ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ

15000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

<br/>ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By : Tanish kajla
15000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 11 ਅਗਸਤ (ਹਿੰ. ਸ.) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹਲਕਾ ਰੁੜਕਾ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਦੇ ਹੀ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਹੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਖ਼ਬਰਾਂ

ਮੁਹਿੰਮ  &quotਮੁੱਖ ਮੰਤਰੀ ਦੀ ਚੰਡੀਗੜ੍ਹ ਸਕੱਤਰੇਤ ਤੋਂ ਪਿੰਡ ਸਤੋਜ ਵਾਪਸੀ&quot  ਦੌਰਾਨ

ਮੁਹਿੰਮ  &quotਮੁੱਖ ਮੰਤਰੀ ਦੀ ਚੰਡੀਗੜ੍ਹ ਸਕੱਤਰੇਤ ਤੋਂ ਪਿੰਡ ਸਤੋਜ ਵਾਪਸੀ&quot  ਦੌਰਾਨ

ਕਰਮਚਾਰੀਆ ਨੇ ਮੁੜ ਕੀਤਾ ਸੰਘਰਸ਼ ਦਾ ਐਲਾਨ, ਹਾਈਕੋਰਟ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਵੇਗੀ ਪੰਜਾਬ ਸਰਕਾਰ

ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ ਵਿੱਚ ਪੁਲਿਸ ਦਾ ਅਚਾਨਕ ਸਰਚ ਆਪ੍ਰੇਸ਼ਨ

ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ ਵਿੱਚ ਪੁਲਿਸ ਦਾ ਅਚਾਨਕ ਸਰਚ ਆਪ੍ਰੇਸ਼ਨ

ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੈਂਟਰਲ ਮਾਡਰਨ ਜੇਲ੍ਹ ਵਿੱਚ ਇੱਕ ਵੱਡੇ ਪੱਧਰ ਦੇ ਅਚਾਨਕ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਕਰੀਬ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ।

ਵਿਜੀਲੈਂਸ ਬਿਊਰੋ ਨੇ 10,500 ਰੁ. ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਕਲਰਕ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 10,500 ਰੁ. ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਕਲਰਕ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਜਲ ਸਰੋਤ ਵਿਭਾਗ ਦੇ ਅਸਿਸਟੈਂਟ ਰੈਵਨਿਊ ਕਲਰਕ (ਵਾਧੂ ਚਾਰਜ ਐਚ.ਆਰ.ਸੀ.) ਸੁਖਪਾਲ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਐਸ.ਐਸ.ਪੀ ਖੰਨਾ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹਾਰ ਤਹਿਤ 451 ਗ੍ਰਿਫਤਾਰੀਆਂ ਕੀਤੀਆਂ ਚੋਰੀਸ਼ੁਦਾ ਟਰੱਕਾਂ ਤੋਂ ਲੈ ਕੇ ਗੈਰ-ਕਾਨੂੰਨੀ ਕੈਮਿਸਟ ਤੱਕ,

ਐਸ.ਐਸ.ਪੀ ਖੰਨਾ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹਾਰ ਤਹਿਤ 451 ਗ੍ਰਿਫਤਾਰੀਆਂ ਕੀਤੀਆਂ ਚੋਰੀਸ਼ੁਦਾ ਟਰੱਕਾਂ ਤੋਂ ਲੈ ਕੇ ਗੈਰ-ਕਾਨੂੰਨੀ ਕੈਮਿਸਟ ਤੱਕ,

'ਆਪਰੇਸ਼ਨ ਪ੍ਰਹਾਰ 3.0' ਦੇ ਅਧਾਰ ਤੇ ਪੁਲਿਸ ਨੇ ਖੰਨਾ ਵਿੱਚ 451 ਗ੍ਰਿਫਤਾਰੀਆਂ ਲੈ ਕੇ ਨਕਦ, ਚੋਰੀਸ਼ੁਦਾ ਵਾਹਨ, ਹਥਿਆਰ ਅਤੇ ਗੈਂਗਸਟਰਾਂ ਤੋਂ ਨਸ਼ਾ ਤਸਕਰੀ ਸਮੱਗਰੀ ਵੀ ਬਰਾਮਦ ਕੀਤੀ।

ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਲੌਦ ਜ਼ਿਲ੍ਹਾ ਲੁਧਿਆਣੇ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।