ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।

By : True Update , Harmanjot Singh
ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ 'ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਾਗ਼ਬਾਨੀ ਖੇਤਰ ਨਾਲ ਜੋੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾਵੇ।

ਮੁੱਖ ਖ਼ਬਰਾਂ

28 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

28 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੇ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਰੈਗੂਲਰ ਸਰਕਾਰੀ ਨੌਕਰੀਆਂ : ਤਰੁਨਪ੍ਰੀਤ ਸਿੰਘ ਸੌਂਦ

 ਮੰਤਰੀਆਂ  ਚੀਮਾ ਅਤੇ  ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਮੰਤਰੀਆਂ ਚੀਮਾ ਅਤੇ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀ ਚੀਮਾ ਅਤੇ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਦਾ ਕੀਤਾ ਸਨਮਾਨ

ਮੇਰੇ ਅਸਤੀਫ਼ੇ ਨਾਲ ਸਿੱਖਿਆ ਪ੍ਰਣਾਲੀ ਸੁਧਰਦੀ ਹੈ ਤਾਂ ਅੱਜ ਹੀ ਅਸਤੀਫ਼ਾ ਦੇਣ ਲਈ ਤਿਆਰ ਹਾਂ: ਹਰਜੋਤ ਸਿੰਘ ਬੈਂਸ

ਮੇਰੇ ਅਸਤੀਫ਼ੇ ਨਾਲ ਸਿੱਖਿਆ ਪ੍ਰਣਾਲੀ ਸੁਧਰਦੀ ਹੈ ਤਾਂ ਅੱਜ ਹੀ ਅਸਤੀਫ਼ਾ ਦੇਣ ਲਈ ਤਿਆਰ ਹਾਂ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇ ਮੇਰੇ ਅਸਤੀਫਾ ਦੇਣ ਨਾਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਆਉਂਦਾ ਹੈ ਤਾਂ ਮੈਂ ਅੱਜ ਹੀ ਆਪਣਾ ਅਹੁਦਾ ਛੱਡਣ ਲਈ ਤਿਆਰ ਹਾਂ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ 6-7 ਜੁਲਾਈ ਨੂੰ ਦੋ ਦਿਨਾਂ ਜੰਮੂ-ਕਸ਼ਮੀਰ ਦੌਰੇ 'ਤੇ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ 6-7 ਜੁਲਾਈ ਨੂੰ ਦੋ ਦਿਨਾਂ ਜੰਮੂ-ਕਸ਼ਮੀਰ ਦੌਰੇ 'ਤੇ

ਭਾਰਤੀ ਜਨਤਾ ਪਾਰਟੀ ਦੇ ਨਿਤਿਨ ਨਵੀਨ ਜੰਮੂ-ਕਸਮੀਰ ਦੇ ਮੌਜੂਦਕਾਲੀ ਸਥਿਤੀ 'ਤੇ ਵਿਸ਼ਲੇਸ਼ਣ ਕਰਨਗੇ, ਰਾਜਨੀਤਿਕ ਪ੍ਰਬੰਧਾਂ ਨਾਲ ਮੁਲਾਕਾਤ ਕਰਦੇ ਹੋਏ ਅਤੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜਯੰਤੀ ਨੂੰ ਮੋਟੀਵੇਸ਼ਨ ਵੀ ਦਿੰਦੇ ਹਨ।