਤੋਂ ਬਾਅਦ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
 

ਮੁੱਖ ਖ਼ਬਰਾਂ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

ਅੱਜ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

17-18 ਨੂੰ ਭਾਰੀ ਮੀਂਹ ਦੀ ਚੇਤਾਵਨੀ

17-18 ਨੂੰ ਭਾਰੀ ਮੀਂਹ ਦੀ ਚੇਤਾਵਨੀ

ਜ਼ਿਆਦਾਤਰ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ ਕੁਝ ਥਾਵਾਂ ’ਤੇ ਤੇਜ਼ ਮੀਂਹ, ਗਰਜ-ਚਮਕ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ, 12 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ, 12 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿਭਾਗ ਅਨੁਸਾਰ, 12 ਅਗਸਤ ਤੱਕ ਦੋਵੇਂ ਖੇਤਰਾਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਅਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, 5-6 ਅਗਸਤ ਨੂੰ ਮੀਂਹ ਦਾ ਯੈਲੋ ਅਲਰਟ

ਪੰਜਾਬ ਅਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, 5-6 ਅਗਸਤ ਨੂੰ ਮੀਂਹ ਦਾ ਯੈਲੋ ਅਲਰਟ

ਮੌਸਮ ਵਿਭਾਗ ਵੱਲੋਂ 5 ਅਤੇ 6 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਲੰਧਰ ਵਿੱਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਜਲੰਧਰ ਵਿੱਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਜਲੰਧਰ ਵਿੱਚ ਦੁਪਹਿਰ ਸਮੇਂ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਉੱਥੇ ਹੀ ਪਠਾਨਕੋਟ ਵਿੱਚ ਸਵੇਰ ਤੋਂ ਹੀ ਮੂਸਲਾਧਾਰ ਮੀਂਹ ਪੈ ਰਿਹਾ ਹੈ।