ਚੰਡੀਗੜ੍ਹ, 04 ਸਤੰਬਰ (ਹਿੰ.ਸ.) : ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ 75 ਅਧਿਆਪਕਾਂ ਨੂੰ ਰਾਜ ਪੁਰਸਕਾਰ-2026 ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਜ ਪੱਧਰੀ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਿੰਸੀਪਲ, ਲੈਕਚਰਾਰ, ਮਾਸਟਰ ਕੈਡਰ, ਹੈੱਡ ਮਾਸਟਰ, ਹੈੱਡ ਮਿਸਟ੍ਰੈੱਸ ਅਤੇ ਪ੍ਰਾਇਮਰੀ ਕੈਡਰ ਨਾਲ ਸਬੰਧਤ ਅਧਿਆਪਕ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਪੁਰਸਕਾਰਾਂ ਲਈ ਚੁਣੇ ਗਏ ਅਧਿਆਪਕਾਂ ਵਿੱਚ ਰੋਪੜ ਜ਼ਿਲ੍ਹੇ ਦੇ ਸਭ ਤੋਂ ਵੱਧ ਅਧਿਆਪਕ ਸ਼ਾਮਲ ਦੱਸੇ ਜਾ ਰਹੇ ਹਨ। ਰਾਜ ਪੱਧਰ ’ਤੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਤਹਿਤ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ, 10 ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 4 ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਪ੍ਰਸ਼ਾਸਕੀ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 6 ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀ ਚੋਣ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਬਿਹਤਰ ਸਿੱਖਿਆ ਪ੍ਰਣਾਲੀ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਆਧਾਰ ਬਣਾਕੇ ਕੀਤੀ ਗਈ ਹੈ। ਸਰਕਾਰ ਦਾ ਉਦੇਸ਼ ਇਨ੍ਹਾਂ ਅਧਿਆਪਕਾਂ ਨੂੰ ਰਾਜ ਪੱਧਰ ’ਤੇ ਸਨਮਾਨਿਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਹੋਰਨਾਂ ਅਧਿਆਪਕਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਾ ਹੈ। ਪੁਰਸਕਾਰਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਵੱਖ-ਵੱਖ ਕੈਡਰਾਂ ਨਾਲ ਸਬੰਧਤ ਅਧਿਆਪਕਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸਮਾਗਮ 'ਚ ਵੱਖ-ਵੱਖ ਕੈਡਰਾਂ ਦੇ ਅਧਿਆਪਕ ਹੋਣਗੇ ਸਨਮਾਨਿਤ
ਅਧਿਆਪਕ ਦਿਵਸ ’ਤੇ 75 ਅਧਿਆਪਕਾਂ ਨੂੰ ਮਿਲੇਗਾ ਰਾਜ ਪੁਰਸਕਾਰ-2026
ਸਰਕਾਰ ਦਾ ਉਦੇਸ਼ ਇਨ੍ਹਾਂ ਅਧਿਆਪਕਾਂ ਨੂੰ ਰਾਜ ਪੱਧਰ ’ਤੇ ਸਨਮਾਨਿਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ
By :
True Update
,
Harpreet Singh
•