ਹਰ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਤੱਕ ਮੁਹਿੰਮ ਜਾਰੀ

ਨਸ਼ਿਆਂ ਵਿਰੁੱਧ ਮੁਹਿੰਮ ਅੰਤਿਮ ਪੜਾਅ ’ਚ ਜ਼ਮੀਨੀ ਪੱਧਰ ’ਤੇ ਕਾਰਵਾਈ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ

‘ਸੇਫ ਪੰਜਾਬ ਐਪ’ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ 19,310 ਐੱਫਆਈਆਰ ਦਰਜ , 25,138 ਕਥਿਤ ਨਸ਼ਾ ਤਸਕਰ ਗ੍ਰਿਫਤਾਰ

By : True Update , Kamaljeet Singh Kamal
ਨਸ਼ਿਆਂ ਵਿਰੁੱਧ ਮੁਹਿੰਮ ਅੰਤਿਮ ਪੜਾਅ ’ਚ ਜ਼ਮੀਨੀ ਪੱਧਰ ’ਤੇ ਕਾਰਵਾਈ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 16 ਸਤੰਬਰ (ਹਿੰ.ਸ.) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਗਈ ਹੈ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਨਸ਼ਾ ਵੇਚਣ ਵਾਲਿਆਂ, ਸਪਲਾਇਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਮੀਨੀ ਪੱਧਰ ’ਤੇ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਅੱਜ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਐੱਸ.ਐੱਸ.ਪੀਜ਼, ਪੁਲਿਸ ਕਮਿਸ਼ਨਰਾਂ ਅਤੇ ਆਈ.ਜੀ./ਡੀ.ਆਈ.ਜੀ. ਪੱਧਰ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ। ਇਸ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ, ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਭੂਮਿਕਾ, ਤਸਕਰਾਂ ਖ਼ਿਲਾਫ਼ ਪੁਲਿਸ ਕਾਰਵਾਈ ਅਤੇ ਲੋਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ’ਤੇ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 74,230 ਸਰਗਰਮ ਮੈਂਬਰਾਂ ਵਾਲੀਆਂ 14,846 ਵਿਲੇਜ ਡਿਫੈਂਸ ਕਮੇਟੀਆਂ ਕੰਮ ਕਰ ਰਹੀਆਂ ਹਨ। ਸਰਹੱਦੀ ਖੇਤਰਾਂ ਵਿੱਚ 36,814 ਮੈਂਬਰਾਂ ਵਾਲੀਆਂ 3,808 ਕਮੇਟੀਆਂ ਸਰਗਰਮ ਹਨ। ਵੀ.ਡੀ.ਸੀਜ਼ ਤੋਂ ਮਿਲਣ ਵਾਲੀ ਫੀਡਬੈਕ ਵਿੱਚ 41 ਫੀਸਦੀ ਵਾਧਾ ਹੋਇਆ ਹੈ। ਜਨਵਰੀ 2026 ਤੋਂ ਹੁਣ ਤੱਕ ਇਨ੍ਹਾਂ ਕਮੇਟੀਆਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ 4,129 ਐੱਫਆਈਆਰ ਦਰਜ ਕਰਕੇ 5,589 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਸੇਫ ਪੰਜਾਬ ਐਪ’ ਰਾਹੀਂ ਵੀ ਨਸ਼ਿਆਂ ਨਾਲ ਸਬੰਧਤ ਸ਼ਿਕਾਇਤਾਂ ਮਿਲ ਰਹੀਆਂ ਹਨ। ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਦੌਰਾਨ ਐਪ ਰਾਹੀਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਲਗਭਗ 19,310 ਐੱਫਆਈਆਰ ਦਰਜ ਕੀਤੀਆਂ ਗਈਆਂ ਅਤੇ 25,138 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਕਾਰਵਾਈ ਜਾਰੀ ਰਹੇਗੀ ਅਤੇ ਹਰ ਪਿੰਡ ਨੂੰ ਨਸ਼ਾ-ਮੁਕਤ ਬਣਾਉਣ ਤੱਕ ਮੁਹਿੰਮ ਨੂੰ ਸਫਲ ਨਹੀਂ ਮੰਨਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹੌਟਸਪੌਟ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦੇਣ ਅਤੇ ਲੋਕਾਂ ਤੋਂ ਮਿਲਣ ਵਾਲੀ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਥਾਣਾ ਪੱਧਰ ’ਤੇ ਮੁਹਿੰਮ ਦੀ ਸਮੀਖਿਆ ਲਈ ਐੱਸ.ਐੱਚ.ਓਜ਼ ਨਾਲ ਨਿੱਜੀ ਤੌਰ ’ਤੇ ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਪਿੰਡਾਂ, ਗਲੀਆਂ ਅਤੇ ਮੁਹੱਲਿਆਂ ਵਿੱਚ ਜ਼ਮੀਨੀ ਪੱਧਰ ’ਤੇ ਲੜੀ ਜਾਵੇਗੀ ਅਤੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਲਗਾਤਾਰ ਤਾਲਮੇਲ ਇਸ ਮੁਹਿੰਮ ਦੀ ਸਫਲਤਾ ਲਈ ਅਹਿਮ ਹੈ।
 

ਮੁੱਖ ਖ਼ਬਰਾਂ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਬਿਜਲੀ ਉਤਪਾਦਨ ਦੀ ਦਿਸ਼ਾ ਵੱਲ ਕੋਈ ਕੰਮ ਨਹੀਂ ਕੀਤਾ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਦਿੱਤਾ ਸੰਦੇਸ਼

ਐਸ.ਐਸ. ਪੀ ਖੰਨਾ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ

ਐਸ.ਐਸ. ਪੀ ਖੰਨਾ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡਾ. ਆਹਲੂਵਾਲੀਆ

ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ : ਬਲਤੇਜ ਸਿੰਘ

ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ : ਬਲਤੇਜ ਸਿੰਘ

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰ ਰਹੀਆਂ ਹਨ।