ਚੰਡੀਗੜ੍ਹ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਸਾਂਝੀ ਕੀਤੀ। ਇਹ ਟ੍ਰੇਨਿੰਗ ਪ੍ਰੋਗਰਾਮ ਇਲੈਕਟੋਰਲ ਰਜਿਟ੍ਰੇਸਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ। ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਨਿਭਾਈ ਗਈ ਭੂਮਿਕਾ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ਵਰਕਰਾਂ ਦੀ ਸਮਰਪਣ ਭਾਵਨਾ ਵਾਲੇ ਕਾਰਜ਼ ਕਾਰਨ ਹੀ ਸਮਾਂ ਰਹਿੰਦਿਆਂ ਪੰਜਾਬ ਰਾਜ ਵਿੱਚ 100 ਫ਼ੀਸਦ ਡਿਜੀਟਾਈਜੇਸ਼ਨ ਮੁਕੰਮਲ ਹੋ ਸਕਿਆ ਅਤੇ ਨਾਲ ਹੀ ਏ.ਐਸ.ਡੀ.ਡੀ. ਲਿਸਟਾਂ ਵਿਚ ਬਹੁਤ ਘੱਟ ਲੋਕ ਪਏ ਹਨ ਜਿਸ ਕਾਰਨ ਬਹੁਤ ਸੀਮਤ ਗਿਣਤੀ ਵਿਚ ਨੋਟਿਸ ਜਾਰੀ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਉਦੇਸ਼ ਯੋਗ ਵਿਅਕਤੀ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਹੈ ਅਤੇ ਅਯੋਗ ਵੋਟਰ ਨੂੰ ਸੂਚੀਆਂ ਵਿਚੋਂ ਬਾਹਰ ਕੱਢਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੋਟਿਸ ਪੀਰੀਅਡ ਦੌਰਾਨ ਸੂਬੇ ਦੇ ਨਾਗਰਿਕਾਂ ਨੂੰ ਸੁਵਿਧਾਜਨਕ ਮਾਹੌਲ ਮੁੱਹਈਆ ਕਰਵਾਉਣ ਸਾਡਾ ਸਾਰਿਆਂ ਮੁੱਢਲਾ ਫਰਜ਼ ਹੈ ਤਾਂ ਜ਼ੋ ਨਾਗਰਿਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਵੇ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜਿਵੇਂ ਐਸ.ਆਈ.ਆਰ. 2026 ਦੇ ਪਹਿਲੇ ਪੜਾਅ ਦੌਰਾਨ ਵੱਡ ਆਕਾਰੀ ਕੰਮ ਨੂੰ ਬਿਨ੍ਹਾਂ ਕਿਸੇ ਊਣਤਾਈਆਂ ਦੇ ਨੇਪਰੇ ਚਾੜ੍ਹਿਆ ਹੈ ਉਸੇ ਤਰ੍ਹਾਂ ਹੁਣ ਦਾਅਵਿਆਂ ਅਤੇ ਇਤਰਾਜਾਂ ਦੇ ਸਮੇਂ ਦੌਰਾਨ ਵੀ ਇਸ ਗੱਲ ਦਾ ਪੂਰਾ ਖਿਆਲ ਰੱਖਣਾ ਹੈ। ਉਨ੍ਹਾਂ ਕਿਹਾ ਕਿ ਐਸ. ਆਈ. ਆਰ. 2026 ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀਆਂ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਵਲੋਂ ਕਈ ਤਰ੍ਹਾਂ ਦੇ ਸ਼ੰਕੇ ਜ਼ਾਹਿਰ ਕੀਤੇ ਜਾ ਰਹੇ ਸਨ । ਉਨ੍ਹਾਂ ਕਿਹਾ ਕਿ ਚੋਣ ਅਮਲੇ ਦੇ ਪਾਰਦਰਸ਼ੀ ਅਤੇ ਜਵਾਬਦੇਹ ਕਾਰਜ਼ ਪ੍ਰਣਾਲੀ ਕਾਰਨ ਘਰੋਂ ਘਰੀਂ ਗਣਨਾ ਸ਼ੁਰੁ ਹੋਣ ਦੇ ਕੁਝ ਹੀ ਦਿਨਾਂ ਵਿਚ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਦੇ ਸਾਰੇ ਸ਼ੰਕੇ ਦੂਰ ਹੋ ਗਏ। ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਨੋਟਿਸ ਪੀਰੀਅਡ, ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 13 ਅਗਸਤ 2026 ਤੋਂ 8 ਅਕਤੂਬਰ 2026 ਦੌਰਾਨ ਕੀਤਾ ਜਾਵੇਗਾ ਜੋ ਕਿ ਕੁਲ 57 ਦਿਨ ਬਣਦੇ ਹਨ। ਇਸ ਉਪਰੰਤ 12 ਅਕਤੂਬਰ 2026 ਨੂੰ ਫਾਈਨਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋ ਜਾਵੇਗੀ।
ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰੋਂ ਘਰੀਂ ਪ੍ਰਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਜੋ ਕਿ 12 ਸਤੰਬਰ ਤੱਕ ਜਾਰੀ ਰਹੇਗੀ।
ਮੁੱਖ ਖ਼ਬਰਾਂ
2027 ਵਿੱਚ ਮੁੜ ਸਰਕਾਰ ਬਣਾਉਣ ਲਈ 'ਆਪ' ਵਲੰਟੀਅਰਾਂ ਨੇ ਭਰੀ ਹੁੰਕਾਰ
ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰਕੇ ਮੁੜ ਸਰਕਾਰ ਬਣਾਉਣ ਦਾ ਸੰਕਲਪ ਲਿਆ।
ਪੰਜਾਬ ਵਿੱਚ ਸੰਜੇ ਕੁਮਾਰ ਨੂੰ ਸਹਾਇਕ ਮੁੱਖ ਚੋਣ ਅਫਸਰ ਦੇ ਪਦ ਉੱਤੇ ਨਿਯੁਕਤ ਕੀਤਾ ਗਿਆ ਹੈ
ਪੰਜਾਬ ਦੀ ਸਹਾਇਕ ਮੁੱਖ ਚੋਣ ਅਫਸਰ ਦੇ ਨਵੇਂ ਪਦ ਉੱਤੇ ਸੰਜੇ ਕੁਮਾਰ ਨਿਯੁਕਤ ਹੋਇਆ ਹੈ। ਪਿਛਲੇ 8 ਸਾਲਾਂ ਤੋਂ ਚੋਣ ਤਹਿਸੀਲਦਾਰ ਵਜੋਂ ਕੰਮ ਕਰਨ ਤੋਂ ਬਾਅਦ ਉਹਨਾਂ ਨੂੰ ਪੰਜਾਬ ਚੋਣ ਪ੍ਰਬੰਧਨ ਦੀ ਨਵੀਂ ਜ਼ਿੰਮੇਵਾਰੀ ਸੁਣੀ ਜਾਂਦੀ ਹੈ। ਸਮਾਗਮ ਵਿੱਚ ਕਮਿਸ਼ਨਰ ਅਤੇ ਅਫਸਰਾਂ ਨੇ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪੰਜਾਬ ਵਿੱਚ ਭਾਜਪਾ ਇਕੱਲੇ ਬਣਾਏਗੀ ਅਗਲੀ ਸਰਕਾਰ : ਅਮਿਤ ਸ਼ਾਹ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਚੋਣ ਰੈਲੀ ਵਿੱਚ ਕਈ ਮੁੱਦਿਆਂ 'ਤੇ ਬੋਲਦਿਆਂ ਕਾਂਗਰਸ ਅਤੇ ਆਪ ਨੂੰ ਨਿਸ਼ਾਨਾ ਬਣਾਇਆ।