ਚੰਡੀਗੜ੍ਹ, 04 ਸਤੰਬਰ (ਹਿੰ.ਸ.) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਮੂਹ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਮਨੁੱਖ ਨੂੰ ਆਪਣੇ ਅੰਦਰ ਬ੍ਰਹਮ ਪ੍ਰਕਾਸ਼ ਨੂੰ ਅਨੁਭਵ ਕਰਨ ਲਈ ਪ੍ਰੇਰਦੀਆਂ ਹਨ। ਸੱਚੀ ਸ਼ਰਧਾ ਅਤੇ ਆਤਮਿਕ ਸਾਧਨਾਂ ਰਾਹੀਂ ਹੀ ਪਰਮਾਤਮਾ ਨਾਲ ਗਹਿਰਾ ਸਬੰਧ ਸਥਾਪਿਤ ਕੀਤਾ ਜਾ ਸਕਦਾ ਹੈ। ਇਹ ਪਵਿੱਤਰ ਦਿਹਾੜਾ ਸਾਨੂੰ ਪਰਮਾਤਮਾ ਦਾ ਨਿਰੰਤਰ ਸਿਮਰਨ ਕਰਨ ਅਤੇ ਉਸਦੀ ਯਾਦ ਵਿੱਚ ਆਪਣਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਨੇਕ ਇਰਾਦੇ ਰੱਖਣ ਅਤੇ ਕਿਸੇ ਪ੍ਰਤੀ ਨਫਰਤ, ਈਰਖਾ ਜਾਂ ਮੰਦੀ ਭਾਵਨਾ ਨਾ ਰੱਖਣ ਦੀ ਅਪੀਲ ਵੀ ਕੀਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ
ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਪਿਆਰ- ਭਾਈਚਾਰਾ ਕਾਇਮ ਰੱਖਣ ਦੀ ਅਪੀਲ
ਮੁੱਖ ਖ਼ਬਰਾਂ
ਜਨਮ ਅਸ਼ਟਮੀ ਨੂੰ ਲੈ ਕੇ ਅਬੋਹਰ ’ਚ ਪੁਲਿਸ ਅਲਰਟ
ਫਾਜ਼ਿਲਕਾ ਐਸਐਸਪੀ ਗਗਨ ਅਜੀਤ ਸਿੰਘ ਨੇ ਵੱਖ-ਵੱਖ ਪੁਲਿਸ ਨਾਕਿਆਂ ਦਾ ਲਿਆ ਜਾਇਜ਼ਾ ਲਾਪਰਵਾਹੀ ਜਾਂ ਗੈਰਹਾਜ਼ਰੀ ਬਰਦਾਸ਼ਤ ਨਾ ਕਰਨ ਦੀ ਦਿੱਤੀ ਹਦਾਇਤ
ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਹੋਰਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ
ਧਰਮ, ਨੀਤੀ ਅਤੇ ਜਨ ਭਲਾਈ ਦੇ ਪ੍ਰਤੀਕ ਯੋਗੇਸ਼ਵਰ ਭਗਵਾਨ ਕ੍ਰਿਸ਼ਨ ਸਾਰਿਆਂ ’ਤੇ ਆਪਣਾ ਅਸ਼ੀਰਵਾਦ ਵਰਸਾਉਣ : ਅਮਿਤ ਸ਼ਾਹ
ਜਨਮ ਅਸ਼ਟਮੀ ਨੂੰ ਲੈ ਕੇ ਖੰਨਾ ਪੁਲਿਸ ਚੌਕਸ, ਸੁਰੱਖਿਆ ਪ੍ਰਬੰਧ ਮੁਕੰਮਲ
ਮੰਦਰਾਂ ਦੀ ਸੁਰੱਖਿਆ, ਟ੍ਰੈਫਿਕ ਅਤੇ ਭੀੜ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਤੇ ਮੰਦਰ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ : ਐੱਸ.ਐੱਸ.ਪੀ. ਖੰਨਾ
100 ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਦੀ ਤਿਆਰੀ
ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਬਿਹਤਰੀ ਲਈ ਇੱਕ ਵੱਡਾ ਕਦਮ
ਪੰਜਾਬ ਵਿਧਾਨ ਸਭਾ ਵਿੱਚ ਨੀਟ ਪ੍ਰੀਖਿਆ ਤੋਂ ਬਾਅਦ ਮਾਰੇ ਗਏ ਵਿਦਿਆਰਥੀਆ ਨੂੰ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।