ਪੈਂਡਿੰਗ ਕੇਸਾਂ ਦੀ ਵੈਰੀਫਿਕੇਸ਼ਨ ਪੂਰੀ ਕਰਨ ਦੇ ਨਿਰਦੇਸ਼

ਐੱਸ.ਸੀ. ਵਿਦਿਆਰਥੀਆਂ ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 17 ਸਤੰਬਰ ਤੱਕ ਮੁੜ ਖੁੱਲ੍ਹਿਆ: ਡਾ. ਬਲਜੀਤ ਕੌਰ

ਪੈਸਿਆਂ ਦੀ ਘਾਟ ਜਾਂ ਸਰਕਾਰੀ ਕਾਰਵਾਈ ਵਿੱਚ ਦੇਰੀ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ

By : True Update , Harmanjot Singh
ਐੱਸ.ਸੀ. ਵਿਦਿਆਰਥੀਆਂ ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 17 ਸਤੰਬਰ ਤੱਕ ਮੁੜ ਖੁੱਲ੍ਹਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐੱਸ.ਸੀ.) ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਰਟਲ 17 ਸਤੰਬਰ 2026 ਤੱਕ ਖੁੱਲ੍ਹਾ ਰਹੇਗਾ, ਜਿਸ ਦੌਰਾਨ ਪੈਂਡਿੰਗ ਨਵੇਂ ਅਤੇ ਰਿਨਿਊਅਲ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੈਸਿਆਂ ਦੀ ਘਾਟ ਜਾਂ ਸਰਕਾਰੀ ਕਾਰਵਾਈ ਵਿੱਚ ਦੇਰੀ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਮੰਤਰੀ ਨੇ ਵਿਦਿਆਰਥੀਆਂ, ਵਿਦਿਅਕ ਅਦਾਰਿਆਂ, ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਅਤੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਨਵੇਂ ਸ਼ਡਿਊਲ ਮੁਤਾਬਕ ਵਿਦਿਅਕ ਅਦਾਰਿਆਂ ਨੂੰ ਸਾਰੀਆਂ ਗਲਤੀਆਂ ਦੂਰ ਕਰਕੇ ਕੇਸ 14 ਸਤੰਬਰ ਤੱਕ ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਨੂੰ ਭੇਜਣੇ ਹੋਣਗੇ। ਅਥਾਰਟੀਆਂ 16 ਸਤੰਬਰ ਤੱਕ ਸਬੰਧਤ ਵਿਭਾਗਾਂ ਨੂੰ ਆਨਲਾਈਨ ਪ੍ਰਪੋਜ਼ਲ ਭੇਜਣਗੀਆਂ, ਜਦਕਿ ਸਬੰਧਤ ਵਿਭਾਗ 17 ਸਤੰਬਰ ਤੱਕ ਵੈਰੀਫਾਈਡ ਪ੍ਰਪੋਜ਼ਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ 2025-26 ਦੌਰਾਨ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2.70 ਲੱਖ ਐੱਸ.ਸੀ. ਵਿਦਿਆਰਥੀਆਂ ਨੂੰ ਲਾਭ ਦੇਣ ਦਾ ਟੀਚਾ ਹੈ। ਹੁਣ ਤੱਕ ਪੋਰਟਲ ’ਤੇ 2,45,154 ਕੇਸਾਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ ਅਤੇ 2,41,970 ਵਿਦਿਆਰਥੀਆਂ ਨੂੰ ਸਰਕਾਰ ਦੇ 40 ਫੀਸਦੀ ਹਿੱਸੇ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਐੱਸ.ਸੀ. ਵਿਦਿਆਰਥੀਆਂ ਦੇ ਸਿੱਖਿਅਕ, ਸਮਾਜਿਕ ਅਤੇ ਆਰਥਿਕ ਵਿਕਾਸ ਲਈ ਵਚਨਬੱਧ ਹੈ ਅਤੇ ਸਾਰੇ ਸਬੰਧਤ ਅਦਾਰਿਆਂ ਦੇ ਤਾਲਮੇਲ ਨਾਲ ਹਰ ਹੱਕਦਾਰ ਵਿਦਿਆਰਥੀ ਤੱਕ ਸਕਾਲਰਸ਼ਿਪ ਦਾ ਲਾਭ ਪਹੁੰਚਾਇਆ ਜਾਵੇਗਾ।

ਮੁੱਖ ਖ਼ਬਰਾਂ

‘ਪੰਜਾਬ ਤੇ ਲੋਕ ਸਾਡੀ ਪਹਿਲ, ਵਿਰੋਧੀ ਕੁਰਸੀ ਦੀ ਲੜਾਈ ’ਚ ਉਲਝੇ’: ਭਗਵੰਤ ਸਿੰਘ ਮਾਨ

‘ਪੰਜਾਬ ਤੇ ਲੋਕ ਸਾਡੀ ਪਹਿਲ, ਵਿਰੋਧੀ ਕੁਰਸੀ ਦੀ ਲੜਾਈ ’ਚ ਉਲਝੇ’: ਭਗਵੰਤ ਸਿੰਘ ਮਾਨ

ਨਹਿਰੀ ਸਿੰਜਾਈ, ਰੁਜ਼ਗਾਰ, ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਗਿਣਵਾਈਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੀਂ ਭਰਤੀ ਨਾਲ ਸੂਬੇ ਦੇ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ ਅਤੇ ਦਫ਼ਤਰੀ ਕੰਮ ਹੋਰ ਸੁਚਾਰੂ ਢੰਗ ਨਾਲ ਹੋ ਸਕਣਗੇ

ਮੋਹਾਲੀ ’ਚ 13 ਲੱਖ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਲੋਕਾਂ ਨੂੰ ਸਮਰਪਿਤ

ਮੋਹਾਲੀ ’ਚ 13 ਲੱਖ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਲੋਕਾਂ ਨੂੰ ਸਮਰਪਿਤ

ਪੰਜਾਬ ’ਚ ਕਰੀਬ 3100 ਖੇਡ ਸਟੇਡੀਅਮ ਬਣ ਰਹੇ, ਐੱਸ.ਏ.ਐੱਸ. ਨਗਰ ਹਲਕੇ ’ਚ 32 ਸਟੇਡੀਅਮ ਨਿਰਮਾਣ ਅਧੀਨ : ਕੁਲਵੰਤ ਸਿੰਘ

ਪੰਜਾਬ ਸਰਕਾਰ ਨੇ 2026-27 ਲਈ ਐਸਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ 40 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 2026-27 ਲਈ ਐਸਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ 40 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼ : ਡਾ. ਬਲਜੀਤ ਕੌਰ

ਐਸਸੀ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਰਾਹ ਖੋਲ੍ਹਣਾ ‘ਰੰਗਲਾ ਪੰਜਾਬ’ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਕਦਮ

ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 30 ਸਤੰਬਰ ਤੱਕ ਦਾ ਮੰਗਿਆ ਸਮਾਂ

ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 30 ਸਤੰਬਰ ਤੱਕ ਦਾ ਮੰਗਿਆ ਸਮਾਂ

2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ