ਕੈਨੇਡਾ 'ਚ ਵਿਦਿਆਰਥੀਆਂ ਦੀ ਹਿੱਤਾਂ ਦੀ ਰਾਖੀ ਹਰ ਸੰਭਵ ਯਤਨ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹੱਕਾਂ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਕੈਨੇਡਾ 'ਚ ਰਹਿੰਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦੀ ਰਾਹਤ ਮਿਲ ਸਕੇ।

By : True Update , Harmanjot Singh
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹੱਕਾਂ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹੱਕਾਂ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਚੰਡੀਗੜ੍ਹ,  (ਹਿੰ.ਸ.) ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 1,500 ਵਿਦਿਆਰਥੀ ਇਸ ਸੰਕਟ ਨਾਲ ਪ੍ਰਭਾਵਿਤ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮੁੱਦਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦੀ ਰਾਹਤ ਮਿਲ ਸਕੇ।  ਉਨ੍ਹਾਂ ਕਿਹਾ ਕਿ ਇਹ ਉਹ ਨੌਜਵਾਨ ਹਨ ਜਿਨ੍ਹਾਂ ਨੇ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਸੁਨਹਿਰੇ ਭਵਿੱਖ ਦੀ ਆਸ ਵਿੱਚ ਕਰੀਬ 20-20 ਲੱਖ ਰੁਪਏ ਖਰਚ ਕਰਕੇ ਕੈਨੇਡਾ ਵਿੱਚ ਪੜ੍ਹਾਈ ਕੀਤੀ। ਦੋ ਸਾਲਾ ਕੋਰਸ ਪੂਰਾ ਕਰਨ ਤੋਂ ਬਾਅਦ ਵਰਕ ਪਰਮਿਟ ਮਿਲਣ ਦੀ ਉਮੀਦ ਸੀ, ਪਰ ਹੁਣ ਵੱਡੀ ਗਿਣਤੀ ਵਿੱਚ ਵਰਕ ਪਰਮਿਟ ਰੱਦ ਹੋਣ ਕਾਰਨ ਉਹ ਮਾਨਸਿਕ, ਆਰਥਿਕ ਅਤੇ ਕਾਨੂੰਨੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਈ ਪ੍ਰਭਾਵਿਤ ਵਿਦਿਆਰਥੀਆਂ ਨੇ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰਕੇ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਾਮਲੇ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨਾਲ ਮਿਲ ਕੇ ਹਰ ਸੰਭਵ ਯਤਨ ਕਰੇਗੀ।