ਚੰਡੀਗੜ੍ਹ, 12 ਅਗਸਤ : ਪੰਜਾਬ ਦੇ ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐੱਲ. ਈ. ਡੀ. ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੀ ਲਾਗਤ ਦਾ 70 ਫੀਸਦ ਖਰਚ ਕੀਤਾ ਜਾਵੇਗਾ। ਪਹਿਲਾਂ ਦੇ 30:70 ਅਨੁਪਾਤ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਗ੍ਰਾਮ ਸੰਸਥਾਵਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲੇਗੀ। ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਰੱਖਿਆ ਵਧਾਉਣ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਗ੍ਰਾਮ ਪੰਚਾਇਤਾਂ ਵਿੱਚ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵੱਡੇ ਆਰਥਿਕ ਕੇਂਦਰਾਂ ਦੇ ਨੇੜੇ ਵਸਦੇ ਪਿੰਡਾਂ ਵਿੱਚ ਕੰਮ ਦੇ ਘੰਟੇ ਵਧਾਉਣ ਵਿੱਚ ਵੀ ਮਦਦ ਕਰੇਗਾ ਜਿਸ ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਇਸ ਪਹਿਲਕਦਮੀ ਦੇ ਲਾਗੂਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਇਹ ਨਵੀਆਂ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਾਲ-ਨਾਲ ਮੌਜੂਦਾ ਲਾਈਟਾਂ ਦੀ ਵਿਆਪਕ ਮੁਰੰਮਤ ਅਤੇ ਨਵੀਨੀਕਰਨ ਦੀ ਨਿਗਰਾਨੀ ਕਰੇਗੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਤੋਂ ਫੀਡਬੈਕ ਦੇ ਆਧਾਰ ’ਤੇ ਲੰਬੇ ਸਮੇਂ ਦੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਰੱਖ-ਰਖਾਅ ਸਹਾਇਤਾ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਵਧਾ ਕੇ ਸੱਤ ਸਾਲ ਕਰ ਦਿੱਤਾ ਗਿਆ ਹੈ। ਕਿਸੇ ਵੀ ਖਰਾਬੀ ਦੇ 72 ਘੰਟਿਆਂ ਦੇ ਅੰਦਰ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਇਹ ਸਿਸਟਮ ਸਵੈਚਾਲਿਤ ਐਨੂਅਲ ਮੈਂਟੇਨੈਂਸ ਕੰਟਰੈਕਟ (ਏ. ਐੱਮ. ਸੀ.) ਅਲਰਟ ਵੀ ਜਾਰੀ ਕਰੇਗਾ। ਅਰੋੜਾ ਨੇ ਕਿਹਾ ਕਿ ਲਾਈਟਾਂ ਲਾਉਣ ਲਈ ਜਨਤਕ ਥਾਵਾਂ ਜਿਵੇਂ ਪਿੰਡ ਦੀ ਫਿਰਨੀ, ਸਕੂਲ, ਆਂਗਣਵਾੜੀ ਕੇਂਦਰ, ਸਰਕਾਰੀ ਸਿਹਤ ਸਹੂਲਤਾਂ, ਧਾਰਮਿਕ ਸੰਸਥਾਵਾਂ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਪਹੁੰਚ ਪੰਜਾਬ ਸਰਕਾਰ ਦੀ ਸਮੁੱਚੇ ਪੇਂਡੂ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਨ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੇ ਘਰਾਂ ਨੂੰ ਵੀ ਰੁਸ਼ਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਅਮਲ ਨੂੰ ਯਕੀਨੀ ਬਣਾਉਣ ਲਈ 50 ਫੀਸਦ ਕੰਮ 120 ਦਿਨਾਂ ਦੇ ਅੰਦਰ ਅਤੇ ਬਾਕੀ ਕੰਮ ਵਰਕ ਆਰਡਰ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਮੁਕੰਮਲ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸੋਧਿਆ ਹੋਇਆ ਨਵਾਂ 70:30 ਦਾ ਫੰਡਿੰਗ ਅਨੁਪਾਤ ਸਾਡੀਆਂ ਗ੍ਰਾਮ ਪੰਚਾਇਤਾਂ ’ਤੇ ਬੋਝ ਨੂੰ ਕਾਫ਼ੀ ਹੱਦ ਤੱਕ ਘੱਟ ਕਰੇਗਾ। ਪਾਰਦਰਸ਼ੀ ਪ੍ਰਕਿਰਿਆ ਰਾਹੀਂ ਖੋਜੀਆਂ ਗਈਆਂ ਦਰਾਂ ਇਹ ਯਕੀਨੀ ਬਣਾਉਂਦੀਆਂ ਹਨ ਕਿ ਜਨਤਕ ਪੈਸੇ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ। ਲਾਜ਼ਮੀ ਜੀਓ-ਟੈਗਿੰਗ, ਰਿਮੋਟ ਮੋਨੀਟਰਿੰਗ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲਗਾਈ ਗਈ ਹਰੇਕ ਲਾਈਟ ਨੂੰ ਟਰੈਕ ਕੀਤਾ ਜਾ ਸਕੇ ਅਤੇ ਜਵਾਬਦੇਹੀ ਨਿਰਧਾਰਤ ਕੀਤੀ ਜਾ ਸਕੇ।
ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ
470 ਕਰੋੜ ਦੀ ਲਾਗਤ ਨਾਲ ਲੱਗਣਗੀਆਂ 3 ਲੱਖ ਲਾਈਟਾਂ : ਅਮਨ ਅਰੋੜਾ
ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲ.ਈ.ਡੀ. ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ।
By :
True Update
,
Tanish kajla
•
ਟੈਗਸ:
solar street lights in Punjab
rural infrastructure development
Amarnath Aroora announcement
renewable energy projects for villages
solar-powered lighting schemes
ਮੁੱਖ ਖ਼ਬਰਾਂ
ਫ਼ਰੀਦਕੋਟ ਨੂੰ ਸੜਕੀ ਵਿਕਾਸ ਦੀ ਵੱਡੀ ਸੌਗਾਤ, ਕਰੋੜਾਂ ਦੇ ਦੋ ਸੜਕ ਪ੍ਰੋਜੈਕਟ ਮਨਜ਼ੂਰ
ਫ਼ਰੀਦਕੋਟ ਵਿੱਚ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ ਰੋਡ ਦੀਆਂ ਸੜਕਾਂ ਦੀ ਚੌੜਾਈ ਵਧਾਉਣ ਲਈ 602.45 ਲੱਖ ਅਤੇ 668.41 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਜੈਕਟ ਪੇਂਡੂ ਲੋਕਾਂ ਨੂੰ ਆਵਾਜਾਈ ਸਹੂਲਤਾਂ ਦਿੰਦਾ ਹੈ।